RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਸਿਰਸਾ ਮੁਖੀ ਰਾਮ ਰਹੀਮ, ਪੈਰੋਲ ਨੂੰ ਮਿਲ ਸਕਦੀ ਮਨਜ਼ੂਰੀ

ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਸਿਰਸਾ ਮੁਖੀ ਰਾਮ ਰਹੀਮ, ਪੈਰੋਲ ਨੂੰ ਮਿਲ ਸਕਦੀ ਮਨਜ਼ੂਰੀ

Jass Grewal by Jass Grewal
January 20, 2023
in ਦੇਸ਼, ਰਾਜਨੀਤੀ
Reading Time: 1 min read
0 0
0

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਪੈਰੋਲ ‘ਤੇ ਅੱਜ ਬਾਹਰ ਆ ਸਕਦਾ ਹੈ। ਰਾਮ ਰਹੀਮ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਰਾਹੀਂ 40 ਦਿਨ ਦੀ ਪੈਰੋਲ ਦੀ ਮੰਗ ਕੀਤੀ ਹੈ, ਜਿਸ ‘ਤੇ ਅੱਜ ਮਨਜ਼ੂਰੀ ਮਿਲ ਸਕਦੀ ਹੈ। ਦਸ ਦਈਏ ਕਿ ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।  ਰਾਮ ਰਹੀਮ ਨੇ ਇਹ ਪੈਰੋਲ 25 ਜਨਵਰੀ ਦੇ ਮੱਦੇਨਜ਼ਰ ਮੰਗੀ ਹੈ। ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਵਿੱਚ ਡੇਰਾ ਮੁਖੀ ਨੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਅਤੇ ਡੇਰੇ ਵਿੱਚ ਰਹਿਣ ਦੀ ਮਨਜੂਰੀ ਦੇਣ ਦੀ ਇੱਛਾ ਪ੍ਰਗਟਾਈ ਹੈ। ਡੇਰੇ ਵਿੱਚ ਇਸ ਦਿਨ ਭੰਡਾਰਾ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ।

ਖ਼ਬਰਾਂ ਅਨੁਸਾਰ, ਡੇਰਾ ਮੁਖੀ ਦੀ ਅਰਜ਼ੀ ‘ਤੇ ਹਰਿਆਣਾ ਜੇਲ੍ਹ ਵਿਭਾਗ ਵਿਚਾਰ ਕਰ ਰਿਹਾ ਹੈ। ਸੂਤਰਾਂ ਅਨੁਸਾਰ ਹਰਿਆਣਾ ਜੇਲ੍ਹ ਵਿਭਾਗ ਵੱਲੋਂ 20 ਜਨਵਰੀ (ਅੱਜ) ਰਾਮ ਰਹੀਮ ਦੀ ਅਰਜ਼ੀ ‘ਤੇ ਫੈਸਲਾ ਹੋ ਸਕਦਾ ਹੈ। ਹਾਲਾਂਕਿ ਜੇਕਰ ਡੇਰਾ ਮੁਖੀ ਨੂੰ ਪੈਰੋਲ ਮਿਲਦੀ ਹੈ ਤਾਂ ਉਹ ਕਿਥੇ ਰਹੇਗਾ ਇਸ ਬਾਰੇ ਅਜੇ ਕੁੱਝ ਪੱਕਾ ਤੈਅ ਨਹੀਂ ਹੈ। ਦੂਜੇ ਪਾਸੇ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਡੇਰੇ ਵਿੱਚ ਉਤਸ਼ਾਹ ਹੈ ਅਤੇ ਸਾਰੇ ਰਸਤਿਆਂ ਨੂੰ ਸਜ਼ਾਵਟ ਕੀਤੀ ਜਾ ਰਹੀ ਹੈ। ਡੇਰਾ ਮੁਖੀ ਦੀ ਪੈਰੋਲ ਬਾਰੇ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਅਰਜ਼ੀ ਆਈ ਹੈ ਅਤੇ 40 ਦਿਨ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੱਤਰ ਨੂੰ ਅੱਗੇ ਭੇਜ ਦਿੱਤਾ ਹੈ। ਹੁਣ ਕਮਿਸ਼ਨਰ ਨੇ ਤੈਅ ਕਰਨਾ ਹੈ ਕਿ ਅੱਗੇ ਕੀ ਕਰਨਾ ਹੈ।

Tags: Dera Sacha SaudaHaryana Newspunjabi newsRelease
Previous Post

ਪੰਜਾਬ ’ਚ ਮੌਸਮ ਨੇ ਬਦਲਿਆ ਮਿਜਾਜ਼, ਪਿਆ ਮੀਂਹ, ਘਟ ਹੋਈ ਠੰਢ

Next Post

ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜ਼ਾਰ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

Next Post
ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜ਼ਾਰ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜ਼ਾਰ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers