RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਸਲੇ ਨੂੰ ਪ੍ਰਮੋਟ ਕਰਨ ‘ਤੇ ਗਾਇਕ ਦੀ ਆਈ ਸ਼ਾਮਤ, ਪੁਲਿਸ ਨੇ ਲਿਆ ਐਕਸ਼ਨ, ਕੀਤੀ ਕਾਰਵਾਈ  

ਅਸਲੇ ਨੂੰ ਪ੍ਰਮੋਟ ਕਰਦੇ ਕਰਨ 'ਤੇ ਗਾਇਕ ਦੀ ਆਈ ਸ਼ਾਮਤ, ਪੁਲਿਸ ਨੇ ਲਿਆ ਐਕਸ਼ਨ, ਕੀਤੀ ਕਾਰਵਾਈ  

Jass Grewal by Jass Grewal
November 20, 2022
in ਪੰਜਾਬ
Reading Time: 1 min read
0 0
0

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਹਾਲ ਹੀ ਵਿਚ ਗੀਤਾਂ ਵਿਚ ਹਥਿਆਰਾਂ ਨੂੰ ਪ੍ਰਮੋਟ ਕਰਨ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਪੰਜਾਬ ਪੁਲਿਸ ਨੂੰ ਵੀ ਇਸ ਵਿਚ ਸਖ਼ਤ ਆਦੇਸ਼ ਦਿੱਤੇ ਸਨ ਕਿ ਲੋਕਾਂ ਅਤੇ ਗਾਇਕਾਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ ਜਿਸ ਤੋਂ ਬਾਅਦ ਹੁਣ ਜਗਰਾਓਂ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ‘ਡੱਬ ਵਿਚ ਰੱਖੀਦਾ 32 ਬੋਰ’ ਗੀਤ ਗਾਉਣ ਵਾਲੇ ਗਾਇਕ, ਪ੍ਰੋਡਿਊਸਰ ਅਤੇ ਮਿਊਜ਼ਿਕ ਕੰਪਨੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ। ਦੇਰ ਸ਼ਾਮ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਅਧੀਨ ਪੈਂਦੇ ਥਾਣਾ ਸਦਰ ਰਾਏਕੋਟ ਵਿਖੇ ਦਰਜ ਮੁਕੱਦਮੇ ਦੇ ਨਾਲ ਹੀ ਪੁਲਿਸ ਨੇ ਉਕਤ ਗਾਇਕ, ਪ੍ਰੋਡਿਊਸਰ ਅਤੇ ਮਿਊਜ਼ਿਕ ਕੰਪਨੀ ਦੇ ਮਾਲਕਾਂ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਬਣਦਿਆਂ ਟੀਮਾਂ ਬਣਾਈਆਂ ਗਈਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਬੰਦੀ ਦੇ ਬਾਵਜੂਦ ਬੀਤੇ ਦਿਨੀਂ ਪ੍ਰੋਡਿਊਸਰ ਸੱਤਾ ਡੀਕੇ, ਗਾਇਕ ਤਾਰੀ ਕਾਸਾਪੁਰੀਆ ਵੱਲੋਂ ‘32 ਬੋਰ’ ਟਾਈਟਲ ਤਹਿਤ ਆਪਣਾ ਗੀਤ ‘ਡੱਬ ਵਿਚ ਰੱਖੀਦਾ 32 ਬੋਰ’ ਸ਼ੋਸਲ ਮੀਡੀਆ ’ਤੇ ਵਾਇਰਲ ਕਰ ਦਿੱਤਾ। ਇਹ ਗੀਤ ਵਾਇਰਲ ਹੁੰਦਿਆਂ ਹੀ ਜਗਰਾਓਂ ਦੇ ਐਸਐਸਪੀ ਹਰਜੀਤ ਸਿੰਘ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਤੁਰੰਤ ਇਸ ਮਾਮਲੇ ਵਿਚ ਉਕਤ ਪ੍ਰੋਡਿਊਸਰ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪ੍ਰੋਡਿਊਸਰ ਸੱਤਾ ਡੀਕੇ ਜੋ ਕਿ ਰਾਏਕੋਟ ਸਬ- ਡਵੀਜ਼ਨ ਅਧੀਨ ਪੈਂਦੇ ਪਿੰਡ ਭੈਣੀ ਦਰੇੜਾ ਦਾ ਰਹਿਣ ਵਾਲਾ ਹੈ, ਜਿਸ ’ਤੇ ਉਕਤ ਪਿੰਡ ਨੂੰ ਲੱਗਦੇ ਥਾਣਾ ਸਦਰ ਰਾਏਕੋਟ ਦੀ ਪੁਲਿਸ ਨੇ ਗਾਇਕ ਤਾਰੀ ਕਾਸਾਪੁਰੀਆ, ਪ੍ਰੋਡਿਊਸਰ ਡੀਕੇ ਅਤੇ ਲਵ ਮਿਊਜ਼ਿਕ ਕੰਪਨੀ ਖ਼ਿਲਾਫ਼ ਮੁਕੱਦਮਾ ਨੰਬਰ 112, ਮਿਤੀ 19/11/2022, ਜੇਰੇ ਧਾਰਾ 188, 294, 504 ਆਈਪੀਸੀ ਤਹਿਤ ਦਰਜ ਕੀਤਾ।

ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਦੀ ਸ਼ਾਮਤ ਆ ਗਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮਗਰੋਂ ਪੁਲਿਸ ਹਰਕਤ ਵਿੱਚ ਆ ਗਈ ਹੈ। ਰਾਏਕੋਟ ਥਾਣਾ ਸਦਰ ਪੁਲਿਸ ਵੱਲੋਂ ਹਥਿਆਰ ਕਲਚਰ ਨੂੰ ਸੋਸ਼ਲ ਮੀਡੀਆ ‘ਤੇ ਪ੍ਰਮੋਟ ਕਰਨ ਦੇ ਦੋਸ਼ਾਂ ਹੇਠ ਇੱਕ ਪੰਜਾਬੀ ਗਾਇਕ, ਗੀਤ ਦੇ ਪ੍ਰੋਡਿਊਸਰ ਤੇ ਇੱਕ ਮਿਊਜ਼ਿਕ ਕੰਪਨੀ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 112 ਦਰਜ ਕੀਤਾ ਗਿਆ ਹੈ। ਇਸ ਬਾਰੇ ਥਾਣਾ ਮੁਖੀ ਇੰਸਪੈਕਟਰ ਮੈਡਮ ਰੁਪਿੰਦਰ ਕੌਰ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਉੱਪਰ ਪੂਰਾ ਸ਼ਿਕੰਜਾ ਰਹੇਗਾ।

ਪੰਜਾਬ ‘ਚ ਹਥਿਆਰਾਂ ਨੂੰ ਲੈ ਕੇ ਭਗਵੰਤ ਸਰਕਾਰ ਵੱਲੋਂ ਪਿਛਲੇ ਦਿਨੀਂ ਵੱਡਾ ਫ਼ੈਸਲਾ ਲਿਆ ਗਿਆ ਹੈ। ਗੰਨ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਈ ਨਵਾਂ ਹਥਿਆਰ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ, ਜਦੋਂ ਤੱਕ ਕਿ ਡੀ. ਸੀ. ਨਿੱਜੀ ਤੌਰ ‘ਤੇ ਸੰਤੁਸ਼ਟ ਨਾ ਹੋਵੇ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ (ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਨ ਸਮੇਤ) ਦੀ ਸਖ਼ਤ ਮਨਾਹੀ ਹੋਵੇਗੀ। ਮੁੱਖ ਮੰਤਰੀ ਮਾਨ ਨੇ ਹੁਕਮ ਜਾਰੀ ਕੀਤੇ ਕਿ ਆਉਣ ਵਾਲੇ ਦਿਨਾਂ ‘ਚ ਵੱਖ-ਵੱਖ ਇਲਾਕਿਆਂ ‘ਚ ਚੈਕਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਾ ‘ਤੇ ਬਣਨ ਵਾਲੇ ਗਾਣੇ ਵੀ ਬੈਨ ਹੋਣਗੇ।

Tags: Punjabi Singer
Previous Post

Shraddha Walker Murder: ਦਿੱਲੀ ਦੇ ਦਿਲ ਦਹਿਲਾ ਦੇਣ ਵਾਲੇ ਸ਼ਰਧਾ ਵਾਲਕਰ ਕਤਲ ਕਾਂਡ ‘ਤੇ ਬਣੇਗੀ ਫਿਲਮ, ਇਸ ਨਿਰਦੇਸ਼ਕ ਨੇ ਸ਼ੁਰੂ ਕੀਤਾ ਕੰਮ

Next Post

ਪੰਜਾਬ DGP ਦੀ ਸਖ਼ਤ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਲਿਆ ਵੱਡਾ ਐਕਸ਼ਨ

Next Post
ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

ਪੰਜਾਬ DGP ਦੀ ਸਖ਼ਤ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਲਿਆ ਵੱਡਾ ਐਕਸ਼ਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers