RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਵਿਜੀਲੈਂਸ ਦੇ ਨਿਸ਼ਾਨੇ ‘ਤੇ ਸਾਬਕਾ CM ਚੰਨੀ, ਲੱਖਾਂ ਦੇ ਘਪਲੇ ਦੇ ਲੱਗੇ ਇਲਜ਼ਾਮ

ਵਿਜੀਲੈਂਸ ਦੇ ਨਿਸ਼ਾਨੇ 'ਤੇ ਸਾਬਕਾ CM ਚੰਨੀ, ਲੱਖਾਂ ਦੇ ਘਪਲੇ ਦੇ ਲੱਗੇ ਇਲਜ਼ਾਮ

Jass Grewal by Jass Grewal
December 30, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਦੀ ਅਗਵਾਈ ਹੇਠ ਕਈ ਸਾਬਕਾ ਮੰਤਰੀਆਂ ‘ਤੇ ਕਾਰਵਾਈ ਹੋ ਚੱਕੀ ਹੈ ਅਤੇ ਹੁਣ ਇਸ ਵਾਰ ਵਿਜੀਲੈਂਸ ਦੀ ਰਡਾਰ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਆ ਚੁੱਕੇ ਹਨ ਹਨ। ਸਾਬਕਾ ਸੀਐਮ ਚੰਨੀ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟੂਰਿਜ਼ਮ ਮਹਿਕਮੇ ਦੇ ਅਫ਼ਸਰ ਵੀ ਵਿਜੀਲੈਂਸ ਦੇ ਰਡਾਰ ‘ਤੇ ਹਨ। ਦੱਸ ਦਈਏ ਕਿ ਇਹ ਮਾਮਲਾ ਉਦਘਾਟਨੀ ਸਮਾਗਮ ‘ਚ ਲੱਖਾਂ ਦੇ ਘਪਲੇ ਦਾ ਹੈ। ਇਲਜ਼ਾਮ ਹਨ ਕਿ ਸਾਲ 2021 ਦੇ ਸਮਾਗਮ ‘ਚ ਲੱਖਾਂ ਰੁਪਏ ਦਾ ਘਪਲਾ ਹੋਇਆ ਸੀ। ਇਹ ਸਮਾਗਮ ਚਮਕੌਰ ਸਾਹਿਬ ਥੀਮ ਪਾਰਕ ਦਾ ਉਦਘਾਟਨੀ ਸਮਾਗਮ ਸੀ। ਸਾਬਕਾ ਸੀਐਮ ਚੰਨੀ ਨੇ 19 ਨਵੰਬਰ, 2021 ਨੂੰ ਥੀਮ ਪਾਰਕ ਦਾ ਉਦਘਾਟਨ ਕੀਤਾ ਸੀ। ਉਦਘਾਟਨੀ ਸਮਾਗਮ ‘ਤੇ 1 ਕਰੋੜ 47 ਲੱਖ ਰੁਪਏ ਦਾ ਖ਼ਰਚ ਆਇਆ ਸੀ।

ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੇ ਰਾਜਬਿੰਦਰ ਸਿੰਘ ਨੇ ਇਸ ਬਾਰੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੇ ਟੂਰਿਜ਼ਮ ਵਿਭਾਗ ਦੇ ਅਫ਼ਸਰਾਂ ਖ਼ਿਲਾਫ਼ ਜਾਂਚ ਦੀ ਮੰਗ ਕੀਤੀ ਸੀ। ਵਿਜੀਲੈਂਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਏਆਈਜੀ ਮਨਮੋਹਨ ਸ਼ਰਮਾ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਭਗਵੰਤ ਮਾਨ ਉੱਪਰ ਜੰਮ ਕੇ ਵਰ੍ਹੇ। ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਹੱਥ ਧੋ ਕੇ ਮੇਰੇ ਪਿੱਛੇ ਪਈ ਹੋਈ ਹੈ। ਸਰਕਾਰ ਹਰ ਹਾਲਤ ਵਿੱਚ ਮੈਨੂੰ ਅੰਦਰ ਕਰਨਾ ਚਾਹੁੰਦੀ ਹੈ। ਇਸ ਲਈ ਮੇਰੀ ਜਾਇਦਾਦ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਸਿਰਫ ਤਿੰਨ ਮਹੀਨੇ ਮੁੱਖ ਮੰਤਰੀ ਰਿਹਾ, ਪਰ ਹੁਣ ਮੇਰਾ ਜਿਉਣਾ ਹਰਾਮ ਕੀਤਾ ਹੋਇਆ ਹੈ।

 

Tags: ActionCharanjit Singh ChanniPolitics NewsPunjab NewsVigilance
Previous Post

ਪਾਕਿਸਤਾਨ ਤੋਂ ਸਾਹਮਣੇ ਆਈ ਦਿਲ ਦਹਿਲਾ ਦੇਣ ਵਾਲੀ ਘਟਨਾ, ਔਰਤ ਦਾ ਹੋਇਆ ਬੁਰਾ ਹਾਲ

Next Post

ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਪੰਜਾਬ ਸਰਕਾਰ, ਮੰਤਰੀ ਧਾਲੀਵਾਲ ਦਾ ਵਾਅਦਾ

Next Post
ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਪੰਜਾਬ ਸਰਕਾਰ, ਮੰਤਰੀ ਧਾਲੀਵਾਲ ਦਾ ਵਾਅਦਾ

ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਪੰਜਾਬ ਸਰਕਾਰ, ਮੰਤਰੀ ਧਾਲੀਵਾਲ ਦਾ ਵਾਅਦਾ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers