RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

“ਅਮਿਤ ਸ਼ਾਹ ਨੂੰ ਮੈਂ ਨਹੀਂ, ਬਲਕਿ ਗ੍ਰਹਿ ਮੰਤਰੀ ਨੇ ਮੈਨੂੰ ਧਮਕੀ ਦਿੱਤੀ”, ਅੰਮ੍ਰਿਤਪਾਲ ਦਾ ਵੱਡਾ ਬਿਆਨ

“ਅਮਿਤ ਸ਼ਾਹ ਨੂੰ ਮੈਂ ਨਹੀਂ, ਬਲਕਿ ਗ੍ਰਹਿ ਮੰਤਰੀ ਨੇ ਮੈਨੂੰ ਧਮਕੀ ਦਿੱਤੀ”, ਅੰਮ੍ਰਿਤਪਾਲ ਦਾ ਵੱਡਾ ਬਿਆਨ

Jass Grewal by Jass Grewal
February 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

“ਏਜੰਸੀਆਂ ਮੈਨੂੰ ਮਾਰ ਸਕਦੀਆਂ ਹਨ, ਏਜੰਸੀਆਂ ਮੇਰਾ ਕਤਲ ਕਰ ਸਕਦੀਆਂ ਹਨ, ਏਜੰਸੀਆਂ ਕੁਝ ਵੀ ਕਰ ਸਕਦੀਆਂ ਹਨ, ਅਮਿਤ ਸ਼ਾਹ ਨੂੰ ਮੈਂ ਨਹੀਂ, ਬਲਕਿ ਗ੍ਰਹਿ ਮੰਤਰੀ ਨੇ ਮੈਨੂੰ ਧਮਕੀ ਦਿੱਤੀ ਹੈ।” ਇਹ ਕਹਿਣਾ ਹੈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ। ਜਿੰਨਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਨਾਲ ਹੀ ਉਹਨਾਂ ਕਿਹਾ ”ਮੈਂ ਸਰਕਾਰ ਵਿਰੁੱਧ ਨਹੀਂ ਹਾਂ, ਪਰੰਤੂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖਾਲਿਸਤਾਨ ‘ਤੇ ਭੜਕਣਾ ਜਾਇਜ਼ ਨਹੀਂ ਹੈ, ਇੰਦਰਾ ਗਾਂਧੀ ਨੇ ਵੀ ਇਹੀ ਕੀਤਾ ਸੀ। ਜੇਕਰ ਸਰਕਾਰਾਂ ਮੁੜ ਤੋਂ ਇਤਿਹਾਸ ਨੂੰ ਦੁਹਰਾਉਣਾ ਚਾਹੁੰਦੀਆਂ ਹਨ, ਤਾਂ ਫਿਰ ਸਵਾਗਤ ਹੈ। ਫਿਰ ਭਾਵੇਂ ਉਹ ਇਸ ਨੂੰ ਚੇਤਾਵਨੀ ਸਮਝਣ ਜਾਂ ਫਿਰ ਧਮਕੀ, ਉਨ੍ਹਾਂ ਦੀ ਮਰਜ਼ੀ ਹੈ।” ਉਨ੍ਹਾਂ ਇਸ ਦੌਰਾਨ ਨੈਸ਼ਨਲ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਉਸ ਕੋਲੋਂ ਕੋਈ ਵੀ ਸਵਾਲ ਪੁੱਛ ਸਕਦੇ ਹਨ ਉਹ ਕਦੇ ਵੀ ਇਨਕਾਰ ਨਹੀਂ ਕਰਨਗੇ, ਪਰ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਨਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਖਾਲਿਸਤਾਨੀ ਦੀ ਗੱਲ ਕਰਨਾ ਸਿੱਖਾਂ ਦਾ ਧਰਮ ਹੈ, ਹੱਕ ਹੈ, ਖਾਲਿਸਤਾਨ ਰਾਜ ਦੁਨੀਆ ਦਾ ਸਭ ਤੋਂ ਵਧੀਆ ਰਾਜ ਮੰਨਿਆ ਜਾਂਦਾ ਹੈ ਤਾਂ ਫਿਰ ਉਸ ਨੂੰ ਮੁੜ ਲਿਆਉਣ ਵਿੱਚ ਦਿੱਕਤ ਕਿਉਂ ਹੈ। ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸੀ ਜਿਥੇ ਉਹਨਾਂ ਵਲੋਂ ਢੱਡਰੀਆਂ ਵਾਲਿਆਂ ਬਾਰੇ ਵੀ ਬਿਆਨ ਦਿੱਤਾ ਗਿਆ ਹੈ ਕਿ ਢੱਡਰੀਆਂਵਾਲਾ ਸਿੱਖਾਂ ਦੀ ਕੈਟੇਗਰੀ ਵਿਚ ਨਹੀਂ ਆਉਂਦਾ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਅਜਨਾਲਾ ਪੁਲਿਸ ਨੇ ਅੱਜ ਸ਼ਾਮ ਤੱਕ ਗ੍ਰਿਫ਼ਤਾਰ ਕੀਤੇ ਸਾਡੇ ਸਾਥੀ ਨਾ ਛੱਡੇ ਤਾਂ ਕੱਲ੍ਹ ਸਵੇਰੇ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਜਾਵੇਗਾ।

Tags: Amit ShahAmritpal SinghAmritsarHome Minister
Previous Post

ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Next Post

ਅੰਮ੍ਰਿਤਪਾਲ ਸਿੰਘ ਦੇ ਬਿਆਨ ਭਖੀ ਸਿਆਸਤ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੱਸਿਆ ਤੰਜ

Next Post
ਅੰਮ੍ਰਿਤਪਾਲ ਸਿੰਘ ਦੇ ਬਿਆਨ ਭਖੀ ਸਿਆਸਤ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੱਸਿਆ ਤੰਜ

ਅੰਮ੍ਰਿਤਪਾਲ ਸਿੰਘ ਦੇ ਬਿਆਨ ਭਖੀ ਸਿਆਸਤ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੱਸਿਆ ਤੰਜ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers