RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਅਰਦਾਸ ਸਮਾਗਮ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

ਅੱਜ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਅਰਦਾਸ ਸਮਾਗਮ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

Jass Grewal by Jass Grewal
May 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਸਮਾਗਮ ਅੱਜ ਪਿੰਡ ਬਾਦਲ ਵਿਖੇ ਰੱਖਿਆ ਗਿਆ ਹੈ। ਇਸ ਸਮਾਗਮ ਲਈ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਏ ਗਏ ਹਨ ਜਿਸ ਵਿਚ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਮੌਕੇ ਦੇਸ਼ ਦੀਆਂ ਮੰਨੀਆਂ-ਪ੍ਰਮੰਨੀਆਂ ਹਸਤੀਆਂ ਤੋਂ ਇਲਾਵਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਲੋਕ ਪਿੰਡ ਬਾਦਲ ਪਹੁੰਚਣਗੇ। ਇਸ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਰਕਿੰਗ ਲਈ 60 ਏਕੜ ਜਗ੍ਹਾ ਦਾ ਪ੍ਰਬੰਧ ਕੀਤਾ ਹੈ।

ਉਧਰ, ਅੰਤਿਮ ਅਰਦਾਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਪ੍ਰਸਾਸ਼ਨ ਨੇ ਚਾਰ ਮਈ ਨੂੰ ਇਸੇ ਰੂਟ ਪਲਾਨ ਮੁਤਾਬਕ ਸੜਕਾਂ ਉੱਪਰ ਆਵਾਜਾਈ ਦੀ ਸਲਾਹ ਦਿੱਤੀ ਹੈ ਤਾਂ ਜੋ ਕੋਈ ਸਮੱਸਿਆ ਨਾ ਆਵੇ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜ੍ਹੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ।

ਇਸੇ ਤਰ੍ਹਾਂ ਲੰਬੀ, ਖਿਓਵਾਲੀ ਤੇ ਮਹਿਣਾ ਵਾਲੇ ਪਾਸਿਓਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਖੇਡ ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਵਹੀਕਲ ਖੜ੍ਹੇ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਸਿੰਘੇਵਾਲਾ ਤੋਂ ਆਉਣ ਵਾਲੀਆਂ ਗੱਡੀਆਂ ਮਿੱਠੜੀ ਰੋਡ ਪਾਰਕਿੰਗ ਤੱਕ ਪਹੁੰਚ ਸਕਦੀਆਂ ਹਨ।

ਦਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੱਲ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ ਕਰ ਦਿੱਤੀਆਂ ਸੀ।

Previous Post

ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਕਾਰ ਬੂਟਾ ਸਿੰਘ ਸ਼ਾਦ ਦਾ ਹੋਇਆ ਦੇਹਾਂਤ

Next Post

ਦੇਰ ਰਾਤ ਜੰਤਰ-ਮੰਤਰ ਵਿਖੇ ਪੁਲਿਸ ਤੇ ਪਹਿਲਾਵਾਨਾਂ ‘ਚ ਹੋਈ ਹੱਥੋ-ਪਾਈ, ਮੰਜੇ ਲੈਕੇ ਆਉਣ ‘ਤੇ ਛਿੜਿਆ ਵਿਵਾਦ

Next Post
ਦੇਰ ਰਾਤ ਜੰਤਰ-ਮੰਤਰ ਵਿਖੇ ਪੁਲਿਸ ਤੇ ਪਹਿਲਾਵਾਨਾਂ ‘ਚ ਹੋਈ ਹੱਥੋ-ਪਾਈ, ਮੰਜੇ ਲੈਕੇ ਆਉਣ ‘ਤੇ ਛਿੜਿਆ ਵਿਵਾਦ

ਦੇਰ ਰਾਤ ਜੰਤਰ-ਮੰਤਰ ਵਿਖੇ ਪੁਲਿਸ ਤੇ ਪਹਿਲਾਵਾਨਾਂ ‘ਚ ਹੋਈ ਹੱਥੋ-ਪਾਈ, ਮੰਜੇ ਲੈਕੇ ਆਉਣ ‘ਤੇ ਛਿੜਿਆ ਵਿਵਾਦ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers