RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਣਕ ਦੇ ਗੁਦਾਮ ’ਚ ਖੁਰਾਕ-ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਚਨਚੇਤ ਛਾਪੇਮਾਰੀ, ਅਧਿਕਾਰੀਆਂ ਦੀ ਆਈ ਸ਼ਾਮਤ

ਕਣਕ ਦੇ ਗੁਦਾਮ ’ਚ ਖੁਰਾਕ-ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਚਨਚੇਤ ਛਾਪੇਮਾਰੀ, ਅਧਿਕਾਰੀਆਂ ਦੀ ਆਈ ਸ਼ਾਮਤ

Jass Grewal by Jass Grewal
January 28, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਖੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਬਟਾਲਾ ਸਥਿਤ ਪਨਗਰੇਨ ਅਤੇ ਵੇਅਰਹਾਊਸ ਦੇ ਗੁਦਾਮਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਹੈ। ਇਸ ਦਰਮਿਆਨ ਮੰਤਰੀ ਕਟਾਰੂਚੱਕ ਵਲੋਂ ਓਥੇ ਪਏ ਕਣਕ ਦੇ ਸਟਾਕ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੁਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੁਦਾਮਾਂ ਅੰਦਰ ਕਣਕ ਦੀਆਂ ਬੋਰੀਆਂ ਫਟੀਆਂ ਹੋਈਆਂ ਸਨ ਅਤੇ ਖੁੱਲੀ ਕਣਕ ਦੇ ਕਈ ਵੱਡੇ ਢੇਰ ਲੱਗੇ ਹੋਏ ਸਨ।

ਗੁਦਾਮਾਂ ਅੰਦਰ ਇਨ੍ਹਾਂ ਬੇਨਿਯਮੀਆਂ ਅਤੇ ਬਦ-ਇੰਤਜ਼ਾਮੀ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਵਿਭਾਗੀ ਜਾਂਚ ਦੇ ਹੁਕਮ ਦਿੰਦਿਆਂ ਮੌਕੇ ’ਤੇ ਹਾਜ਼ਰ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਗੁਰਦਾਸਪੁਰ ਮੈਡਮ ਨਵਨੀਤ ਕੌਰ ਨੂੰ ਨਿਰਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇਸਦੀ ਪੜਤਾਲ ਕਰਕੇ ਰੀਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਇਸ ਬਦ-ਇੰਤਜ਼ਾਮੀ ਲਈ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਖੂਨ-ਪਸੀਨਾ ਵਹਾ ਕੇ ਪੈਦਾ ਕੀਤੀ ਫਸਲ ਦੀ ਸੰਭਾਲ ਅਤੇ ਇਸਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਾ ਲਈ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਵਿੱਚ ਕੋਈ ਹੇਰਾ-ਫੇਰੀ ਜਾਂ ਲੁੱਟ-ਖਸੁੱਟ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਮਹਿਕਮੇ ਵਿੱਚ ਕਿਸੇ ਤਰਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁੱਟ-ਖਸੁੱਟ ਦਾ ਸਮਾਂ ਹੁਣ ਲੰਘ ਗਿਆ ਹੈ ਅਤੇ ਸੂਬੇ ਦੇ ਲੋਕਾਂ ਨੇ ਬਦਲਾਅ ਲਿਆ ਕੇ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਇਮਾਨਦਾਰ ਸਰਕਾਰ ਚੁਣੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਛਾਪੇਮਾਰੀ ਦੀਆਂ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Tags: Big ActionCabinet MinisterPunjab NewsRaid
Previous Post

ਚੰਨੀ, ਬਾਦਲ ਸਣੇ ਸਾਬਕਾ ਮੰਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ, ਪੰਜਾਬ ਸਰਕਾਰ ਦਾ ਨੋਟਿਸ ਜਾਰੀ

Next Post

ਥਾਣੇਦਾਰ ਨੇ ਸਿਹਤ ਮੰਤਰੀ ਨੂੰ ਮਾਰੀ ਗੋਲੀ, ਹਸਪਤਾਲ ‘ਚ ਦਾਖ਼ਲ, ਹਾਲਤ ਗੰਭੀਰ

Next Post
ਥਾਣੇਦਾਰ ਨੇ ਸਿਹਤ ਮੰਤਰੀ ਨੂੰ ਮਾਰੀ ਗੋਲੀ, ਹਸਪਤਾਲ ‘ਚ ਦਾਖ਼ਲ, ਹਾਲਤ ਗੰਭੀਰ

ਥਾਣੇਦਾਰ ਨੇ ਸਿਹਤ ਮੰਤਰੀ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖ਼ਲ, ਹਾਲਤ ਗੰਭੀਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers