RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਅਰਦਾਸ ਸਮਾਗਮ: ਗ੍ਰਹਿ ਮੰਤਰੀ ਸ਼ਾਹ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਕੀਤੀ ਸ਼ਿਰਕਤ

ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਅਰਦਾਸ ਸਮਾਗਮ: ਗ੍ਰਹਿ ਮੰਤਰੀ ਸ਼ਾਹ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਕੀਤੀ ਸ਼ਿਰਕਤ

Jass Grewal by Jass Grewal
May 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਸਮਾਗਮ ਅੱਜ ਪਿੰਡ ਬਾਦਲ ਵਿਖੇ ਰੱਖਿਆ ਗਿਆ ਹੈ। ਇਸ ਸਮਾਗਮ ਲਈ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਏ ਗਏ ਹਨ ਜਿਸ ਵਿਚ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ। ਇਸ ਸਮਾਗਮ ਦੌਰਾਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਵੀ ਪਹੁੰਚੇ।  ਇਸ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਭਾਜਪਾ ਆਗੂ ਤਰੁਣ ਚੁੱਘ ਵਲੋਂ ਵੀ ਸ਼ਿਰਕਤ ਕੀਤੀ ਗਈ। ਇੰਨਾਂ ਹੀ ਨਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ‘ਆਪ’ ਵਿਧਾਇਕ ਬਲਜਿੰਦਰ ਕੌਰ ਵੀ ਇਸ ਅੰਤਿਮ ਅਰਦਾਸ਼ ਸਮਾਗਮ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।

ਮਿਲੀ ਜਾਣਕਾਰੀ ਮੁਤਾਬਿਕ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇੱਕ ਲੱਖ ਤੋਂ ਵੱਧ ਲੋਕਾਂ ਦੇ ਬੈਠਣ ਦੀ ਸਮਰਥਾ ਵਾਲਾ ਪੰਡਾਲ ਨੂੰ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 25 ਅਪ੍ਰੈਲ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਸੀ। 95 ਸਾਲਾ ਪ੍ਰਕਾਸ਼ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਸਾਹ ਦੀ ਤਕਲੀਫ਼ ਮਗਰੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 27 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ ਅਤੇ ਕੱਲ੍ਹ ਉਹਨਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ ਕਰ ਦਿੱਤੀਆਂ ਗਈਆਂ ਹਨ।

Previous Post

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਨਾਮਜ਼ਦ ਦੋਸ਼ੀ ਗ੍ਰਿਫ਼ਤਾਰ

Next Post

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

Next Post
ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers