RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਦੋ ਘੰਟੇ ਨਹੀਂ ਚੱਲਣਗੀਆਂ PUNBUS ਤੇ PRTC ਦੀਆਂ ਬੱਸਾਂ |

Jass Grewal by Jass Grewal
July 13, 2022
in ਪੰਜਾਬ
Reading Time: 1 min read
0 0
0

 ਪੰਜਾਬ ’ਚ ਬੁੱਧਵਾਰ ਨੂੰ PUNBUS ਤੇ PRTC ਦੀਆਂ ਬੱਸਾਂ ਦੋ ਘੰਟੇ ਨਹੀਂ ਚੱਲਣਗੀਆਂ। ਸੂਬੇ ਦੇ ਸਾਰੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਕੀਤੇ ਜਾਣਗੇ। ਮੁਲਾਜ਼ਮ ਆਪਣੀ ਤਨਖ਼ਾਹ ਵਧਾਉਣ ਤੇ ਪੱਕਾ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਸਨ। ਸੂਬੇ ’ਚ ਪਨਬੱਸ ਤੇ ਪੀਆਰਟੀਸੀ ਦੇ ਅੰਦੋਲਨ ਕਰਨ ਵਾਲੇ ਮੁਲਾਜ਼ਮਾਂ ਨੇ ਕਿਹਾ ਕਿ 13 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਰੱਖੇ ਜਾਣਗੇ। ਸਵੇਰੇ 12 ਵਜੇ ਤੋਂ ਲੈ ਕੇ ਦੁਪਹਿਰ 02 ਵਜੇ ਤਕ ਬੱਸਾਂ ਨਹੀਂ ਚੱਲਣਗੀਆਂ।

7 ਜੁਲਾਈ 2022 ਨੂੰ ਜਥੇਬੰਦੀ ਵੱਲੋ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ,ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਨੋਕਰੀਆ ਰੈਗੂਲਰ ਕਰਾਉਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਾਉਣ ਲਈ ਸ਼ਘੰਰਸ਼ ਕਰਦੇ ਆ ਰਹੇ ਹਨ। ਪਰ ਮੰਗਾ ਪੂਰੀਆਂ ਕਰਨ ਦੀ ਬਿਜਾਏ ਨਿਗੁਣਨੀਆ ਤਨਖਾਹਾਂ ਵੀ ਸਮੇ ਸਿਰ ਨਾ ਖਾਤੇ ਵਿੱਚ ਪਾ ਕੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅਤੇ ਹੱਕੀ ਮੰਗਾ ਲਈ ਸ਼ਘੰਰਸ਼ ਲੜ ਰਹੇ ਮੁਲਾਜ਼ਮਾਂ ਦੀ ਅਵਾਜ ਨੂੰ ਦਬਾਉਣ ਲਈ ਤਾਨਾਸ਼ਾਹੀ ਫਰਮਾਨ ਜਾਰੀ ਕੀਤੀ ਜਾ ਰਹੇ ਹਨ ਜਿਵੇਂ ਕਿ ਤਨਖ਼ਾਹ ਦੇ ਮੁੱਦੇ ਜਾ ਹੋਰ ਮੰਗਾਂ ਤੇ ਸੋਸ਼ਲ ਮੀਡੀਆ ਰਾਹੀਂ ਜਾਂ ਪ੍ਰੈੱਸ ਨੋਟ ਜਾਰੀ ਕਰਨ ਤੇ ਤੁਗਲਕੀ ਫਰਮਾਨ ਜਾਰੀ ਕਰਦਿਆਂ ਵਿਭਾਗੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੱਕਾਂ ਦੀ ਪ੍ਰਾਪਤੀ ਲਈ ਯੂਨੀਅਨ ਵਲੋਂ ਹਮੇਸ਼ਾ ਸੰਘਰਸ਼ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਤਿੱਖੇ ਸੰਘਰਸ਼ ਕਰਨ ਅਤੇ ਮੁਲਾਜ਼ਮਾਂ ਦੇ ਹੋ ਰਹੇ ਸ਼ੋਸ਼ਣ ਖਿਲਾਫ ਯੂਨੀਅਨ ਆਪਣੀ ਅਵਾਜ਼ ਬੁਲੰਦ ਕਰੇਗੀ।ਅੱਜ ਦੇ ਮਹਿਗਾਈ ਦੇ ਸਮੇਂ ਵਿੱਚ ਘੱਟ ਤਨਖਾਹਾਂ ਨਾਲ ਘਰ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੈ। ਸਰਕਾਰ ਮੁਲਾਜ਼ਮਾਂ ਦੀ ਇਸ ਸਮੱਸਿਆ ਦਾ ਕੋਈ ਉਕਤਾ ਹੱਲ ਨਹੀਂ ਕਰਦੀ ਸਗੋਂ ਆਏ ਦਿਨ ਕਿਸੇ ਨਾ ਕਿਸੇ ਲਾਰੇ ਵਿੱਚ ਰੱਖਿਆ ਜਾ ਰਿਹਾ ਹੈ।

Previous Post

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਿਆਇਕ ਹਿਰਾਸਤ ‘ਚ ਵਾਧਾ |

Next Post

ਸਲਮਾਨ ਖ਼ਾਨ ਨੂੰ ਮਾਰਨ ਲਈ 4 ਲੱਖ ਦੀ ਰਾਈਫ਼ਲ ਖ਼ਰੀਦੀ ਸੀ |

Next Post
ਸਲਮਾਨ ਖ਼ਾਨ ਨੂੰ ਮਾਰਨ ਲਈ 4 ਲੱਖ ਦੀ ਰਾਈਫ਼ਲ ਖ਼ਰੀਦੀ ਸੀ |

ਸਲਮਾਨ ਖ਼ਾਨ ਨੂੰ ਮਾਰਨ ਲਈ 4 ਲੱਖ ਦੀ ਰਾਈਫ਼ਲ ਖ਼ਰੀਦੀ ਸੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers