RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

Jass Grewal by Jass Grewal
February 15, 2023
in ਪੰਜਾਬ, ਰਾਜਨੀਤੀ
0 0
0
ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਬੋਨੀ ਅਜਨਾਲਾ ਆਪਣੇ ਸਾਥੀਆਂ ਸਮੇਤ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।  ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸਾਬਕਾ ਵਿਧਾਇਕ ਬੋਨੀ ਅਤੇ ਮਨਮੋਹਨ ਸਿੰਘ ਤੋਂ ਇਲਾਵਾ ਕਈ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਾਇਆ ਗਿਆ ਹੈ।

ਦਸ ਦਈਏ ਕਿ ਅਜਨਾਲਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਲੰਘੀ 11 ਫਰਵਰੀ ਨੂੰ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਸੀ। ਜਿਸ ਵਿੱਚ ਉਹਨਾਂ ਲਿਖਿਆ ਸੀ ਕਿ ਉਹ ਆਪਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।  ਨਾਲ ਹੀ ਤੁਹਾਨੂੰ ਦਸ ਦਈਏ ਕਿ  ਬੋਨੀ ਅਜਨਾਲਾ ਨੇ ਦੂਜੀ ਵਾਰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 2018 ‘ਚ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ। ਪਰ ਫਿਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੋਨੀ ਅਜਨਾਲਾ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਅਤੇ 2022 ਵਿਚ ਅਕਾਲੀ ਦਲ ਦੀ ਟਿਕਟ ‘ਤੇ ਪੰਜਵੀਂ ਵਾਰ ਵਿਧਾਨ ਸਭਾ ਚੋਣ ਲੜੇ ਸਨ।

ਦੂਜੀ ਵਾਰ ਦਿੱਤੇ ਅਸਤੀਫੇ ਵਿਚ ਬੋਨੀ ਨੇ ਲਿਖਿਆ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਥਾਪਿਆ ਜਾ ਰਿਹਾ ਹੈ।

Tags: BJPPolitics News
Previous Post

ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

Next Post

ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

Next Post
ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers