RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ

ਸਤੁਤੀ ਨੇ ਦੋਸ਼ ਲਾਇਆ ਕਿ ਸੌਦਾ ਤੈਅ ਹੋਣ ਤੋਂ ਬਾਅਦ ਪ੍ਰਾਪਰਟੀ ਦੀਆਂ ਕੀਮਤਾਂ ਵਧ ਗਈਆਂ, ਜਿਸ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਸਮਝੌਤਾ ਰੱਦ ਕਰਨ ਲਈ ਦਬਾਅ ਪਾਇਆ ਗਿਆ

Jass Grewal by Jass Grewal
April 22, 2026
in ਪੰਜਾਬ
Reading Time: 1 min read
0 0
0

ਜਲਾਲਾਬਾਦ ਦੀ ਇਕ ਮਹਿਲਾ ਵੱਲੋਂ ਆਪਣੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਸਥਿਤ ਇਕ ਬੰਦ ਪਏ ਸਕੂਲ ਦੀ ਇਮਾਰਤ ਦੀ ਖਰੀਦ ਨੂੰ ਲੈ ਕੇ ਜਗਦੀਪ ਕੰਬੋਜ ਗੋਲਡੀ ‘ਤੇ ਪਰੇਸ਼ਾਨ ਕਰਨ ਦੇ ਦੋਸ਼ ਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਇਕ ਹੋਰ ਵਿਧਾਇਕ ਵਿਵਾਦਾਂ ਵਿਚ ਘਿਰ ਗਿਆ ਹੈ। ਇਕ ਵੀਡੀਓ ਸੰਦੇਸ਼ ਵਿਚ ਸਤੁਤੀ ਨਾਮ ਦੀ ਮਹਿਲਾ ਨੇ ਦਾਅਵਾ ਕੀਤਾ ਕਿ ਉਸ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਇਕ ਬੰਦ ਪਏ ਸਕੂਲ ਦੀ ਜ਼ਮੀਨ ਖਰੀਦੀ ਸੀ, ਜੋ ਜਲਾਲਾਬਾਦ ਦੇ ਬਾਹਰਵਾਰ ਵਿਧਾਇਕ ਦੇ ਨਵੇਂ ਬਣੇ ਘਰ ਦੇ ਸਾਹਮਣੇ ਹੈ।

 ਜ਼ਿਕਰਯੋਗ ਹੈ ਕਿ ਸਕੂਲ ਦੀ ਇਮਾਰਤ ਸੜਕ ਦੇ ਇਕ ਪਾਸੇ ਹੈ, ਜਦ ਕਿ ਵਿਧਾਇਕ ਦੀ ਰਿਹਾਇਸ਼ ਦੂਜੇ ਪਾਸੇ ਹੈ। ਸਤੁਤੀ ਨੇ ਦੋਸ਼ ਲਾਇਆ ਕਿ ਸੌਦਾ ਤੈਅ ਹੋਣ ਤੋਂ ਬਾਅਦ ਪ੍ਰਾਪਰਟੀ ਦੀਆਂ ਕੀਮਤਾਂ ਵਧ ਗਈਆਂ, ਜਿਸ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਸਮਝੌਤਾ ਰੱਦ ਕਰਨ ਲਈ ਦਬਾਅ ਪਾਇਆ ਗਿਆ ਕਿਉਂਕਿ ਵਿਧਾਇਕ ਕਥਿਤ ਤੌਰ ‘ਤੇ ਉਸ ਇਮਾਰਤ ਨੂੰ ਖਰੀਦਣਾ ਚਾਹੁੰਦੇ ਸਨ।

ਉਸ ਨੇ ਅੱਗੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਐੱਫ ਆਈ ਆਰ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਬਾਅਦ ਵਿਚ ਇਕ ਝੂਠੇ ਕੇਸ ਵਿਚ ਫਸਾ ਦਿੱਤਾ ਗਿਆ। ਉਪਲਬਧ ਜਾਣਕਾਰੀ ਅਨੁਸਾਰ ਉਸ ਦਾ ਭਰਾ ਗਗਨ ਚਾਵਲਾ—ਜਿਸ ਨੂੰ ਹਾਲ ਹੀ ਵਿਚ ਮੋਹਾਲੀ ਦੇ ਇਕ ਐੱਨ ਆਰ ਆਈ ਪੁਲੀਸ ਸਟੇਸ਼ਨ ਵਿਚ ਸਹਾਇਕ ਸਬ-ਇੰਸਪੈਕਟਰ ਤੋਂ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲੀ ਹੈ—ਵਰਤਮਾਨ ਵਿਚ ਸਿਖਲਾਈ ਅਧੀਨ ਹੈ। ਮਹਿਲਾ ਨੇ ਇਹ ਵੀ ਦੋਸ਼ ਲਾਇਆ ਕਿ 18 ਅਪਰੈਲ ਨੂੰ ਕੁਝ ਐੱਸ ਐੱਚ ਓਜ਼ ਸਮੇਤ ਲਗਭਗ 18-20 ਪੁਲੀਸ ਮੁਲਾਜ਼ਮਾਂ ਨੇ ਉਸ ਦੀ ਰਿਹਾਇਸ਼ ਦਾ ਦੌਰਾ ਕੀਤਾ ਅਤੇ ਉਸ ਦੀ ਗੈਰ-ਹਾਜ਼ਰੀ ਵਿਚ ਉਸ ਦੇ ਪਤੀ ਨੂੰ ਧਮਕਾਇਆ।

ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘X’ ‘ਤੇ ਪੋਸਟ ਕੀਤੇ ਇਕ ਬਿਆਨ ਵਿਚ ਸੱਤਾਧਾਰੀ ਪਾਰਟੀ ‘ਤੇ ਸੱਤਾ ਦੀ ਦੁਰਵਰਤੋਂ ਦਾ ਦੋਸ਼ ਲਾਇਆ। ਉਨ੍ਹਾਂ ਦੋਸ਼ ਲਾਇਆ ਕਿ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਪਿਛਲੇ ਵਿਵਾਦ ਤੋਂ ਬਾਅਦ ਇਹ ਇਕ ਹੋਰ ਅਜਿਹਾ ਮਾਮਲਾ ਹੈ ਜਿੱਥੇ ਇਕ ਵਿਧਾਇਕ ਨੇ ਜ਼ਬਰਦਸਤੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਅਤੇ ਵਿਰੋਧ ਕਰਨ ‘ਤੇ ਬੇਗੁਨਾਹ ਵਿਅਕਤੀਆਂ ਵਿਰੁੱਧ ਝੂਠੇ ਕੇਸ ਦਰਜ ਕਰਵਾਏ।

ਸੰਪਰਕ ਕਰਨ ‘ਤੇ ਜਗਦੀਪ ਕੰਬੋਜ ਗੋਲਡੀ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਕਿਸੇ ਨੂੰ ਪਰੇਸ਼ਾਨ ਕੀਤਾ ਹੈ ਅਤੇ ਨਾ ਹੀ ਜ਼ਮੀਨ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵਿਵਾਦ ਮੌਜੂਦਾ ਖਰੀਦਦਾਰ ਅਤੇ ਪਿਛਲੇ ਮਾਲਕਾਂ ਵਿਚਕਾਰ ਹੈ ਅਤੇ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦੱਸਿਆ ਜਾਂਦਾ ਹੈ ਕਿ ਇਹ ਖਾਸ ਜ਼ਮੀਨ ਪਿਛਲੇ ਇਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ।

Previous Post

ਲੇਖਕਾ ਮਧੂ ਕਿਸ਼ਵਰ ਦੇ ਦਫ਼ਤਰ ਨੋਟਿਸ ਦੇਣ ਪਹੁੰਚੀ ਚੰਡੀਗੜ੍ਹ ਪੁਲੀਸ

Next Post

Punjab ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

Next Post
Punjab ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

Punjab ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers