RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਭਾਰਤ ਪਹੁੰਚਣ ‘ਤੇ ਅਪਲੋਡ ਨਹੀਂ ਕਰਨਾ ਪਵੇਗਾ ਇਹ ਫਾਰਮ

ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਭਾਰਤ ਪਹੁੰਚਣ 'ਤੇ ਅਪਲੋਡ ਨਹੀਂ ਕਰਨਾ ਪਵੇਗਾ ਇਹ ਫਾਰਮ

Jass Grewal by Jass Grewal
November 22, 2022
in ਦੇਸ਼
0 0
0
ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਭਾਰਤ ਪਹੁੰਚਣ ‘ਤੇ ਅਪਲੋਡ ਨਹੀਂ ਕਰਨਾ ਪਵੇਗਾ ਇਹ ਫਾਰਮ

ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ’ਚ ਕਮੀ ਆਉਣ ਦਰਮਿਆਨ ਸਰਕਾਰ ਨੇ ਦੇਸ਼ ’ਚ ਅੰਤਰਰਾਸ਼ਟਰੀ ਯਾਤਰੀਆਂ ਲਈ ‘ਏਅਰ ਸੁਵਿਧਾ’ ਫਾਰਮ ਭਰਨ ਦੀ ਜ਼ਰੂਰਤ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਅਨੁਸਾਰ ਅੰਤਰਰਾਸ਼ਟਰੀ ਆਮਦ ਲਈ ਸੋਧੇ ਦਿਸ਼ਾ-ਨਿਰਦੇਸ਼ 22 ਨਵੰਬਰ ਤੋਂ ਲਾਗੂ ਹੋਣਗੇ। ਇਸ ਤੋਂ ਪਹਿਲਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ‘ਏਅਰ ਸੁਵਿਧਾ’ ਫਾਰਮ ਭਰਨ ਦੀ ਜ਼ਰੂਰਤ ਹੁੰਦੀ ਸੀ। ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਇਸ ਫਾਰਮ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਹਫ਼ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਸੀ ਕਿ ਹਵਾਈ ਯਾਤਰਾ ਦੌਰਾਨ ਮਾਸਕ ਦੀ ਵਰਤੋਂ ਲਾਜ਼ਮੀ ਨਹੀਂ ਹੈ ਪਰ ਯਾਤਰੀਆਂ ਨੂੰ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਸਿਹਤ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹਵਾਈ ਯਾਤਰੀਆਂ ਨੂੰ ਆਪਣੇ ਦੇਸ਼ ’ਚ ਕੋਵਿਡ-19 ਖ਼ਿਲਾਫ਼ ਟੀਕਾਕਰਨ ਦੇ ਮਨਜ਼ੂਰ ਪ੍ਰੋਗਰਾਮ ਅਨੁਸਾਰ ਟੀਕਾ ਲਗਵਾਉਣਾ ਚਾਹੀਦਾ ਹੈ। ਦਿਸ਼ਾ-ਨਿਰਦੇਸ਼ਾਂ ਤਹਿਤ ਯਾਤਰੀਆਂ ਨੂੰ ਆਉਣ ’ਤੇ ਸਰੀਰਕ ਦੂਰੀ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਦਾਖਲੇ ਦੇ ਸਥਾਨ ’ਤੇ ਸਾਰੇ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ, “ਜਾਂਚ ਦੌਰਾਨ ਲੱਛਣ ਪਾਏ ਜਾਣ ਵਾਲੇ ਯਾਤਰੀਆਂ ਨੂੰ ਤੁਰੰਤ ਵੱਖ ਕਰ ਦਿੱਤਾ ਜਾਵੇਗਾ, ਸਿਹਤ ਪ੍ਰੋਟੋਕੋਲ ਦੇ ਅਨੁਸਾਰ ਮਨੋਨੀਤ ਮੈਡੀਕਲ ਕੇਂਦਰ ’ਚ ਲਿਜਾਇਆ ਜਾਵੇਗਾ।’’ ਮਹਾਮਾਰੀ ਦੇ ਮੱਦੇਨਜ਼ਰ ਨਿਰਧਾਰਿਤ ਘਰੇਲੂ ਉਡਾਣ ਸੇਵਾਵਾਂ ਨੂੰ 25 ਮਾਰਚ 2020 ਤੋਂ ਦੋ ਮਹੀਨਿਆਂ ਲਈ ਰੱਦ ਕਰ ਦਿੱਤਾ ਗਿਆ ਸੀ। ਨਿਰਧਾਰਿਤ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਨੂੰ ਵੀ ਉਸੇ ਦਿਨ ਤੋਂ ਰੱਦ ਦਰ ਦਿੱਤਾ ਗਿਆ ਸੀ, ਜੋ ਇਸ ਸਾਲ 27 ਮਾਰਚ ਤੋਂ ਬਹਾਲ ਕੀਤੀ ਗਈ ਸੀ।

Tags: covid 19International NewsNational News
Previous Post

ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

Next Post

ਸੋਸ਼ਲ ਮੀਡੀਆ ‘ਤੇ ਮੁੰਡਿਆਂ ਨੇ ਵਿਖਾਏ ਹਥਿਆਰ, ਪੁਲਿਸ ਨੇ ਕਰਤਾ ਸਖ਼ਤ ਐਕਸ਼ਨ

Next Post
ਸੋਸ਼ਲ ਮੀਡੀਆ ‘ਤੇ ਮੁੰਡਿਆਂ ਨੇ ਵਿਖਾਏ ਹਥਿਆਰ, ਪੁਲਿਸ ਨੇ ਕਰਤਾ ਸਖ਼ਤ ਐਕਸ਼ਨ

ਸੋਸ਼ਲ ਮੀਡੀਆ 'ਤੇ ਮੁੰਡਿਆਂ ਨੇ ਵਿਖਾਏ ਹਥਿਆਰ, ਪੁਲਿਸ ਨੇ ਕਰਤਾ ਸਖ਼ਤ ਐਕਸ਼ਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers