RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿਰੋਪਾਓ ਦੀ ਵਰਤੋਂ ‘ਤੇ ਲੱਗੀ ਪਾਬੰਦੀ, ਯੂਟਿਊਬ ਚੈਨਲ ਲਾਂਚ ਕਰਨ ਨੂੰ ਲੈਕੇ SGPC ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਸਿਰੋਪਾਓ ਦੀ ਵਰਤੋਂ 'ਤੇ ਲੱਗੀ ਪਾਬੰਦੀ, ਯੂਟਿਊਬ ਚੈਨਲ ਲਾਂਚ ਕਰਨ ਨੂੰ ਲੈਕੇ SGPC ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

Jass Grewal by Jass Grewal
November 23, 2022
in ਪੰਜਾਬ
Reading Time: 1 min read
0 0
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਹੋਈ ਮੀਟਿੰਗ ਦੇ ਵਿਚ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਅਹਿਮ ਫੈਸਲੇ ਲਏ ਹਨ ਉਥੇ ਹੀ SGPC ਨੇ ਇਕ ਹੋਰ ਸਖ਼ਤ ਕਦਮ ਚੁੱਕਦਿਆਂ ਇਹ ਫੈਸਲਾ ਲਿਆ ਹੈ ਕਿ ਹੁਣ ਹਰ ਕਿਸੇ ਨੂੰ ਸਿਰੋਪੇ ਨਹੀਂ ਦਿੱਤੇ ਜਾ ਸਕਣਗੇ। ਇਸ ਲਈ ਸ਼੍ਰੋਮਣੀ ਕਮੇਟੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਤਰਿਗ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਿਰੋਪੇ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਤੈਅ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਿਆਂ ਵਿੱਚ ਵੀ ਸਿਰੋਪੇ ਦੀ ਵਰਤੋਂ ਵਿੱਚ ਸੰਕੋਚ ਕਰਦਿਆਂ ਗੁਰਮਤਿ ਭਾਵਨਾਵਾਂ ਅਨੁਸਾਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।

ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਸਿਰੋਪਾਓ ਦੇਣ ਨੂੰ ਲੈ ਕੇ ਨਿਯਮ ਬਣਾਉਣ ਦੀ ਮੰਗ ਚੱਲ ਰਹੀ ਸੀ। ਇਸ ਲਈ ਸ਼੍ਰੋਮਣੀ ਕਮੇਟੀ ਉੱਪਰ ਦਬਾਅ ਬਣਾਇਆ ਜਾ ਰਿਹਾ ਸੀ। ਇਹ ਮੰਗ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਵੀ ਪਹੁੰਚੀ ਸੀ। ਇਸ ਲਈ ਸ਼੍ਰੋਮਣੀ ਕਮੇਟੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਯਮਾਂ ਮੁਤਾਬਕ ਹੁਣ ਹਰ ਕਿਸੇ ਨੂੰ ਸਿਰੋਪੇ ਨਹੀਂ ਦਿੱਤੇ ਜਾ ਸਕਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਮੁੜ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦਾ ਐਲਾਨ ਕਰੇ।  ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।

Tags: Harjinder Singh DhamiPunjab NewsSGPC
Previous Post

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਦੇ ਫੁੱਲੇ ਹੱਥ-ਪੈਰ

Next Post

ਗੰਨ ਕਲਚਰ ਦੇ ਖ਼ਾਤਮੇ ਲਈ ‘ਆਪ’ ਵਿਧਾਇਕ ਦਾ ਵੱਡਾ ਕਦਮ, ਘਰ ਬਾਹਰ ਲਗਾਏ ਪੋਸਟਰ

Next Post
ਗੰਨ ਕਲਚਰ ਦੇ ਖ਼ਾਤਮੇ ਲਈ ‘ਆਪ’ ਵਿਧਾਇਕ ਦਾ ਵੱਡਾ ਕਦਮ, ਘਰ ਬਾਹਰ ਲਗਾਏ ਪੋਸਟਰ

ਗੰਨ ਕਲਚਰ ਦੇ ਖ਼ਾਤਮੇ ਲਈ 'ਆਪ' ਵਿਧਾਇਕ ਦਾ ਵੱਡਾ ਕਦਮ, ਘਰ ਬਾਹਰ ਲਗਾਏ ਪੋਸਟਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers