RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ, ਪੰਜਾਬ ‘ਚ ਅਲਰਟ ਜਾਰੀ !

ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ, ਪੰਜਾਬ ‘ਚ ਅਲਰਟ ਜਾਰੀ !

Jass Grewal by Jass Grewal
March 19, 2023
in ਪੰਜਾਬ
0 0
0
ਸੂਤਰਾਂ ਤੋਂ ਆਈ ਵੱਡੀ ਖ਼ਬਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਤੇ ਦਿਨੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਪੜਤਾਲ ਕਰ ਰਹੀ ਹੈ।

ਦੂਜੇ ਪਾਸੇ ਪੁਲਿਸ ਦੀ ਕਾਰਵਾਈ ਤੋਂ ਖਫ਼ਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੇ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਰ ਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਹਨ। ਧਾਰਮਿਕ ਸਥਾਨਾਂ ਤੇ ਮੁੱਖ ਬਾਜ਼ਾਰਾਂ ’ਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਨਾਲ ਹੀ ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਪੂਰੇ ਪੰਜਾਬ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਦਰਮਿਆਨ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਫਰਾਰ ਹੈ, ਉਸ ਦੀਆਂ 2 ਕਾਰਾਂ ਜ਼ਬਤ ਕਰ ਲਈਆਂ ਗਈਆਂ ਤੇ ਬੰਦੂਕਧਾਰੀ ਸਾਥੀ ਫੜੇ ਗਏ ਹਨ। ਨਾਲ ਹੀ ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਸਾਥੀਆਂ ਪਾਸੋਂ ਕਾਬੂ ਕੀਤੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਸ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਕਾਰਵਾਈ ਕਰ ਰਹੀ ਹਨ। ਹੁਣ ਤੱਕ ਅੰਮ੍ਰਿਤਪਾਲ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਚੈਕਿੰਗ ਜਾਰੀ ਹੈ।

ਇਸ ਤੋਂ ਇਲਾਵਾ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਖ਼ਿਲਾਫ਼ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ਵਿਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਵੀ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹੋ ਗਏ ਹਨ ਜਿਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ। ਇਥੇ ਇਹ ਵੀ ਦਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕੀਤਾ ਗਿਆ ਹੈ। ਪੁਲਿਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਪਾਲ ਦਾ ਪਿੰਡ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਪੈਰਾ ਮਿਲਟਰੀ ਨੇ ਅੰਮ੍ਰਿਤਪਾਲ ਦੇ ਪਿੰਡ ਨੂੰ ਘੇਰਿਆ ਹੈ।

Tags: Amritpal SinghPunjab Police
Previous Post

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸੀਆਂ ਦਾ ਬਿਆਨ, ਸਾਧੇ ਤਿੱਖੇ ਨਿਸ਼ਾਨੇ

Next Post

ਵੱਡੀ ਖ਼ਬਰ: ਹੋਰ 24 ਘੰਟਿਆਂ ਲਈ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

Next Post
ਪੰਜਾਬ ਭਰ ‘ਚ ਇੰਟਰਨੈੱਟ ਸੇਵਾਵਾਂ ਠੱਪ, ਸਰਕਾਰ ਨੇ ਲਿਆ ਅਹਿਮ ਫੈਸਲਾ

ਵੱਡੀ ਖ਼ਬਰ: ਹੋਰ 24 ਘੰਟਿਆਂ ਲਈ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers