RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੁਨੀਆਂ

ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ 7 ਮਹਿਲਾ ਪਹਿਲਵਾਨਾਂ ਨੂੰ ਮਿਲੀ ਸੁਰੱਖਿਆ, WFI ਮੁਖੀ ਖਿਲਾਫ ਦਿੱਤੀ ਸੀ ਸ਼ਿਕਾਇਤ

ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ 7 ਮਹਿਲਾ ਪਹਿਲਵਾਨਾਂ ਨੂੰ ਮਿਲੀ ਸੁਰੱਖਿਆ, WFI ਮੁਖੀ ਖਿਲਾਫ ਦਿੱਤੀ ਸੀ ਸ਼ਿਕਾਇਤ

Jass Grewal by Jass Grewal
May 1, 2023
in ਦੁਨੀਆਂ
Reading Time: 1 min read
0 0
0

ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਆਦੇਸ਼ਾਂ ਤੋਂ ਬਾਅਦ ਦਿੱਲੀ ਪੁਲਿਸ ਨੇ ਉਹਨਾਂ 7 ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਿੰਨਾਂ ਨੇ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਸਿੰਘ ’ਤੇ ਦੋਸ਼ ਲਾਉਣ ਵਾਲੀਆਂ ਪੀੜਤ ਮਹਿਲਾਵਾਂ ਨੂੰ ਉਚਿਤ ਸੁਰੱਖਿਆ ਮੁਹੱਈਆ ਕਰਾਉਣ ਲਈ ਕਿਹਾ ਸੀ। ਦਿੱਲੀ ਪੁਲਸ ਨੇ ਸਾਰੀਆਂ ਮਹਿਲਾ ਪਹਿਲਵਾਨਾਂ ਨੂੰ ਵੀ ਜਾਂਚ ’ਚ ਸ਼ਾਮਲ ਹੋਣ ਅਤੇ 161 ਸੀ. ਆਰ. ਪੀ. ਸੀ. ਦੇ ਤਹਿਤ ਆਪਣੇ ਬਿਆਨ ਦਰਜ ਕਰਨ ਲਈ ਬੁਲਾਇਆ ਹੈ, ਤਾਂ ਕਿ ਉਹ ਭਵਿੱਖ ਦੀ ਕਾਰਵਾਈ ਤੈਅ ਕਰ ਸਕਣ। ਸੂਤਰਾਂ ਨੇ ਦੱਸਿਆ ਕਿ ਇਕ-ਦੋ ਦਿਨ ’ਚ ਮਹਿਲਾ ਪਹਿਲਵਾਨ ਦਿੱਲੀ ਪੁਲਸ ਦੇ ਕਨਾਟ ਪਲੇਸ ਪੁਲਸ ਥਾਣੇ ਆ ਕੇ ਆਪਣਾ ਬਿਆਨ ਦਰਜ ਕਰਾ ਸਕਦੀਆਂ ਹਨ।

ਸ਼ਨੀਵਾਰ ਨੂੰ ਸਿੰਘ ਦੇ ਖਿਲਾਫ ਦਰਜ 2 ਐੱਫ. ਆਈ. ਆਰ. ’ਚੋਂ ਇਕ ਦੀ ਕਾਪੀ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੂੰ ਸੌਂਪੀ ਗਈ, ਜੋ ਇੱਥੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੀਆਂ ਹਨ। ਪੁਲਸ ਨੇ ਕਿਹਾ ਕਿ ਹਾਲਾਂਕਿ, ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਹਿਫਾਜ਼ਤ (ਪੋਕਸੋ) ਕਾਨੂੰਨ ਦੇ ਤਹਿਤ ਦਰਜ ਕੇਸ ਦੀ ਕਾਪੀ ਪਹਿਲਵਾਨਾਂ ਨੂੰ ਨਹੀਂ ਦਿੱਤੀ ਗਈ ਹੈ, ਇਸ ਨੂੰ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਇਕ ਉੱਚ ਪੁਲਸ ਅਧਿਕਾਰੀ ਨੇ ਕਿਹਾ ਕਿ ਉਹ ਛੇਤੀ ਹੀ ਪੀੜਤਾਂ ਦੇ ਬਿਆਨ ਦਰਜ ਕਰਨਗੇ। ਮਹਿਲਾ ਪਹਿਲਵਾਨਾਂ ਵੱਲੋਂ ਲਾਏ ਗਏ ਦੋਸ਼ਾਂ ਦੇ ਜਵਾਬ ’ਚ ਪੁਲਸ ਨੇ ਸ਼ੁੱਕਰਵਾਰ ਸ਼ਾਮ ਨੂੰ ਡਬਲਿਊ. ਐੱਫ. ਆਈ. ਪ੍ਰਧਾਨ ਦੇ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਸੀ।

Previous Post

ਲੁਧਿਆਣਾ ਗੈਸ ਲੀਕ ਘਟਨਾ ‘ਤੇ PM ਮੋਦੀ ਦਾ ਮ੍ਰਿਤਕ ਵਾਰਿਸਾਂ ਅਤੇ ਜ਼ਖ਼ਮੀਆਂ ਲਈ ਵੱਡਾ ਐਲਾਨ

Next Post

ਹੁਣ ਤਲਾਕ ਲੈਣ ਵਾਲਿਆਂ ਨੂੰ 6 ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ, SC ਨੇ ਸੁਣਾਇਆ ਫੈਸਲਾ

Next Post
ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਕਸੂਤੀ ਫਸੀ ਪੰਜਾਬ ਸਰਕਾਰ, SC ਨੇ ਲਗਾਈ ਫਟਕਾਰ

ਹੁਣ ਤਲਾਕ ਲੈਣ ਵਾਲਿਆਂ ਨੂੰ 6 ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ, SC ਨੇ ਸੁਣਾਇਆ ਫੈਸਲਾ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers