RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ‘ਤੇ 100 ਕਰੋੜ ਦੇ ਮਾਣਹਾਨੀ ਦਾ ਕੇਸ ਦਰਜ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ‘ਤੇ 100 ਕਰੋੜ ਦੇ ਮਾਣਹਾਨੀ ਦਾ ਕੇਸ ਦਰਜ

Jass Grewal by Jass Grewal
May 15, 2023
in ਦੇਸ਼, ਪੰਜਾਬ, ਰਾਜਨੀਤੀ
0 0
0
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ‘ਤੇ 100 ਕਰੋੜ ਦੇ ਮਾਣਹਾਨੀ ਦਾ ਕੇਸ ਦਰਜ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਦਿੱਤਾ ਬਿਆਨ ਮਹਿੰਗਾ ਪੈਂਦਾ ਹੋਇਆ ਵਿਖਾਈ ਦੇ ਰਿਹਾ ਹੈ ਕਿਉਂਕਿ ਹੁਣ ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ।

ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿੱਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸਥਾਨਕ ਅਦਾਲਤ ਦੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

ਪਟੀਸ਼ਨਕਰਤਾ ਹਿਤੇਸ਼ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਅਤੇ ਕਰਨਾਟਕ ‘ਚ ਸੱਤਾ ‘ਚ ਆਉਣ ਤੋਂ ਬਾਅਦ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਵੀ ਕੀਤਾ।ਭਾਰਦਵਾਜ ਨੇ ਕਿਹਾ ਕਿ ਵੀਰਵਾਰ ਨੂੰ ਜਦੋਂ ਉਨ੍ਹਾਂ ਦੇਖਿਆ ਕਿ ਚੋਣ ਮਨੋਰਥ ਪੱਤਰ ਦੇ ਪੰਨਾ ਨੰਬਰ-10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ ‘ਤੇ ਸੰਗਠਨ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ।

ਜ਼ਿਕਰ ਕਰ ਦਈਏ ਕਿ ਵਿਹਿਪ ਦੀ ਚੰਡੀਗੜ੍ਹ ਇਕਾਈ ਅਤੇ ਉਸ ਦੀ ਯੁਵਾ ਸ਼ਾਖਾ ਬਜਰੰਗ ਦਲ ਨੇ  ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ’ਤੇ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ’ਚ ਬਜਰੰਗ ਦਲ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 100 ਕਰੋੜ ਰੁਪਏ ਦਾ ਹਰਜਾਨਾ ਮੰਗਿਆ ਹੈ। 4 ਮਈ ਨੂੰ ਨੋਟਿਸ ਜਾਰੀ ਕਰ ਕੇ 14 ਦਿਨਾਂ ਦੇ ਅੰਦਰ ਹਰਜਾਨੇ ਦੀ ਮੰਗ ਕੀਤੀ ਸੀ। ਹਾਲੇ ਤੱਕ ਕਾਂਗਰਸ ਵੱਲੋਂ ਉਸ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

Previous Post

ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ.. ਜਨਮਦਿਨ ਮੌਕੇ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਮਾਤਾ ਚਰਨ ਕੌਰ

Next Post

ਮੁੜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਗਵਰਨਰ ਬਨਵਾਰੀ ਲਾਲ ਪੁਰੋਹਿਤ

Next Post
ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਮੁੜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਗਵਰਨਰ ਬਨਵਾਰੀ ਲਾਲ ਪੁਰੋਹਿਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers