ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਘਰ ਵਿਚ ਬਿਜਲੀ ਮੁਫਤ ਮਿਲੇਗੀ। ਸਰਕਾਰ ਨੇ 1 ਜੁਲਾਈ ਤੋਂ ਬਿਜਲੀ 300 ਯੂਨਿਟ ਮੁਫ਼ਤ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਹਰਜੋਤ ਬੈਂਸ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵਧਾਈ। ਅੱਜ ਤੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਹਰ ਮਹੀਨੇ ਮੁਫਤ ਮਿਲੇਗੀ।
ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਕਿਹਾ ਕਿ ਆਖਰਕਾਰ ਦਿਨ ਆ ਗਿਆ ਹੈ!
ਅੱਜ ਅਸੀਂ ਆਪਣਾ ਸਭ ਤੋਂ ਵੱਡਾ ਅਤੇ ਬਹੁਤ ਉਡੀਕਿਆ ਜਾ ਰਿਹਾ ਚੋਣ ਵਾਅਦਾ ਪੂਰਾ ਕਰ ਰਹੇ ਹਾਂ, ਅੱਜ ਤੋਂ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ।
ਬਜਟ ‘ਚ 300 ਯੂਨਿਟ ਮੁਫ਼ਤ ਬਿਜਲੀ ਲਈ ਵਿਵਸਥਾ ਕੀਤੀ ਗਈ ਹੈ। ਸਰਕਾਰ ਦਾ ਦਾਅਵਾ 73 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਸ਼ਰਤਾਂ ਨਾਲ ਮੁਫ਼ਤ ਬਿਜਲੀ ਮਿਲੇਗੀ। 2 ਮਹੀਨੇ ਦੇ ਬਿੱਲ ਤੇ 600 ਯੂਨਿਟ ਫ੍ਰੀ ਮਿਲਣਗੇ। ਪਰ ਜੇ 600 ਤੋਂ ਇੱਕ ਵੀ ਯੂਨਿਟ ਵੱਧ ਹੁੰਦੀ ਹੈ ਤਾਂ ਪੂਰੇ ਦਾ ਪੂਰਾ ਬਿਜਲੀ ਬਿੱਲ ਭਰਨਾ ਪਵੇਗਾ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਧਾਨ ਸਭਾ ‘ਚ ‘ਆਪ’ ਸਰਕਾਰ ਦਾ ਵਿੱਤੀ ਸਾਲ 2022-23 ਦਾ ਪਹਿਲਾ ਬਜਟ ਪੇਸ਼ ਕੀਤਾ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ 1 ਜੁਲਾਈ ਤੋਂ ਸਾਰੇ ਨਾਗਰਿਕਾਂ ਨੂੰ ਹਰ ਮਹੀਨੇ 300 ਯੂਨਿਟ ਘਰੇਲੂ ਬਿਜਲੀ ਸਪਲਾਈ ਮੁਫਤ ਪ੍ਰਦਾਨ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਆਪਣਾ ਪਹਿਲਾ ਗਾਰੰਟੀ (ਵਾਅਦਾ) ਪੂਰਾ ਕਰ ਰਹੀ ਹੈ।’
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਬਾਰੇ ਖੁੱਲ ਕੇ ਸਪੱਸ਼ਟੀਕਰਨ ਦਿੱਤਾ ਸੀ ਕਿ ਜੇਕਰ ਅਨੁਸੂਚਿਤ ਜਾਤੀ (SC), ਪੱਛੜੀ ਸ਼੍ਰੇਣੀ (BC), ਅਤੇ ਗਰੀਬੀ ਰੇਖਾ ਤੋਂ ਹੇਠਾਂ (BPL) ਸ਼੍ਰੇਣੀਆਂ ਦੇ ਲੋਕ 600 ਯੂਨਿਟ ਤੋਂ ਵੱਧ ਬਿਜਲੀ ਖਰਚ ਕਰਦੇ ਹਨ, ਤਾਂ ਇਹ ਲਗਜ਼ਰੀ ਹੋ ਗਿਆ ਹੈ। ਉਨ੍ਹਾਂ ਕਿਹਾ, “ਆਮ ਵਰਗ ਦੇ ਇੱਕ ਆਮ ਗਰੀਬ ਪਰਿਵਾਰ ਲਈ 600 ਯੂਨਿਟ ਮੁਫ਼ਤ ਬਿਜਲੀ ਕਾਫ਼ੀ ਹੈ।” ਇਹ ਸਕੀਮ 1 ਜੁਲਾਈ ਤੋਂ ਲਾਗੂ ਹੋਵੇਗੀ।
ਮੰਤਰੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ SC, (O)BC, ਅਤੇ BPL ਪਰਿਵਾਰਾਂ ਨਾਲ ਸਬੰਧਤ 1 ਕਿਲੋਵਾਟ ਦਾ ਕੁਨੈਕਸ਼ਨ ਹੈ, ਜੇਕਰ ਉਨ੍ਹਾਂ ਦਾ ਬਿੱਲ 600 ਯੂਨਿਟ ਤੋਂ ਵੱਧ ਹੈ, ਤਾਂ ਵਾਧੂ ਯੂਨਿਟ ਲਈ ਹੀ ਭੁਗਤਾਨ ਕਰਨਾ ਹੋਵੇਗਾ। ਪਰ ਜੇਕਰ ਅਨੁਸੂਚਿਤ ਜਾਤੀ ਦੇ ਕਿਸੇ ਵਿਅਕਤੀ ਕੋਲ 1 ਕਿਲੋਵਾਟ ਤੋਂ ਵੱਧ ਦਾ ਕੁਨੈਕਸ਼ਨ ਹੈ, ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਦੂਜੀ ਸ਼੍ਰੇਣੀ ਦਾ 1 ਯੂਨਿਟ ਵੀ ਜ਼ਿਆਦਾ ਆਉਂਦਾ ਹੈ ਤਾਂ 601 ਯੂਨਿਟ ਦਾ ਬਿੱਲ ਭਰਨਾ ਪਵੇਗਾ।
ਇਸ ਤੋਂ ਵੱਡੇ ਕੁਨੈਕਸ਼ਨ ‘ਤੇ ਜੇਕਰ ਇਸ ਸ਼੍ਰੇਣੀ ਦੇ ਕਿਸੇ ਵਿਅਕਤੀ ਦਾ ਬਿੱਲ ਇਸ ਤੋਂ ਵੱਧ ਆਉਂਦਾ ਹੈ ਤਾਂ ਉਸ ਦਾ ਪੂਰਾ ਭੁਗਤਾਨ ਕਰਨਾ ਹੋਵੇਗਾ। ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਵੱਧ ਯੂਨਿਟ ਬਿੱਲ ਅਦਾ ਕਰਨਾ ਹੋਵੇਗਾ
