ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਕੀਤੀ। ਇਸ ਸਮੇਂ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸੁਖਬੀਰ ਸਿੰਘ ਬਾਦਲ ਦਾ ਸੁਆਗਤ ਕੀਤਾ।

