RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਰਿਹਾਅ

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਰਿਹਾਅ

Jass Grewal by Jass Grewal
March 27, 2023
in ਪੰਜਾਬ
Reading Time: 1 min read
0 0
0

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।  ਦਸ ਦਈਏ ਕਿ ਲੰਘੀ 18 ਮਾਰਚ ਨੂੰ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ’ਚ ਵਿਘਨ ਪਾਉਣ ਦੇ ਖ਼ਦਸ਼ੇ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਕੀਤੀ।  ਇਸ ਦੌਰਾਨ ਨਿਰਦੋਸ਼ ਪਾਏ ਜਾਣ ਵਾਲੇ ਕੁਲ 353 ਵਿਅਕਤੀਆਂ ’ਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਪੁਲਸ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ’ਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਾਕਾਰਾਤਮਕ ਪਹੁੰਚ ਅਪਣਾਈ ਜਾਵੇ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐੱਸ.ਐੱਸ.ਪੀਜ਼ ਅਤੇ ਸੀ.ਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰ ਰਹੇ ਅਫ਼ਸਰ ਅਤੇ ਉਨ੍ਹਾਂ ਦੇ ਨਿਗਰਾਨ ਅਫ਼ਸਰ ਪਹਿਲਾਂ ਉਪਲੱਬਧ ਸਬੂਤਾਂ ਦੀ ਜਾਂਚ ਕਰਨ ਅਤੇ ਠੋਸ ਅਪਰਾਧਾਂ ਵਿਚ ਜਾਂ ਹੋਰ ਕਿਸ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਪੱਧਰ ’ਤੇ ਢੁੱਕਵੀਂ ਜਾਂਚ ਕਰ ਲੈਣ।

ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 7 ਵਿਅਕਤੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਅਧਿਕਾਰੀ ਉਪਲੱਬਧ ਸਬੂਤਾਂ ਦੀ ਜਾਂਚ ਕਰਕੇ ਸਾਕਾਰਾਤਮਕ ਪਹੁੰਚ ਅਪਣਾਉਂਦਿਆਂ ਠੋਸ ਅਪਰਾਧਿਕ ਗਤੀਵਿਧੀਆਂ ਅਧੀਨ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦੀ ਸਮੀਖਿਆ ਕਰਨਗੇ।

ਡੀ.ਜੀ.ਪੀ. ਗੌਰਵ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ ਵੱਲ ਕੋਈ ਧਿਆਨ ਨਾ ਦੇਣ। ਡੀ.ਜੀ.ਪੀ. ਨੇ ਜ਼ੋਰ ਦੇ ਕੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਸ ਵੱਲੋਂ ਅੱਜ ਫਲੈਗ ਮਾਰਚ, ਨਾਕਾਬੰਦੀ ਅਤੇ ਗਸ਼ਤ ਕਰਦਿਆਂ ਸੂਬੇ ਦੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਪੁਲਸ ਦੀ ਮੌਜੂਦਗੀ ਕਾਇਮ ਰੱਖੀ। ਪੰਜਾਬ ਪੁਲਸ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

Previous Post

ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ, ਪੰਜਾਬ ਸਰਕਾਰ ਦੀ ਸਿੱਧੀ ਚੇਤਾਵਨੀ

Next Post

ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਚੁੱਕਣਾ ਚਾਹੁੰਦਾ ਸੀ ਅੰਮ੍ਰਿਤਪਾਲ! ਹੋਇਆ ਇਕ ਹੋਰ ਅਹਿਮ ਖ਼ੁਲਾਸਾ

Next Post
ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਚੁੱਕਣਾ ਚਾਹੁੰਦਾ ਸੀ ਅੰਮ੍ਰਿਤਪਾਲ! ਹੋਇਆ ਇਕ ਹੋਰ ਅਹਿਮ ਖ਼ੁਲਾਸਾ

ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਚੁੱਕਣਾ ਚਾਹੁੰਦਾ ਸੀ ਅੰਮ੍ਰਿਤਪਾਲ! ਹੋਇਆ ਇਕ ਹੋਰ ਅਹਿਮ ਖ਼ੁਲਾਸਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers