RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਆਪ’ ਦਾ ਪੁਰਾਣਾ ਸਾਥੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

‘ਆਪ’ ਦਾ ਪੁਰਾਣਾ ਸਾਥੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Jass Grewal by Jass Grewal
January 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਲੋਕਾਂ ’ਚ ਫੈਲ ਰਹੀ ਨਫ਼ਰਤ ਨੂੰ ਖ਼ਤਮ ਕਰਨ ਅਤੇ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੰਡਾਉਣ ਖਿਲਾਫ਼ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ ਪੰਜਾਬ ‘ਚ ਆਗਾਜ਼ ਹੋਇਆ।  ਪੰਜਾਬ ’ਚ ਇਸ ਯਾਤਰਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਗਈ।  ਅੱਜ ਇਸ ਯਾਤਰਾ ’ਚ ਆਮ ਆਦਮੀ ਪਾਰਟੀ ਦੇ ਸਾਬਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਸ਼ਾਮਲ ਹੋਏ, ਉਨ੍ਹਾਂ ਦੇ ਵਲੋਂ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਵਿਚਾਰ ਚਰਚਾ ਵੀ ਕੀਤੀ ਗਈ।  ਡਾ. ਗਾਂਧੀ ਦੇ ਯਾਤਰਾ ਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ ’ਚ ਨਵੀਂ ਚਰਚਾ ਛਿੜ ਗਈ ਹੈ, ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਡਾ. ਧਰਮਵੀਰ ਗਾਂਧੀ ਕਾਂਗਰਸ ’ਚ ਸ਼ਾਮਲ ਹੋ ਸਕਦੇ ਹਨ, ਪਰ ਫਿਲਹਾਲ ਰਸਮੀ ਤੌਰ ’ਤੇ ਉਹ ਹਾਲੇ ਤੱਕ ਕਾਂਗਰਸ ਪਾਰਟੀ ’ਚ ਸ਼ਾਮਲ ਨਹੀਂ ਹੋਏ ਹਨ, ਹੋਰ ਤਾਂ ਹੋਰ ਉਹ ਕਾਂਗਰਸ ਪਾਰਟੀ ਦੇ ਹੱਕ ’ਚ ਚੱਲਣ ਲਈ ਪਹਿਲਾਂ ਵੀ ਐਲਾਨ ਕਰ ਚੁੱਕੇ ਹਨ।

ਦੂਜੇ ਪਾਸੇ ਜੇਕਰ ਗੱਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਦੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਲੈ ਕੇ ਕਾਂਗਰਸ ਪਾਰਟੀ ਅਜੇ ਵੀ ਦੁਚਿੱਤੀ ਵਿੱਚ ਹੈ, ਕਿਉਂਕਿ ਕੁੱਝ ਕਾਂਗਰਸੀ ਲੀਡਰ ਚਾਹੁੰਦੇ ਹਨ ਕਿ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ ਪਰ ਹਾਲੇ ਤੱਕ ਕਾਂਗਰਸ ਹਾਈਕਮਾਨ ਨੇ ਮਹਾਰਾਣੀ ਪ੍ਰਨੀਤ ਕੌਰ ’ਤੇ ਕੋਈ ਐਕਸ਼ਨ ਨਹੀਂ ਲਿਆ ਹੈ। ਅੱਜ ਭਾਰਤ ਜੋੜੋ ਯਾਤਰਾ ’ਚ ਮਹਾਰਾਣੀ ਪ੍ਰਨੀਤ ਕੌਰ ਦੀ ਗੈਰ ਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਵੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ ਭਾਰਤ ਜੋੜੋ ਯਾਤਰਾ ’ਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਕਾਂਗਰਸ ਹਾਈਕਮਾਨ ਮਹਾਰਾਣੀ ਪ੍ਰਨੀਤ ਕੌਰ ’ਤੇ ਕੀ ਐਕਸ਼ਨ ਲੈਂਦੀ ਹੈ ਜਾਂ ਫਿਰ ਨਹੀਂ।

 

Tags: Bharat Jodho YatraPunjab Newspunjabi newsRahul Gandhi
Previous Post

ਵਿਵਾਦਾਂ ‘ਚ ਘਿਰੀ Air India, ਖਾਣੇ ’ਚ ਮਿਲਿਆ ਕੰਕਰ, ਮਚਿਆ ਬਵਾਲ

Next Post

ਆਪਣੀ ਸੁਰੱਖਿਆ ਤੋਂ ਤੰਗ ਆਇਆ ਕਾਂਗਰਸੀ ਆਗੂ, ਸਰਕਾਰ ਨੂੰ ਕੀਤੀ ਖ਼ਾਸ ਅਪੀਲ

Next Post
ਆਪਣੀ ਸੁਰੱਖਿਆ ਤੋਂ ਤੰਗ ਆਇਆ ਕਾਂਗਰਸੀ ਆਗੂ, ਸਰਕਾਰ ਨੂੰ ਕੀਤੀ ਖ਼ਾਸ ਅਪੀਲ

ਆਪਣੀ ਸੁਰੱਖਿਆ ਤੋਂ ਤੰਗ ਆਇਆ ਕਾਂਗਰਸੀ ਆਗੂ, ਸਰਕਾਰ ਨੂੰ ਕੀਤੀ ਖ਼ਾਸ ਅਪੀਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers