RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਸੁਖਦੇਵ ਢੀਂਡਸਾ ਨਾਲ ਮੁਲਾਕਾਤ, ਪੁਨਰਗਠਨ ਦੇ ਯਤਨ ਤੇਜ਼

ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਸੁਖਦੇਵ ਢੀਂਡਸਾ ਨਾਲ ਮੁਲਾਕਾਤ, ਪੁਨਰਗਠਨ ਦੇ ਯਤਨ ਤੇਜ਼

Jass Grewal by Jass Grewal
January 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ।  ਇਸ ਦਰਮਿਆਨ ਇਹਨਾਂ ਆਗੂਆਂ ਵਲੋਂ ਇਕ ਇਕ ਸਾਂਝੇ ਤੌਰ ’ਤੇ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਅਸੀਂ ਭਵਿੱਖ ਵਿਚ ਹੁਣ ਮਿਲ ਕੇ ਚੱਲਾਂਗੇ, ਉਨ੍ਹਾਂ ਕਿਹਾ ਕਿ ਸਾਡਾ ਮਕਸਦ ਅਕਾਲੀ ਦਲ ਚਿਚ ਆਏ ਨਿਘਾਰ ਨੂੰ ਮੁੜ ਸੁਰਜੀਤ ਕਰਨਾ ਹੈ

ਇਸ ਸੰਬੰਧੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਬੈਠਕ ਕਰਕੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ’ਤੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਟੁੱਟ ਚੁੱਕੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੁਨਰਗਠਨ ਕਰਨ ਲਈ ਵੀ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਦੇ ਨਤੀਜਾ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਆਗੂਆਂ ਅਤੇ ਪਿਛਲੇ ਦਿਨੀਂ ਪਾਰਟੀ ਵੱਲੋਂ ਕੱਢੇ ਗਏ ਆਗੂਆਂ ਨਾਲ ਮੀਟਿੰਗ ਕੀਤੀ। ਬੀਬੀ ਜਗੀਰ ਕੌਰ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਪੁਨਰਗਠਨ ਲਈ ਕੰਮ ਕਰ ਰਹੇ ਹਨ ਅਤੇ ਜਿਸ ਦੇ ਚੱਲਦੇ ਉਨ੍ਹਾਂ ਨੇ ਨਾਰਾਜ਼ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ।

ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਕਾਲੀ ਦਲ ਬਾਦਲ ਤੋਂ ਨਾਰਾਜ਼ ਆਗੂਆਂ ਦੀ ਮੀਟਿੰਗ ਹੋਈ ਵਿਚ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਤਨ ਸਿੰਘ ਅਜਨਾਲਾ, ਜਗਮੀਤ ਸਿੰਘ ਬਰਾੜ, ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਨਿਰਮਲ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸੁਖਵਿੰਦਰ ਸਿੰਘ ਔਲਖ, ਸਾਬਕਾ ਮੈਂਬਰ ਪੀ.ਪੀ.ਐਸ.ਸੀ ਸੁਖਵੰਤ ਸਿੰਘ ਸਰਾ ਅਤੇ ਮਨਜੀਤ ਸਿੰਘ ਦਸੂਹਾ ਆਦਿ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਰੇ ਆਗੂਆਂ ਨੇ ਆਪਣੇ ਵਿਚਾਰ ਰੱਖੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਮੌਜੂਦਾ ਲੀਡਰਸ਼ਿਪ ਦੀ ਕਾਰਗੁਜ਼ਾਰੀ ਬਾਰੇ ਵਿਚਾਰਾਂ ਕੀਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ ਪੁਰਾਣੇ ਸੰਪਰਦਾਇਕ ਰੂਪ ਵਿਚ ਮੁੜ ਜਥੇਬੰਦ ਕਰਨ ਲਈ ਯਤਨ ਜਾਰੀ ਰੱਖਣ ਲਈ ਠੋਸ ਪ੍ਰੋਗਰਾਮ ਉਲੀਕਣ ਅਤੇ ਯਤਨ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਮੂਹ ਆਗੂਆਂ ਨੇ ਇਕਜੁੱਟ ਹੋ ਕੇ ਸਿੱਖ ਸੰਸਥਾਵਾਂ ਦਾ ਵਕਾਰ ਬਹਾਲ ਕਰਨ ਲਈ ਪੰਥ ਵਿਚਾਰਧਾਰਾਂ ਨੂੰ ਉਭਾਰਨ ’ਤੇ ਜ਼ੋਰ ਦਿੱਤਾ। ਇਸ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਾਦਲਾਂ ਵਲੋਂ ਕੀਤੇ ਜਾ ਰਹੇ ਪੰਥਕ ਨੁਕਸਾਨ ਨੂੰ ਰੋਕਣ ਲਈ ਇਕਜੁੱਟ ਹੋਇਆ ਜਾਵੇ।

Tags: Politics NewsPunjab Newspunjabi newsShiromani Akali Dal
Previous Post

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਘਰ ਪਹੁੰਚੇ ਮੁੱਖ ਮੰਤਰੀ ਮਾਨ, ਕੀਤਾ ਵੱਡਾ ਐਲਾਨ

Next Post

ਦਿੱਲੀ ਤੋਂ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ‘ਭਾਰਤ ਜੋੜੋ ਯਾਤਰਾ’ ਕਾਰਨ ਪੁਲਿਸ ਦਾ ਡਾਇਵਰਸ਼ਨ ਪਲਾਨ

Next Post
ਦਿੱਲੀ ਤੋਂ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ‘ਭਾਰਤ ਜੋੜੋ ਯਾਤਰਾ’ ਕਾਰਨ ਪੁਲਿਸ ਦਾ ਡਾਇਵਰਸ਼ਨ ਪਲਾਨ

ਦਿੱਲੀ ਤੋਂ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, 'ਭਾਰਤ ਜੋੜੋ ਯਾਤਰਾ' ਕਾਰਨ ਪੁਲਿਸ ਦਾ ਡਾਇਵਰਸ਼ਨ ਪਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers