RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਾ ਵੜਿੰਗ ਨੇ ਖੋਲ੍ਹਿਆ ਮੋਰਚਾ, ਹੁਣ ਹੋਵੇਗੀ ਵੱਡੀ ਕਾਰਵਾਈ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਾ ਵੜਿੰਗ ਨੇ ਖੋਲ੍ਹਿਆ ਮੋਰਚਾ, ਹੁਣ ਹੋਵੇਗੀ ਵੱਡੀ ਕਾਰਵਾਈ

Jass Grewal by Jass Grewal
March 1, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਵਾਰਿਸ ਪੰਜਾਬ ਦੇ’ ਜਦੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।  ਅਜਨਾਲਾ ‘ਚ ਹੋਈ ਹਿੰਸਕ ਝੜਪ ‘ਤੇ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਕਸ਼ਨ ਲੈਣ ਦੀ ਮੰਗ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਇਕ ਚਿੱਠੀ ਲਿਖੀ ਹੈ।

The seige & attack on Ajnala Police station is an unprecedented incident & the guilty must be put behind bars. The inaction of @PunjabGovtIndia has demoralised our martial @PunjabPoliceInd.
Have written to @DGPPunjabPolice seeking immediate arrest of the culprits. pic.twitter.com/d80G4L9b36

— Amarinder Singh Raja Warring (@RajaBrar_INC) March 1, 2023

ਡੀ.ਜੀ.ਪੀ. ਨੂੰ ਲਿਖੇ ਪੱਤਰ ਵਿਚ ਉਹਨਾਂ ਕਿਹਾ ਕਿ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ‘ਚ ਜ਼ਹਿਰ ਘੋਲ ਰਿਹਾ ਹੈ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੈਂ ਸਰਕਾਰ ਨੂੰ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੀ ਅਪੀਲ ਕਰਦਿਆਂ ਪੱਤਰ ਭੇਜਿਆ ਸੀ ਪਰ ਸਰਕਾਰ ਨੇ ਉਸ ਸਬੰਧੀ ਨਾ ਤਾਂ ਕੋਈ ਐਕਸ਼ਨ ਲਿਆ ਅਤੇ ਨਾ ਹੀ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ। ਜਿਸ ਦੇ ਚੱਲਦਿਆਂ ਉਸ ਦੀਆਂ ਗਤੀਵਿਧੀਆਂ ਨੂੰ ਇੰਨੀ ਸ਼ਹਿ ਮਿਲ ਗਈ ਹੈ ਕਿ ਉਸ ਨੇ ਅਜਨਾਲਾ ਥਾਣੇ ‘ਤੇ ਕਬਜ਼ਾ ਕਰਕੇ ਪੁਲਿਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕੀਤਾ। ਇਸ ਦੌਰਾਨ ਉਹਨਾ ਨੇ ਸਰਕਾਰ ਨੂੰ ਤੁਰੰਤ ਐਕਸ਼ਨ ਲੈਣ ਦੀ ਅਪੀਲ ਕੀਤੀ ਅਤੇ ਭਰੋਸਾ ਦਵਾਇਆ ਕਿ ਉਹ ਸਰਕਾਰ ਦਾ ਪੂਰਾ ਸਮਰਥਨ ਕਰਨਗੇ।

ਰਾਜਾ ਵੜਿੰਗ ਨੇ ਕਿਹਾ ਕਿ ਜੋ ਕੁਝ ਵੀ ਅਜਨਾਲਾ ਵਿਖੇ ਹੋਇਆ ਕਿਸੇ ਨੇ ਵੀ ਅਜਿਹਾ ਸੋਚਿਆ ਤੱਕ ਵੀ ਨਹੀਂ ਸੀ ਤੇ ਨਾ ਹੀ ਇਸ ਤੋਂ ਪਹਿਲਾਂ ਅਜਿਹਾ ਕੁਝ ਸੁਣਿਆ ਸੀ। ਸਗੋਂ ਅੱਤਵਾਦ ਦੇ ਕਾਲੇ ਦਿਨਾਂ ‘ਚ ਵੀ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ। ਉਨ੍ਹਾਂ ਆਖਿਆ ਕਿ ਪੰਜਾਬ ਨੇ ਇਤਿਹਾਸ ‘ਚ ਚਾਹੇ ਅੱਤਵਾਦ ਦੇ ਮਾੜੇ ਦਿਨ ਦੇਖੇ ਹਨ ਪਰ ਕਿਸੇ ਵੀ ਘਟਨਾ ਨੇ ਪੁਲਿਸ ਨੂੰ ਝੁਕਣ ਲਈ ਮਜ਼ਬੂਰ ਨਹੀਂ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਨੂੰ ਐਲਟੀਮਟਮ ਦਿੰਦਿਆਂ ਕਿਹਾ ਕਿ ਜਾਂ ਤਾਂ ਸਰਕਾਰ ਅੰਮ੍ਰਿਤਪਾਲ ਸਮੇਤ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰੇ ਜਿਨ੍ਹਾਂ ਨੇ ਪੁਲਸ ‘ਤੇ ਹਮਲਾ ਕੀਤਾ ਹੈ , ਨਹੀਂ ਕਾਂਗਰਸ ਨੂੰ ਮਜ਼ਬੂਰਣ ਸੜਕਾਂ ‘ਤੇ ਆਉਣਾ ਪਵੇਗਾ।  ਰਾਜਾ ਵੜਿੰਗ ਨੇ ਕਿਹਾ ਕਿ ਵੱਡੇ ਪੱਧਰ ‘ਤੇ ਹੋ ਰਹੀਆਂ ਇਨ੍ਹਾਂ ਪੰਜਾਬ ਵਿਰੋਧੀ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਰਾਜਾ ਵੜਿੰਗ ਨੇ ਆਖਿਆ ਕਿ ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਸਰਕਾਰ ਅਤੇ ਪੁਲਸ ਨੂੰ ਭਾਜੜਾਂ ਪਾ ਕੇ ਬਿਨ੍ਹਾਂ ਕਿਸੇ ਡਰ ਤੋਂ ਬਾਹਰ ਘੁੰਮ ਰਹੇ ਹਨ , ਜੋ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਕਾਂਗਰਸ ਸਰਕਾਰ ਨੂੰ ਤੁਰੰਤ ਐਕਸ਼ਨ ਲੈਣ ਦੀ ਅਪੀਲ ਕਰਦੇ ਹਾਂ ਅਤੇ ਭਰੋਸਾ ਦਿੰਦੇ ਹਾਂ ਅਸੀਂ ਸਰਕਾਰ ਦਾ ਪੂਰਾ ਸਮਰਥਨ ਕਰਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਇਸ ਘਟਨਾ ਨਾਲ ਨਾ ਸਿਰਫ਼ ਪੰਜਾਬ ਪੁਲਸ ਦੇ ਭਰੋਸਾ ਤੇ ਹੌਂਸਲੇ ਨੂੰ ਹਿਲਾਇਆ ਹੈ ਸਗੋਂ ਪੰਜਾਬੀਆਂ ‘ਤੇ ਵੀ ਵੱਡਾ ਪ੍ਰਭਾਵ ਪਾਇਆ ਹੈ। ਲੋਕਾਂ ਨੂੰ ਇਹ ਲ਼ੱਗ ਰਿਹਾ ਹੈ ਕਿ ਜੇਕਰ ਸੂਬੇ ਦੀ ਪੁਲਸ ਨਹੀਂ ਸੁਰੱਖਿਅਤ ਤਾਂ ਉਹ ਆਮ ਲੋਕਾਂ ਦੀ ਰੱਖਿਆ ਕਿਵੇਂ ਕਰੇਗੀ।

ਉਹਨਾਂ ਕਿਹਾ ਕਿ ਪੰਜਾਬ ਪੁਲਸ ਦੇਸ਼ ਦੀ ਸਰਵੋਤਮ ਪੁਲਸ ਫੋਰਸ ਹੈ। ਪੰਜਾਬ ਪੁਲਸ ਨੇ ਦੇਸ਼ ਲਈ ਬੇਮਿਸਾਲ ਲੜਾਈਆਂ ਲੜੀਆਂ ਹਨ ਅਤੇ ਦੇਸ਼ ਦੀ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਕਈ ਪੁਲਸ ਮੁਲਾਜ਼ਮਾਂ ਨੇ ਤਾਂ ਅੱਤਵਾਦ ਖ਼ਿਲਾਫ਼ ਲੜਾਈ ਲੜਦਿਆਂ ਆਪਣੀਆਂ ਜਾਨਾਂ ਅਤੇ ਪਰਿਵਾਰਾਂ ਨੂੰ ਵੀ ਗੁਆਇਆ ਹੈ। ਇਹ ਕਹਿੰਦਿਆਂ ਮੈਨੂੰ ਬਹੁਤ ਦੁੱਖ ਲੱਗ ਰਿਹਾ ਹੈ ਕਿ ਉਹ ਪੁਲਸ ਅੱਜ ਕੁਝ ਗੁੰਡਿਆਂ ਦੇ ਹਮਲੇ ਦਾ ਸ਼ਿਕਾਰ ਹੋ ਰਹੀ ਹੈ, ਜਿਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਐਕਸ਼ਨ ਲੈਣ ਤੋਂ ਮਨ੍ਹਾਂ ਕੀਤਾ ਗਿਆ ਹੈ।

Tags: Amarinder Singh Raja WarringDGPLetter
Previous Post

ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਵੱਡਾ ਕਾਰਨਾਮਾ, ਜ਼ਬਰਦਸਤੀ ਸਬਸਕ੍ਰਾਈਬ ਕਰਵਾ ਰਹੇ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ

Next Post

ਬਰਗਾੜੀ-ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸੂਬਾ ਸਰਕਾਰ ਦੇ ਮੱਥੇ ’ਤੇ ਕਲੰਕ, ਐਡਵੋਕੇਟ ਧਾਮੀ ਦਾ ਵੱਡਾ ਬਿਆਨ

Next Post
ਫਿਰ ਮੁਸ਼ਕਿਲਾਂ ‘ਚ ਫਸਿਆ ਰਾਮ ਰਹੀਮ, ਹਾਈਕੋਰਟ ਜਾਵੇਗੀ SGPC

ਬਰਗਾੜੀ-ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸੂਬਾ ਸਰਕਾਰ ਦੇ ਮੱਥੇ ’ਤੇ ਕਲੰਕ, ਐਡਵੋਕੇਟ ਧਾਮੀ ਦਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers