RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੀ ਵੱਧ ਨਹੀਂ ਲੈਣ ਦਵਾਂਗੇ: ਭਗਵੰਤ ਮਾਨ

ਕੇਂਦਰ ਸਰਕਾਰ ਨੇ ਪੰਜਾਬ ਦੇ ਆਰ ਡੀ ਐੱਫ, ਜੀ ਐੱਸ ਟੀ ਅਤੇ ਐੱਨ ਐੱਚ ਐੱਮ ਦੇ ਪੈਸੇ ਰੋਕ ਰੱਖੇ ਹਨ। ਇਸ ਤੋਂ ਇਲਾਵਾ ਡਿਜ਼ਾਸਟਰ ਮੈਨੇਜਮੈਂਟ ਫੰਡ ਤੇ ਵੀ ਕੱਟ ਲਗਾ ਦਿੱਤਾ ਹੈ

Jass Grewal by Jass Grewal
April 1, 2026
in ਪੰਜਾਬ
Reading Time: 1 min read
0 0
0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਇੱਕ ਬੂੰਦ ਦੀ ਪਾਣੀ ਦੀ ਵਾਧੂ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਮੁੜ ਚਿੱਠੀ ਲਿਖ ਦਿੱਤੀ ਗਈ ਹੈ ਕਿ ਇਸ ਵਾਰ ਪੰਜਾਬ ਵਾਧੂ ਪਾਣੀ ਦੀ ਵਰਤੋਂ ਨਹੀਂ ਕਰਨ ਦੇਵੇਗਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀਆਂ ਬਾਰੇ ਸਮਝੌਤਾ 21 ਮਈ ਨੂੰ ਹੁੰਦਾ ਹੈ ਅਤੇ ਇਸ ਵਾਰ 21 ਮਈ ਨੂੰ ਮੁੜ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਵਾਰ ਹਾਲੇ ਤੱਕ ਆਪਣੇ ਹਿੱਸੇ ਦਾ 70-75 ਫੀਸ ਪਾਣੀ ਹੀ ਵਰਤਿਆ ਹੈ, ਉਨ੍ਹਾਂ ਨੂੰ ਆਸ ਹੈ ਕਿ ਹਰਿਆਣਾ ਆਪਣੇ ਹਿੱਸੇ ਦੇ ਪਾਣੀ ਨਾਲ ਸਮਾਂ ਕੱਢ ਲਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸੇ ਕਰਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਆਰ ਡੀ ਐੱਫ, ਜੀ ਐੱਸ ਟੀ ਅਤੇ ਐੱਨ ਐੱਚ ਐੱਮ ਦੇ ਪੈਸੇ ਰੋਕ ਰੱਖੇ ਹਨ। ਇਸ ਤੋਂ ਇਲਾਵਾ ਡਿਜ਼ਾਸਟਰ ਮੈਨੇਜਮੈਂਟ ਫੰਡ ਤੇ ਵੀ ਕੱਟ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਲੋਕ ਵੋਟ ਨਹੀਂ ਪਾਉਂਦੇ ਅਤੇ ਨਾ ਹੀ ਪੰਜਾਬ ਦੇ ਲੋਕ ਭਾਜਪਾ ਨੂੰ ਪਸੰਦ ਕਰਦੇ ਹਨ ਇਸ ਲਈ ਭਾਜਪਾ ਵੱਲੋਂ ਬਦਲਾਖੋਰੀ ਦੀ ਨੀਤੀ ਤਹਿਤ ਪੰਜਾਬ ਨਾਲ ਮਤਰੇਆ ਸਲੂਕ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਲਈ ਅਤੇ ਪੰਜਾਬ ਦੇ ਲੋਕਾਂ ਦੀ ਮਿਹਨਤ ਦੇ 1-1 ਰੁਪਏ ਲਈ ਜਰੂਰਤ ਪਈ ਤਾਂ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ, ਪਰ ਪੰਜਾਬ ਦੇ ਹੱਕਾਂ ਤੇ ਡਾਕਾ ਨਹੀਂ ਵੱਜਣ ਦਵਾਂਗੇ ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿਮਾਚਲ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਲਗਾਏ ਗਏ ਟੈਕਸ ਦੇ ਫੈਸਲੇ ਨੂੰ ਵਾਪਸ ਲੈਣਾ ਚੰਗੀ ਗੱਲ ਹੈ। ਉਨ੍ਹਾਂ ਕਿਹਾ, ‘‘ਹਿਮਾਚਲ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੈ, ਪਰ ਹਿਮਾਚਲ ਕਾਂਗਰਸ ਦੇ ਲੋਕ ਵਿਰੋਧੀ ਫੈਸਲੇ ਵਿਰੁੱਧ ਪੰਜਾਬ ਕਾਂਗਰਸ ਕਦੇ ਕੁੱਝ ਨਹੀਂ ਬੋਲਦੀ। ਇਸੇ ਕਰਕੇ ਹਿਮਾਚਲ ਸਰਕਾਰ ਵੱਲੋਂ ਨਵੇਂ ਨਵੇਂ ਟੈਕਸ ਲਗਾਏ ਜਾ ਰਹੇ ਹਨ ਪਰ ਪੰਜਾਬ ਸਰਕਾਰ ਕਾਂਗਰਸ ਵੱਲੋਂ ਹੀ ਲਗਾਏ ਗਈ ਟੋਲ ਟੈਕਸਾਂ ਨੂੰ ਬੰਦ ਕਰਨ ਲੱਗੀ ਹੋਈ ਹੈ ਜਿਸ ਦਾ ਫੈਸਲਾ ਕਿਸੇ ਇੱਕ ਖਿੱਤੇ ਦੇ ਲੋਕਾਂ ਨੂੰ ਨਹੀਂ ਬਲਕਿ ਪੂਰੇ ਦੇਸ਼ ਦੇ ਲੋਕਾਂ ਨੂੰ ਮਿਲ ਰਿਹਾ ਹੈ।’’
ਉਨ੍ਹਾਂ ਕਿਹਾ ਕਿ ਜੇ ਹਿਮਾਚਲ ਸਰਕਾਰ ਵੱਲੋਂ ਮੁੜ ਤੋਂ ਟੈਕਸ ਲਗਾਉਣ ਦੀ ਕੋਈ ਗੱਲ ਕੀਤੀ ਤਾਂ ਪੰਜਾਬ ਸਰਕਾਰ ਵੀ ਟੈਕਸ ਲਗਾਉਣ ਬਾਰੇ ਵਿਚਾਰ ਕਰੇਗੀ।
Previous Post

ਐਚ. ਐਸ. ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਦਿਲੋਂ ਸਵਾਗਤ- ਸੁਨੀਲ ਜਾਖੜ

Next Post

ਮੁੱਖ ਮੰਤਰੀ ਮਾਨ ਨੇ ਫੂਲਕਾ ਨੂੰ ਦੱਸਿਆ ਭਰੋਸਾ ਤੋੜਨ ਵਾਲਾ ਵਿਅਕਤੀ

Next Post
ਮੁੱਖ ਮੰਤਰੀ ਮਾਨ ਨੇ ਫੂਲਕਾ ਨੂੰ ਦੱਸਿਆ ਭਰੋਸਾ ਤੋੜਨ ਵਾਲਾ ਵਿਅਕਤੀ

ਮੁੱਖ ਮੰਤਰੀ ਮਾਨ ਨੇ ਫੂਲਕਾ ਨੂੰ ਦੱਸਿਆ ਭਰੋਸਾ ਤੋੜਨ ਵਾਲਾ ਵਿਅਕਤੀ

Recent News

  • ਸਕੂਲਾਂ ਦੇ 500 ਮੀਟਰ ਦੇ ਘੇਰੇ ’ਚ ਹੁਣ ਨਸ਼ਾ ਹੋਵੇਗਾ ਬੈਨ, 2029 ਤੱਕ ਭਾਰਤ ਨੂੰ ‘ਨਸ਼ਾ-ਮੁਕਤ’ ਬਣਾਉਣ ਦਾ ਟੀਚਾ
  • ਕੌਮਾਂਤਰੀ ਬਾਜ਼ਾਰ ‘ਚ ਤੇਲ ਦੀਆਂ ਕੀਮਤਾਂ ਬੇਕਾਬੂ: ਸਰਕਾਰ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਦਰਾਂ, ਸਬਸਿਡੀ ‘ਤੇ ਵੀ ਲਿਆ ਵੱਡਾ ਫੈਸਲਾ
  • ਭਾਜਪਾ ਦਫ਼ਤਰ ’ਤੇ ਹਮਲੇ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ: ਭਗਵੰਤ ਮਾਨ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers