RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਆਪਰੇਸ਼ਨ ਅੰਮ੍ਰਿਤਪਾਲ’ ਸਫਲ ਹੋਣ ਤੋਂ ਬਾਅਦ ਸੀ.ਐਮ. ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ…

‘ਆਪਰੇਸ਼ਨ ਅੰਮ੍ਰਿਤਪਾਲ’ ਸਫਲ ਹੋਣ ਤੋਂ ਬਾਅਦ ਸੀ.ਐਮ. ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ…

Jass Grewal by Jass Grewal
April 25, 2023
in ਪੰਜਾਬ
Reading Time: 1 min read
0 0
0

‘ਆਪਰੇਸ਼ਨ ਅੰਮ੍ਰਿਤਪਾਲ’ ਸਫਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲਾਸਾਨੀ ਕੁਰਬਾਨੀਆਂ ਦੇਣ ਦੀ ਰਵਾਇਤ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਹਾਨ ਨਾਇਕਾਂ ਨੇ ਸੂਬਾ ਪੁਲਿਸ ਫੋਰਸ ਦੀ ਅਮੀਰ ਵਿਰਾਸਤ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਲਈ ਮਿਸਾਲੀ ਸੇਵਾਵਾਂ ਦਿੱਤੀਆਂ ਹਨ।

ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ।

ਉਥੇ ਹੀ ਦੂਜੇ ਪਾਸੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੀਡੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਆਪਰੇਸ਼ਨ ਦੀ ਸਫਲਤਾ ਲਈ ਪੰਜਾਬ ਪੁਲਿਸ ਦੀ ਹੌਸਲਾ ਅਫਜਾਈ ਕੀਤੀ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਮੁਲਾਜ਼ਮਾਂ ਦੀ ਪਿੱਠ ਧਾਪੜੀ ਅਤੇ ਬਿਨਾ ਕੋਈ ਗੋਲੀ ਚਲਾਏ ਅਤੇ ਸ਼ਾਂਤਮਈ ਇਸ ਆਪਰੇਸ਼ਨ ਨੂੰ ਕਾਮਯਾਬ ਕਰਨ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ।

Previous Post

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ‘ਚ ਸੋਗ ਦੀ ਲਹਿਰ

Next Post

ਸੂਤਰਾਂ ਤੋਂ ਵੱਡੀ ਖਬਰ: ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ PM ਮੋਦੀ ਪਹੁੰਚਣਗੇ ਚੰਡੀਗੜ੍ਹ

Next Post
ਸੂਤਰਾਂ ਤੋਂ ਵੱਡੀ ਖਬਰ: ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ PM ਮੋਦੀ ਪਹੁੰਚਣਗੇ ਚੰਡੀਗੜ੍ਹ

ਸੂਤਰਾਂ ਤੋਂ ਵੱਡੀ ਖਬਰ: ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ PM ਮੋਦੀ ਪਹੁੰਚਣਗੇ ਚੰਡੀਗੜ੍ਹ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers