ਪੰਜਾਬੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਕ ਹੋਰ ਟੋਲ ਪਲਾਜ਼ਾ ਮੁਫ਼ਤ ਕਰਕੇ ਲੋਕਾਂ ਦੇ ਸਪੁਰਦ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖ਼ੁਦ ਸੀ.ਐਮ. ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸਾਂਝੀ ਕੀਤੀ ਹੈ।
ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.
— Bhagwant Mann (@BhagwantMann) April 1, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ, “ਲੋਕਾਂ ਦੇ ਪੈਸਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਹਿਬ, ਸ੍ਰੀ ਆਨੰਦਪੁਰ ਸਾਹਿਬ,ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲੰਘਣਾ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।
