RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਦਿੱਤੇ ਸਖ਼ਤ ਨਿਰਦੇਸ਼ |

Jass Grewal by Jass Grewal
November 23, 2021
in ਪੰਜਾਬ
Reading Time: 1 min read
0 0
0

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫਸਰ ਦੀ ਤੈਨਾਤੀ ਰੋਸਟਰ ਅਨੁਸਾਰ ਕਰਨ ਦੇ ਹੁਕਮ ਦਿੱਤੇ ਹਨ ਜਿਸ ਦੀ ਉਹ ਖ਼ਦ ਹਰ ਰੋਜ਼ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਰਾਤ ਦੇ ਸਮੇਂ ਲੋੜੀਂਦੀ ਪੁਲਿਸ ਗਸ਼ਤ ਨਹੀਂ ਕੀਤੀ ਜਾਂਦੀ। ਉਨ੍ਹਾਂ ਸਮੂਹ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਆਪੋ-ਆਪਣੇ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਗਜ਼ਟਿਡ ਅਫਸਰਾਂ ਦੀ ਡਿਊਟੀ ਦਾ ਰੋਸਟਰ ਬਣਾਇਆ ਜਾਵੇ। ਹਰ ਰਾਤ ਘੱਟੋ-ਘੱਟ ਇਕ ਤਿਹਾਈ ਅਫਸਰ ਡਿਊਟੀ `ਤੇ ਤੈਨਾਤ ਰਹਿਣ।

ਉਨ੍ਹਾਂ ਕਿਹਾ ਕਿ ਉਹ ਕਿਸੇ ਵੇਲੇ ਵੀ ਰੋਸਟਰ ਵਾਲੇ ਡਿਊਟੀ ਅਫਸਰ ਨੂੰ ਵੀਡੀਓ ਕਾਲ ਕਰਕੇ ਉਸ ਦੀ ਲੋਕੇਸ਼ਨ ਚੈਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਨੇ ਇਸ ਸਬੰਧੀ ਬਾਕਾਇਦਾ ਡੀ.ਜੀ.ਪੀ., ਏ.ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ), ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੱਤਰ ਜਾਰੀ ਕਰਕੇ ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਹੂਬਹੂ ਪਾਲਣਾ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੋ ਰੋਸਟਰ ਬਣਾਇਆ ਜਾਵੇਗਾ, ਉਸ ਦੀ ਕਾਪੀ ਏ.ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ) ਨੂੰ ਭੇਜੀ ਜਾਵੇਗੀ, ਜੋ ਅੱਗੇ ਰੋਸਟਰ ਦੀਆਂ ਕਾਪੀਆਂ ਨੂੰ ਇਕੱਠਾ ਕਰਕੇ ਰੋਜ਼ਾਨਾ ਸ਼ਾਮ 5 ਵਜੇ ਉਪ ਮੁੱਖ ਮੰਤਰੀ, ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਭੇਜਣਗੇ।

Previous Post

ਸਿੱਖਾਂ ਖਿਲਾਫ ਬੋਲ ਕੇ ਕਸੂਤੀ ਘਿਰੀ ਕੰਗਣਾ, ਕਾਰਵਾਈ ਕਰਾਉਣ ਲਈ ਮੁੰਬਈ ਪਹੁੰਚਿਆ ਵਫਦ

Next Post

ਸੰਸਦ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ 28 ਨੂੰ |

Next Post
ਸੰਸਦ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ 28 ਨੂੰ |

ਸੰਸਦ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ 28 ਨੂੰ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers