RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਈਸਾਈ ਭਾਈਚਾਰੇ ਦਾ ਮਸ਼ਹੂਰ ਪਾਦਰੀ, ਘਰ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਈਸਾਈ ਭਾਈਚਾਰੇ ਦਾ ਮਸ਼ਹੂਰ ਪਾਦਰੀ, ਘਰ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

Jass Grewal by Jass Grewal
April 25, 2023
in ਪੰਜਾਬ
Reading Time: 1 min read
0 0
0

ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਲਗਾਤਾਰ ਈਸਾਈ ਭਾਈਚਾਰੇ ਦੇ ਨੇਤਾ ਅਤੇ ਪਾਸਟਰ ਚੱਲ ਰਹੇ ਹਨ। ਇਸੇ ਦੌਰਾਨ ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਜਲੰਧਰ ‘ਚ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅਤੇ ਈਸਾਈ ਭਾਈਚਾਰੇ ਦੇ ਨੇਤਾ ਅੰਕੁਰ ਨਰੂਲਾ ਦੇ ਘਰ ਤੋਂ ਇਲਾਵਾ 11 ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਆਈਟੀ ਦੀ ਟੀਮ ਨੇ ਲੋਕਾਂ ਨੂੰ ਘਰ ਅੰਦਰ ਹੀ ਨਜ਼ਰਬੰਦ ਕਰ ਲਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ। ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਇਸਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪਾਦਰੀ ਦੇ ਘਰ ਅਤੇ ਅਹਾਤੇ ‘ਤੇ ਛਾਪੇਮਾਰੀ ਕੀਤੀ ਸੀ। ਫਿਰ ਦੋ ਦਿਨ ਲਗਾਤਾਰ ਕਾਰਵਾਈ ਕਰਨ ਤੋਂ ਬਾਅਦ ਪਾਦਰੀ ਨੂੰ ਪ੍ਰਸ਼ਨਾਵਲੀ ਦਿੱਤੀ ਗਈ ਅਤੇ ਉਸ ਦੇ ਜਵਾਬ ਮੰਗੇ ਗਏ। ਪਿਛਲੀ ਵਾਰ ਹੋਈ ਛਾਪੇਮਾਰੀ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਪਾਸਟਰ ਵਿਦੇਸ਼ ਵਿੱਚ ਨਿਵੇਸ਼ ਕਰ ਰਹੇ ਹਨ। ਸਵਿਟਜ਼ਰਲੈਂਡ ਵਿੱਚ ਇੱਕ ਚਰਚ ਬਣ ਰਿਹਾ ਹੈ। ਭਾਰਤ ਤੋਂ ਉਥੇ ਪੈਸੇ ਭੇਜੇ ਜਾਂਦੇ ਸਨ।

ਕਾਬਿਲੇਗੌਰ ਹੈ ਕਿ ਅੰਕੁਰ ਨਰੂਲਾ ਦਾ ਖੁਰਲਾ ਕਿੰਗਰਾ ਵਾਲਾ ਚਰਚ ਹਮੇਸ਼ਾ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਇੱਥੇ ਭਾਰੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ। ਦੱਸਿਆ ਇਹ ਵੀ ਜਾਂਦਾ ਹੈ ਕਿ ਅੰਕੁਰ ਨਰੂਲਾ ਕਈ ਤਰੀਕਿਆਂ ਨਾਲ ਲੋਕਾਂ ਨੂੰ ਆਪਣੇ ਭਾਸ਼ਣ ਨਾਲ ਪ੍ਰਭਾਵਿਤ ਕਰਦਾ ਹੈ। ਜਿਸ ਨੂੰ ਸੁਣ ਕਾਫੀ ਲੋਕ ਉਸ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦਾ ਹਿੱਸਾ ਬਣਦੇ ਹਨ। ਇਸ ਤੋਂ ਇਲਾਵਾ ਐਤਵਾਰ ਦੇ ਦਿਨ ਖੁਰਲਾ ਕਿੰਗਰਾ ਚਰਚ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਆਪਣੇ ਜ਼ਿੰਦਗੀ ਨਾਲ ਜੁੜੇ ਦਰਦ ਸਾਂਝੇ ਕਰਦੇ ਹਨ। ਜਿਸ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵੀ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ।

Previous Post

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਿੱਟ ਨੇ ਇਕ ਹੋਰ ਸਪਲੀਮੈਂਟਰੀ ਚਲਾਨ ਕੀਤਾ ਪੇਸ਼, ਫਸੇ ਬਾਦਲ ਪਿਓ-ਪੁੱਤ

Next Post

ਮੋਰਿੰਡਾ ਬੇਅਦਬੀ ਕਾਂਡ ’ਚ ਅਦਾਲਤ ਦਾ ਫੈਸਲਾ, ਪੁਲਿਸ ਨੇ ਲਿਆ ਐਕਸ਼ਨ

Next Post
ਮੰਦਭਾਗੀ ਘਟਨਾ: ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ, ਪਾਠ ਕਰ ਰਹੇ ਪਾਠੀ ਸਿੰਘ ਦੀ ਕੀਤੀ ਕੁੱਟਮਾਰ

ਮੋਰਿੰਡਾ ਬੇਅਦਬੀ ਕਾਂਡ ’ਚ ਅਦਾਲਤ ਦਾ ਫੈਸਲਾ, ਪੁਲਿਸ ਨੇ ਲਿਆ ਐਕਸ਼ਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers