ਆਮ ਆਦਮੀ ਪਾਰਟੀ ‘ਆਪ’ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦਸਵੀਂ ਸੂਚੀ ਜਾਰੀ ਕਰ ਦਿੱਤੀ ਹੈ | ਅੱਜ ਜਾਰੀ ਕੀਤੀ ਗਈ ਨਵੀਂ ਸੂਚੀ ਵਿਚ ਤਿੰਨ ਉਮੀਦਵਾਰਾਂ ਦੇ ਨਾਮ ਸ਼ਾਮਿਲ ਕੀਤੇ ਗਏ ਹਨ, ਜਿਸ ਵਿਚ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਅਤੇ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਮੌਕਾ ਦਿੱਤਾ ਗਿਆ ਹੈ | ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਆਪਣੇ ਜ਼ਿਆਦਾਤਰ ਉਮੀਦਵਾਰਾਂ ਦੇ ਨਾਮ ਐਲਾਨ ਚੁੱਕੀ ਹੈ |

