RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਦੀ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈਕੇ ਹੋਈ ਚਰਚਾ

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਦੀ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈਕੇ ਹੋਈ ਚਰਚਾ

Jass Grewal by Jass Grewal
March 29, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਕਈ ਅਹਿਮ ਮੁੱਦਿਆਂ ਨੂੰ ਲੈਕੇ ਚਰਚਾ ਕੀਤੀ ਗਈ ਹੈ।  ਮੀਟਿੰਗ ‘ਚ ਅਹਿਮ ਮੁੱਦਾ ਪਾਣੀ ਉੱਪਰ ਸੈੱਸ ਲਾਉਣ ਦਾ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਮੀਡੀਆ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਦਾ ਆਪਸ ਵਿਚ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਇਹ ਰਿਸ਼ਤਾ ਕਾਇਮ ਰਹੇਗਾ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਹਰ 10 ਦਿਨਾਂ ਬਾਅਦ ਚੀਫ਼ ਸੈਕਟਰੀਆਂ, ਸੈਕਟਰੀਆਂ ਦੀ ਆਪਸ ਵਿਚ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸ਼ਿਕਾਇਤਾਂ ਸੁਣਨ ਦੇ ਨਾਲ-ਨਾਲ ਸੁਝਾਅ ਵੀ ਦਿੱਤੇ ਜਾਣਗੇ ਅਤੇ ਸ਼ਿਕਾਇਤਾਂ ਨੂੰ ਦੂਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਰ-ਸਪਾਟੇ ‘ਤੇ ਆਪਸ ਵਿਚ ਮਿਲ ਕੇ ਕੰਮ ਕੀਤਾ ਜਾਵੇਗਾ।

ਮੈਂ ਹਿਮਾਚਲ ਦੇ CM @SukhuSukhvinder ਜੀ ਦਾ ਮੇਰੇ ਛੋਟੇ ਜਿਹੇ ਸੱਦੇ ‘ਤੇ ਪੰਜਾਬ ਆਉਣ ਲਈ ਧੰਨਵਾਦ ਕਰਦਾ ਹਾਂ

ਪੰਜਾਬ ਦੀ ਹਿਮਾਚਲ ਨਾਲ ਧਾਰਮਿਕ ਟੂਰਿਜ਼ਮ ਦੀ ਵੀ ਸਾਂਝ ਹੈ

ਪੰਜਾਬ ਤੇ ਹਿਮਾਚਲ ਨੂੰ ਜੇ ਸਾਂਝੇ ਤੌਰ ‘ਤੇ ਕੰਮ ਕਰਨ ਦਾ ਮੌਕਾ ਮਿਲਿਆ ਤਾਂ ਅਸੀਂ ਜ਼ਰੂਰ ਕਰਾਂਗੇ

—CM @BhagwantMann pic.twitter.com/bzQOEXwZst

— AAP Punjab (@AAPPunjab) March 29, 2023

ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਪਾਣੀ ‘ਤੇ ਕੋਈ ਵੀ Cess ਨਹੀਂ ਲਾਇਆ ਜਾਵੇਗਾ

ਹਰ 10 ਦਿਨ ਦੇ ਅੰਦਰ ਪੰਜਾਬ ਤੇ ਹਿਮਾਚਲ ਦੇ ਚੀਫ਼ ਸੈਕਟਰੀਆਂ ਦੀ ਬੈਠਕ ਹੋਇਆ ਕਰੇਗੀ

—CM @BhagwantMann pic.twitter.com/GLhG1SmodB

— AAP Punjab (@AAPPunjab) March 29, 2023

ਸੁਖਵਿੰਦਰ ਸੁੱਖੂ ਨੇ ਕਿਹਾ ਕਿ ਇਕ ਗਲਿਤੀ ਫਹਿਮੀ ਹੋ ਗਈ ਸੀ ਕਿ ਵਾਟਰ ਸੈੱਸ ਲਗਾਇਆ ਗਿਆ ਹੈ, ਜਿਸ ਨੂੰ ਲੈ ਕੇ ਸਥਿਤੀ ਸਪਸ਼ਟ ਕਰ ਦਿੱਤੀ ਹੈ ਵਾਟਰ ‘ਤੇ ਕੋਈ ਵੀ ਸੈੱਸ ਨਹੀਂ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਲੱਗੇ ਹਾਈਡਰੋ ਪ੍ਰਾਜੈਕਟ ‘ਤੇ ਸਿਰਫ਼ ਵਾਟਰ ਸੈੱਸ ਲਗਾਇਆ ਗਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ਕਿ ਵਾਟਰ ‘ਤੇ ਸੈੱਸ ਲਗਾਇਆ ਗਿਆ ਹੈ। ਹਾਈਡਰੋ ਪ੍ਰਾਜੈਕਟ ‘ਤੇ ਲਗਾਏ ਗਏ ਇਸ ਸੈੱਸ ਨਾਲ ਪੰਜਾਬ ਅਤੇ ਹਰਿਆਣਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਛੋਟਾ ਭਰਾ ਅਤੇ ਹਿਮਾਚਲ ਵੱਡਾ ਭਰਾ ਹੈ, ਭਰਾਵਾਂ ਵਿਚ ਆਪਸ ਵਿਚ ਪਿਆਰ ਹੁੰਦਾ ਹੈ। ਇਸ ਦੌਰਾਨ ਸੁੱਖੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਿਮਾਚਲ ਆਉਣ ਦਾ ਸੱਦਾ ਵੀ ਦਿੱਤਾ ਗਿਆ। ਦਸ ਦਈਏ ਕਿ ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿੱਚ ਹੋਈ ਹੈ।

Previous Post

ਜਲੰਧਰ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ, ਜ਼ਿਲ੍ਹੇ ‘ਚ ਲੱਗਿਆ ਚੋਣ ਜ਼ਾਬਤਾ

Next Post

ਅੰਮ੍ਰਿਤਪਾਲ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਹਲਫ਼ਨਾਮਾ

Next Post
ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

ਅੰਮ੍ਰਿਤਪਾਲ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਹਲਫ਼ਨਾਮਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers