ਕਿਸਾਨਾਂ ਨੇ ਆਜ਼ਾਦੀ ਦਿਹਾੜੇ ‘ਤੇ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ ਬਾਅਦ ਦੇਸ਼ ਭਰ ਦੇ ਕਿਸਾਨ ਇਸ ਦਿਨ ਬਲਾਕ ਤੇ ਤਹਿਸੀਲ ਪੱਧਰ ‘ਤੇ ਤਿਰੰਗਾ ਰੈਲੀਆਂ ਕੱਢਗੇ। ਹਾਲਾਂਕਿ ਕਿਸਾਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਦਿੱਲੀ ਵਿੱਚ ਦਾਖਲ ਨਹੀਂ ਹੋਣਗੇ।

