ਸੁਪਰੀਮ ਕੋਰਟ ਬੁੱਧਵਾਰ 20 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ 3 ਅਕਤੂਬਰ ਦੀ ਘਟਨਾ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰੇਗੀ, ਜਿਸ ਵਿਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ | ਚੀਫ਼ ਜਸਟਿਸ ਐੱਨ.ਵੀ. ਰਮਨਾ ਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ‘ਤੇ ਆਧਾਰਿਤ ਬੈਂਚ, ਜਿਸ ਨੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼ ਸਰਕਾਰ ਵਲੋਂ ਅੱਠ ਵਿਅਕਤੀਆਂ ਦੇ ਬੇਰਹਿਮੀ ਨਾਲ ਕਤਲ ਸੰਬੰਧੀ ਚੁੱਕੇ ਗਏ ਕਦਮਾਂ ‘ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ, ਮਾਮਲੇ ਦੀ ਸੁਣਵਾਈ ਕਰੇਗਾ | ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਇਸ ਮਾਮਲੇ ਦੇ ਸੰਬੰਧ ‘ਚ ਹੁਣ ਤੱਕ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ |
