ਕਾਫੀ ਲੰਮੇ ਅਰਸੇ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲ ਅਫ਼ਸੋਸ ਪ੍ਰਗਟ ਕੀਤਾ।
ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਮਰਹੂਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਅਤੇ ਭੋਗ ਮੌਕੇ ਨਹੀਂ ਪਹੁੰਚ ਪਾਏ ਸੀ ਜਿਸ ਤੋਂ ਬਾਅਦ ਕੈਪਟਨ ਨੇ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਹਨਾਂ ਦੇ ਪਿਤਾ ਸ.ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ।
