RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਕਾਂਗਰਸੀ ਨੇਤਾ ਸਿੱਧਰਮਈਆ ਦੇ ਸਿਰ ‘ਤੇ ਸਜੇਗਾ ਕਰਨਾਟਕ ਦੇ CM ਦਾ ਤਾਜ, ਸ਼ਿਵਕੁਮਾਰ ਨੂੰ ਮਿਲੇਗਾ ਇਹ ਅਹੁਦਾ

ਕਾਂਗਰਸੀ ਨੇਤਾ ਸਿੱਧਰਮਈਆ ਦੇ ਸਿਰ 'ਤੇ ਸਜੇਗਾ ਕਰਨਾਟਕ ਦੇ CM ਦਾ ਤਾਜ, ਸ਼ਿਵਕੁਮਾਰ ਨੂੰ ਮਿਲੇਗਾ ਇਹ ਅਹੁਦਾ

Jass Grewal by Jass Grewal
May 18, 2023
in ਦੇਸ਼, ਰਾਜਨੀਤੀ
0 0
0
ਕਾਂਗਰਸੀ ਨੇਤਾ ਸਿੱਧਰਮਈਆ ਦੇ ਸਿਰ ‘ਤੇ ਸਜੇਗਾ ਕਰਨਾਟਕ ਦੇ CM ਦਾ ਤਾਜ, ਸ਼ਿਵਕੁਮਾਰ ਨੂੰ ਮਿਲੇਗਾ ਇਹ ਅਹੁਦਾ

ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਅਤੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਸ਼੍ਰੀ ਸ਼ਿਵਕੁਮਾਰ ਨਾਲ ਕਈ ਘੰਟਿਆਂ ਦੀ ਚੱਲੀ ਮੀਟਿੰਗ ਤੋਂ ਬਾਅਦ ਆਖਿਰਕਾਰ ਹੁਣ ਫੈਸਲਾ ਹੋ ਚੁੱਕਾ ਹੈ ਕਿ ਕਰਨਾਟਕ ਦਾ ਮੁੱਖ ਮੰਤਰੀ ਕੌਣ ਬਣੇਗਾ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਗਠਨ ਇੰਚਾਰਜ ਕੇ.ਸੀ. ਵੇਣੂਗੋਪਾਲ ਨੇ ਪਾਰਟੀ ਹੈੱਡ ਕੁਆਰਟਰ ‘ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਕਾਂਗਰਸ ਪ੍ਰਧਾਨ ਨੇ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਹੈ ਕਿ ਸਿੱਧਰਮਈਆ ਕਰਨਾਟਕ ਦੇ ਮੁੱਖ ਮੰਤਰੀ ਹੋਣਗੇ ਅਤੇ ਡੀ.ਕੇ. ਸ਼ਿਵਕੁਮਾਰ ਇਕਲੌਤੇ ਉੱਪ ਮੁੱਖ ਮੰਤਰੀ ਹੋਣਗੇ।”

ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਰੋਹ 20 ਮਈ ਨੂੰ ਹੋਵੇਗੀ। ਵੇਣੂਗੋਪਾਲ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਨਾਲ ਮੰਤਰੀਆਂ ਦਾ ਇਕ ਸਮੂਹ ਵੀ ਸਹੁੰ ਚੁੱਕੇਗਾ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਦੱਖਣੀ ਰਾਜ ਦੇ ਦੋਹਾਂ ਨੇਤਾਵਾਂ ਨੂੰ ਦਿੰਦੇ ਹੋਏ ਕਿਹਾ,”ਦੋਵੇਂ ਨੇਤਾ ਕਰਨਾਟਕ ‘ਚ ਕਾਂਗਰਸ ਦੀ ਵੱਡੀ ਜਾਇਦਾਦ ਹਨ। ਇਹ ਚੋਣ ਗਰੀਬ ਬਨਾਮ ਅਮੀਰ ਸੀ।” ਇਕ ਸਵਾਲ ਦੇ ਜਵਾਬ ‘ਚ ਕਾਂਗਰਸ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ ‘ਚ ਸਮਾਨ ਵਿਚਾਰਧਾਰਾ ਵਾਲੇ ਸਾਰੇ ਦਲਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਜਾਵੇਗਾ। ਕਾਂਗਰਸ ਦੇ ਕਰਨਾਟਕ ਇੰਚਾਰਜ ਰਣਦੀਪ ਸਿੰਘ ਸੁਰਜੇਵਾਲਾ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਕਰਨਾਟਕ ‘ਚ ਪਾਰਦਰਸ਼ੀ ਸਰਕਾਰ ਦੇਣ ਅਤੇ ਸੂਬੇ ਦੇ ਲੋਕਾਂ ਦੇ ਕਲਿਆਣ ਲਈ ਕੰਮ ਕਰਨ ਲਈ ਵਚਨਬੱਧ ਹੈ। ਇਸ ਵਿਚ ਖੜਗੇ ਨੇ ਟਵੀਟ ਕਰ ਕੇ ਕਿਹਾ,”ਟੀਮ ਕਾਂਗਰਸ ਕਰਨਾਟਕ ਦੇ ਲੋਕਾਂ ਦੀ ਤਰੱਕੀ, ਕਲਿਆਣ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਕਾਂਗਰਸ ਮੁਖੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ 6.5 ਕਰੋੜ ਕੰਨੜ ਲੋਕਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਪਾਰਟੀ 5 ਗਾਰੰਟੀਆਂ ਲਾਗੂ ਕਰੇਗੀ। ਦੱਸਣਯੋਗ ਹੈ ਕਿ ਹਾਲ ਹੀ ‘ਚ ਸੰਪੰਨ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੇ 224 ਮੈਂਬਰੀ ਵਿਧਾਨ ਸਭਾ ‘ਚ 135 ਸੀਟਾਂ ਜਿੱਤੀਆਂ, ਜਦੋਂ ਕਿ ਸੱਤਾਧਾਰੀ ਭਾਜਪਾ 65 ਸੀਟਾਂ ‘ਤੇ ਸਿਮਟ ਕੇ ਰਹਿ ਗਈ।

Previous Post

ਅੰਮ੍ਰਿਤਪਾਲ ਸਿੰਘ ਨੂੰ ਮਿਲੇ ਮਾਪੇ, ਪਹੁੰਚੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ

Next Post

ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਲਟੀਮੇਟਮ, ਆਪਣੇ ਕਬਜ਼ੇ ਛੱਡ ਦਓ ਨਹੀਂ ਤਾਂ….

Next Post
10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਲਟੀਮੇਟਮ, ਆਪਣੇ ਕਬਜ਼ੇ ਛੱਡ ਦਓ ਨਹੀਂ ਤਾਂ….

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers