RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਓਪਰੇਸ਼ਨ ਅੰਮ੍ਰਿਤਪਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ

ਓਪਰੇਸ਼ਨ ਅੰਮ੍ਰਿਤਪਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ

Jass Grewal by Jass Grewal
March 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਓਪਰੇਸ਼ਨ ਅੰਮ੍ਰਿਤਪਾਲ ਤਹਿਤ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰੀਆਂ ‘ਤੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੁਲਿਸ ‘ਤੇ ਇਹ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੁਲਿਸ ਬੇਕਸੂਰ ਅੰਮ੍ਰਿਤਧਾਰੀ ਸਿੱਖਾਂ ਨੂੰ ਵੀ ਹਿਰਾਸਤ ‘ਚ ਲੈ ਰਹੀ ਹੈ। ਜਿਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਇਸ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਿਰਫ ਸ਼ੱਕ ਦੇ ਆਧਾਰ ਉਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ। ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਅਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ।

Shiromani Akali Dal has decided to provide complete legal assistance to all Sikh youth arrested in the ongoing extra-constitutional crackdown in Punjab and ensure their rights are not trampled upon by @AAPPunjab govt.

Helpline numbers are given below: pic.twitter.com/SHspqXPqLl

— Sukhbir Singh Badal (@officeofssbadal) March 21, 2023

ਉਧਰ, ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਦੇ ਵਿੱਚ ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਕਾਲੇ ਚਸ਼ਮੇ ਪਹਿਨੇ ਹੋਏ ਨਜ਼ਰ ਆ ਰਿਹਾ ਹੈ।ਉਸ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ ਗੁਲਾਬੀ ਰੰਗ ਦੀ ਦਸਤਾਰ ਸਜਾਈ ਹੋਈ ਹੈ। ਪੰਜਾਬ ਦੇ ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਨੇ ਭੱਜਣ ਲਈ ਵੱਖ-ਵੱਖ ਗੱਡੀਆਂ ਵਰਤੀਆਂ ਹਨ। ਉਸ ਨੇ ਆਪਣੇ ਭੇਸ ਵੀ ਬਦਲਿਆ ਹੈ ਉਸ ਦੇ ਕੱਪੜੇ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਹੁਣ ਛੇਤੀ ਹੀ ਉਸ ਨੂੰ ਕਾਬੂ ਕਰ ਲਵੇਗੀ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੀ ਫਰਾਰ ਹੋਣ ਦੀ ਸ਼ੱਕੀ ਬਰੇਜ਼ਾ ਕਾਰ ਬਰਾਮਦ ਕਰ ਲਈ ਹੈ। ਇਹ ਕਾਰ ਸ਼ਾਹਕੋਟ ਵਿੱਚ ਮਨਪ੍ਰੀਤ ਮੰਨਾ ਦੇ ਘਰੋਂ ਬਰਾਮਦ ਹੋਈ ਹੈ। ਪੁਲਿਸ ਨੇ ਕਾਰ ਵਿੱਚੋਂ ਕਾਰਤੂਸ ਅਤੇ ਇੱਕ ਵਾਕੀ-ਟਾਕੀ ਸੈੱਟ ਵੀ ਬਰਾਮਦ ਕੀਤਾ ਹੈ। ਪੰਜਾਬ ਪੁਲਿਸ ਨੇ ਦੱਸਿਆ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਸ਼ਨਿੱਚਰਵਾਰ ਤੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਦੇ ਤਹਿਤ ਸ਼ਾਮ ਤੱਕ 114 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Previous Post

ਵੱਡੀ ਖ਼ਬਰਃ ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Next Post

ਅੰਮ੍ਰਿਤਪਾਲ ਪਿੱਛੇ ਹੱਥ-ਧੋ ਕੇ ਪਈ ਪੁਲਿਸ, LOC ਤੇ NBW ਕੀਤਾ ਜਾਰੀ

Next Post
ਅੰਮ੍ਰਿਤਪਾਲ ਪਿੱਛੇ ਹੱਥ-ਧੋ ਕੇ ਪਈ ਪੁਲਿਸ, LOC ਤੇ NBW ਕੀਤਾ ਜਾਰੀ

ਅੰਮ੍ਰਿਤਪਾਲ ਪਿੱਛੇ ਹੱਥ-ਧੋ ਕੇ ਪਈ ਪੁਲਿਸ, LOC ਤੇ NBW ਕੀਤਾ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers