RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ਦਾ ਹਰਪਾਲ ਚੀਮਾ ਨੇ ਕੀਤਾ ਸਵਾਗਤ |

Jass Grewal by Jass Grewal
February 25, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ,” ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਬਹੁਤ- ਬਹੁਤ ਸਵਾਗਤ ਹੈ। ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ ਹੈ।”

ਚੀਮਾ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਅਕਾਲੀ ਆਗੂ ਮਜੀਠੀਆ ਨੂੰ ਜੇਲ ਜਾਣ ‘ਤੇ ਚੁੱਪ ਨਹੀਂ ਬੈਠੇਗੀ, ਸਗੋਂ ਡਰੱਗ ਮਾਫੀਆ ਦੀਆਂ ਜੜਾਂ ਵੱਢਣ ਦਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ ਭੇਜਿਆ ਹੈ, ਜਿਨਾਂ ਨੂੰ ਨਸ਼ੇ ਨਾਲ ਸੰਬੰਧ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੱਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨਾਂ ਦੇ ਚਰਚਿਤ ਸਿਆਸੀ ਆਕਿਆਂ ਨੂੰ ਸ਼ਰੇਆਮ ਬਚਾਉਂਦੀ ਰਹੀ ਹੈ ਅਤੇ ਗਰੀਬ ਲੋਕਾਂ ਦੇ ਕੇਸ ਦਰਜ ਕਰਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਂਦੀ ਰਹੀ ਹੈ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾਉਂਦੇ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਨੇ ਨਸ਼ੇ ਮਾਮਲੇ ‘ਚ ਮਾਣਯੋਗ ਹਾਈਕੋਰਟ ਵੱਲੋਂ ਗਠਤ ਕੀਤੀ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ, ਸਗੋਂ ਰਿਪੋਰਟ ਸੀਲਬੰਦ ਹੋਣ ਦੀ ਆੜ ਵਿੱਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰਦੀ ਰਹੀ ਹੈ।

Previous Post

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਖ਼ਤਮ,ਅਦਾਲਤ ‘ਚ ਪੇਸ਼ ਹੋਣ ਪਹੁੰਚੇ ਮਜੀਠੀਆ |

Next Post

ਬਰਨਾਲਾ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ |

Next Post
ਬਰਨਾਲਾ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ |

ਬਰਨਾਲਾ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers