RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ, ਪੰਜਾਬ ਸਰਕਾਰ ਦੀ ਸਿੱਧੀ ਚੇਤਾਵਨੀ

ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਪੰਜਾਬ ਸਰਕਾਰ ਦੀ ਸਿੱਧੀ ਚੇਤਾਵਨੀ

Jass Grewal by Jass Grewal
March 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਭਗੌੜਾ ਐਲਾਨ ਕੀਤੇ ਗਏ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਮਾਨ ਸਰਕਾਰ ਦੇ ਨਾਲ-ਨਾਲ ਪੰਜਾਬ ਪੁਲਿਸ ਵੀ ਵਿਵਾਦਾਂ ਵਿਚ ਘਿਰ ਗਈ ਹੈ। ਜਿਸ ਤੋਂ ਬਾਅਦ ਹੁਣ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੇ ਲੋਕ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ ਉਹਨਾਂ ਭਰੋਸਾ ਦਿਵਾਇਆ ਕਿ ਜਿਹੜੇ ਲੋਕ ਬੇਗੁਨਾਹ ਹਨ, ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।

ਉਨ੍ਹਾਂ ਨੇ ਪੰਜਾਬੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਜਿਹੜੇ ਵੀ ਲੋਕ ਬੇਗੁਨਾਹ ਹਨ ਅਤੇ ਜਿਨ੍ਹਾਂ ਦੀ ਅੰਮ੍ਰਿਤਪਾਲ ਮਾਮਲੇ ‘ਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕੋਈ ਸ਼ਮੂਲੀਅਤ ਨਹੀਂ ਹੈ, ਉਨ੍ਹਾਂ ਲੋਕਾਂ ‘ਤੇ ਕਿਸੇ ਤਰ੍ਹਾਂ ਦੀ ਕੋਈ ਵੀ ਜ਼ਿਆਦਤੀ ਜਾਂ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੇ ਲੋਕ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਹੜੇ ਲੋਕ ਬੇਗੁਨਾਹ ਹਨ, ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।

ਉਨ੍ਹਾਂ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਕੁੱਝ ਲੋਕਾਂ ਨੂੰ ਬੁਲਾਇਆ ਜ਼ਰੂਰ ਗਿਆ ਹੈ ਪਰ ਬੇਗੁਨਾਹ ਲੋਕਾਂ ਦੇ ਖ਼ਿਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਜੇਕਰ ਪੰਜਾਬ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਅਜਿਹੇ ਹਾਲਾਤ ਦੌਰਾਨ ਬੇਗੁਨਾਹ ਲੋਕਾਂ ‘ਤੇ ਵੀ ਪਰਚੇ ਪਾਏ ਗਏ ਹਨ ਅਤੇ ਖ਼ੂਨ-ਖ਼ਰਾਬਾ ਵੀ ਹੋਇਆ ਪਰ ਇਸ ਪੂਰੇ ਆਪਰੇਸ਼ਨ ਦੌਰਾਨ ਨਾ ਕੋਈ ਗੋਲੀ ਚਲਾਈ ਗਈ ਅਤੇ ਨਾ ਹੀ ਚਲਾਉਣ ਦਿੱਤੀ ਗਈ। ਕਿਸੇ ਤਰ੍ਹਾਂ ਦਾ ਕੋਈ ਖ਼ੂਨ-ਖ਼ਰਾਬਾ ਨਹੀਂ ਹੋਇਆ ਅਤੇ ਪੂਰੀ ਕੋਸ਼ਿਸ਼ ਰਹੀ ਹੈ ਕਿ ਆਮ ਨਾਗਰਿਕ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ ਅਤੇ ਗੁਨਾਹਗਾਰ ਬਚ ਨਾ ਸਕੇ। ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਸ ਮਾਮਲੇ ‘ਚ ਜੇਕਰ ਕਿਸੇ ਵਿਅਕਤੀ ਦਾ ਇਰਾਦਾ ਗਲਤ ਨਹੀਂ ਹੈ ਅਤੇ ਉਸ ਦੀ ਇਸ ਮਾਮਲੇ ‘ਚ ਕੋਈ ਸ਼ਮੂਲੀਅਤ ਨਹੀਂ ਹੈ, ਉਸ ਨੂੰ ਸਿਰਫ ਜਾਂਚ ਲਈ ਬੁਲਾਇਆ ਜਾ ਰਿਹਾ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਇਸ ਲਈ ਅਫ਼ਵਾਹਾਂ ‘ਚ ਆਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਹਰ ਉਹ ਵਿਅਕਤੀ ਪ੍ਰਤੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ, ਜਿਹੜਾ ਪੰਜਾਬ ਦੀ ਤਰੱਕੀ ‘ਚ ਅਤੇ ਦੇਸ਼ ਦੀ ਅਖੰਡਤਾ ‘ਚ ਭਰੋਸਾ ਰੱਖਦਾ ਹੈ। ਉਸ ਨਾਲ ਕਿਸੇ ਤਰ੍ਹਾਂ ਦੀ ਕੋਈ ਜ਼ਿਆਦਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਈਚਾਰੇ ਨੂੰ ਬਰਕਰਾਰ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਜਿਹੜੇ ਲੋਕ ਧਰਮ ਅਤੇ ਫ਼ਿਰਕਾਪ੍ਰਸਤੀ ਦੇ ਨਾਂ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਗਲਤ ਰਾਹ ‘ਤੇ ਪਾਉਣਾ ਚਾਹੁੰਦੇ ਹਨ, ਉਨ੍ਹਾਂ ਤੋਂ ਬਚਣ ਦੀ ਲੋੜ ਹੈ। ਕਿਸੇ ਵੀ ਉਸ ਸਾਜ਼ਿਸ਼ ਦਾ ਹਿੱਸਾ ਪੰਜਾਬੀਆਂ ਨੇ ਨਹੀਂ ਬਣਨਾ, ਜਿਸ ਨਾਲ ਪੰਜਾਬ ਅਤੇ ਪੰਜਾਬੀਆਂ ਦਾ ਨੁਕਸਾਨ ਹੋਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਬੇਗੁਨਾਹ ਵਿਅਕਤੀ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਉਮੀਦ ਹੈ ਕਿ ਬੇਹੱਦ ਜਲਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Previous Post

ਜੰਮੂ ਪੁਲਿਸ ਦੀ ਵੱਡੀ ਕਾਰਵਾਈ, ਫੜਿਆ ਅੰਮ੍ਰਿਤਪਾਲ ਦਾ ਇਕ ਹੋਰ ਸਾਥੀ

Next Post

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਰਿਹਾਅ

Next Post
ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਹੋਵੇਗੀ ਕਾਰਵਾਈ! ਡੀ.ਜੀ.ਪੀ. ਦਾ ਵੱਡਾ ਬਿਆਨ

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਰਿਹਾਅ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers