RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਅੱਜ ਤੋਂ ਟੋਲ ਪਲਾਜ਼ੇ ਲੋਕਾਂ ਦੇ ਹਵਾਲੇ, ਪੰਜਾਬ ਦੇ 10 ਜ਼ਿਲ੍ਹਿਆਂ ‘ਚ ਟੋਲ ਪਲਾਜ਼ੇ ਬੰਦ

ਅੱਜ ਤੋਂ ਟੋਲ ਪਲਾਜ਼ੇ ਲੋਕਾਂ ਦੇ ਹਵਾਲੇ, ਪੰਜਾਬ ਦੇ 10 ਜ਼ਿਲ੍ਹਿਆਂ 'ਚ ਟੋਲ ਪਲਾਜ਼ੇ ਬੰਦ

Jass Grewal by Jass Grewal
December 15, 2022
in ਕਿਸਾਨੀ ਸੰਘਰਸ਼, ਪੰਜਾਬ, ਰਾਜਨੀਤੀ
0 0
0
ਪੰਜਾਬ ਭਰ ’ਚ ਕੱਲ੍ਹ ਤੋਂ ਬੰਦ ਹੋਣਗੇ ਟੋਲ ਪਲਾਜ਼ੇ, ਕਿਸਾਨਾਂ ਦਾ ਵੱਡਾ ਕਦਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਤਾਰ ਆਪਣੇ ਹੱਕਾਂ ਲਈ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਤੋਂ 10 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਿਆਂ ’ਤੇ ਧਰਨੇ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਪੰਜਾਬ ਭਰ ਦੇ ਟੋਲ ਪਲਾਜ਼ਿਆਂ ’ਤੇ ਧਰਨਾ ਦੇ ਕੇ ਲੋਕਾਂ ਲਈ ਟੋਲ ਪਲਾਜ਼ਿਆਂ ਨੂੰ ਫਰੀ ਕਰਵਾਉਣਗੀਆਂ।

ਦਰਅਸਲ ‘ਚ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਚੱਲ ਰਿਹਾ ਡੀਸੀ ਦਫ਼ਤਰਾਂ ਅੱਗੇ ਪੱਕਾ ਧਰਨਾ ਹੁਣ 15 ਦਸੰਬਰ ਤੋਂ ਟੋਲ ਪਲਾਜ਼ਿਆਂ ’ਤੇ ਸ਼ਿਫਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਉਹ ਟੋਲ ਪਲਾਜ਼ਾ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਇਕ ਮਹੀਨੇ ਦੀ ਤਨਖਾਹ ਦੇਣ ਦਾ ਵਾਅਦਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਟੋਲ ਪਲਾਜ਼ਿਆਂ ਨੂੰ ਫਰੀ ਕਰਵਾਉਣਗੀਆਂ। ਇਹ ਧਰਨਾ ਇੱਕ ਮਹੀਨੇ ਤੱਕ ਦਿਨ ਰਾਤ ਜਾਰੀ ਰਹੇਗਾ। ਸਰਕਾਰ ਨੂੰ ਇਸ ਨੀਤੀ ਨੂੰ ਰੱਦ ਕਰਨਾ ਪਵੇਗਾ, ਕਿਉਂਕਿ ਹਰ ਕੋਈ ਕਾਰ ਖਰੀਦਦੇ ਸਮੇਂ ਸਰਕਾਰ ਨੂੰ ਟੈਕਸ ਅਦਾ ਕਰਦਾ ਹੈ, ਫਿਰ ਕਾਰਪੋਰੇਟ ਘਰਾਣਿਆਂ ਨੂੰ ਕਿਉਂ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਜਿੱਥੇ ਵੀ ਟੋਲ ਪਲਾਜ਼ਿਆਂ ‘ਤੇ ਟੈਕਸ ਲਿਆ ਜਾ ਰਿਹਾ ਹੈ, ਲੋਕ ਆਪਣੇ ਗਰੁੱਪ ਨਾਲ ਸੰਪਰਕ ਕਰਨ ਤਾਂ ਜੋ ਟੈਕਸ ਵਸੂਲੀ ਨੂੰ ਰੋਕਿਆ ਜਾ ਸਕੇ।

ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਦੇਖਦੇ ਹੋਏ ਅੰਦੋਲਨ ਨੂੰ ਹੋਰ ਲੰਮਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵੀਰਵਾਰ ਤੋਂ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਮੁਕਤ ਕਰਨ ਜਾ ਰਹੇ ਹਨ। ਟੋਲ ਪਲਾਜ਼ਾ ‘ਤੇ ਧਰਨਾ ਦੇਣਗੇ ਜੋ ਦਿਨ-ਰਾਤ ਜਾਰੀ ਰਹੇਗਾ। ਪਹਿਲੇ ਪੜਾਅ ਵਿੱਚ 10 ਜ਼ਿਲ੍ਹਿਆਂ ਵਿੱਚ 18 ਥਾਵਾਂ ’ਤੇ ਟੋਲ ਪਲਾਜ਼ਾ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਦੀ ਹੜਤਾਲ ਇੱਕ ਮਹੀਨੇ ਤੱਕ ਚੱਲੇਗੀ।

Tags: CM Bhagwant MannFarmers NewsFarmers ProtestPunjab Government
Previous Post

ਜਨਤਕ ਥਾਵਾਂ ‘ਤੇ ਸ਼ਰਾਬ ਪੀਣਾ ਪਿਆ ਮਹਿੰਗਾ, ਪੁਲਿਸ ਨੇ ਇਕੋ ਦਿਨ ‘ਚ 82 ਲੋਕ ਕਰ ਲਏ ਗ੍ਰਿਫ਼ਤਾਰ

Next Post

CM ਮਾਨ ਨੇ ਖ਼ੁਦ ਪਹੁੰਚ ਕੇ ਟੋਲ ਪਲਾਜ਼ਾ ਕਰਵਾਇਆ ਬੰਦ, ਲੋਕਾਂ ਦੀਆਂ ਲੱਗੀਆਂ ਮੌਜਾਂ

Next Post
CM ਮਾਨ ਨੇ ਖ਼ੁਦ ਪਹੁੰਚ ਕੇ ਟੋਲ ਪਲਾਜ਼ਾ ਕਰਵਾਇਆ ਬੰਦ, ਲੋਕਾਂ ਦੀਆਂ ਲੱਗੀਆਂ ਮੌਜਾਂ

CM ਮਾਨ ਨੇ ਖ਼ੁਦ ਪਹੁੰਚ ਕੇ ਟੋਲ ਪਲਾਜ਼ਾ ਕਰਵਾਇਆ ਬੰਦ, ਲੋਕਾਂ ਦੀਆਂ ਲੱਗੀਆਂ ਮੌਜਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers