ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਗੰਨੇ ਦੇ ਭਾਅ ਵਿਚ 12 ਰੁਪਏ ਦਾ ਵਾਧਾ ਕਰਕੇ 362 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਫ਼ੈਸਲਾ ਕੀਤਾ ਹੈ | ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ. ਦਲਾਲ ਨੇ ਸਹਿਕਾਰਤਾ ਮੰਤਰੀ ਡਾ: ਬਨਵਾਰੀ ਲਾਲ ਦੀ ਮੌਜੂਦਗੀ ‘ਚ ਗੰਨਾ ਕੰਟਰੋਲ ਬੋਰਡ ਦੀ ਮੀਟਿੰਗ ਦੇ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਹੁਣ ਗੰਨੇ ਦੀ ਅਗੇਤੀ ਕਿਸਮ ਲਈ 362 ਰੁਪਏ ਪ੍ਰਤੀ ਕੁਇੰਟਲ ਤੇ ਪਿਛੇਤੀ ਕਿਸਮ ਲਈ 355 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦਿੱਤਾ ਜਾਵੇਗਾ |
