RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਕਾਬੁਲ ਦੇ ਗੁਰਦੁਆਰੇ ’ਚ ਮੁੜ ਹਥਿਆਰਬੰਦ ਦਾਖਲ |

Jass Grewal by Jass Grewal
October 16, 2021
in ਵਿਦੇਸ਼
Reading Time: 1 min read
0 0
0

ਅਫ਼ਗਾਨਿਸਤਾਨ ਵਿਚ ਸੱਤਾ ਪਲਟੇ ਤੋਂ ਬਾਅਦ ਅੱਜ ਦੂਜੀ ਵਾਰ ਕਾਬੁਲ ਵਿਖੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਭਾ ਕਰਤੇ ਪ੍ਰਵਾਨ ਵਿਚ ਹਥਿਆਰਬੰਦ ਵਿਅਕਤੀਆਂ ਨੇ ਦਾਖਲ ਹੋ ਕੇ ਉੱਥੇ ਹਾਜ਼ਰ ਘੱਟਗਿਣਤੀ ਸਿੱਖ ਅਤੇ ਹਿੰਦੂਆਂ ਨੂੰ ਡਰਾਇਆ-ਧਮਕਾਇਆ ਹੈ। ਇਸ ਤੋਂ ਪਹਿਲਾਂ ਵੀ ਅਣਪਛਾਤੇ ਹਥਿਆਰਬੰਦ ਵਿਅਕਤੀ ਇਸ ਗੁਰਦੁਆਰੇ ਵਿਚ ਦਾਖਲ ਹੋ ਕੇ ਭੰਨ੍ਹ-ਤੋੜ ਕਰ ਚੁੱਕੇ ਹਨ। ਉਨ੍ਹਾਂ ਨੇ ਗੁਰਦੁਆਰੇ ਦੇ ਸੀਸੀਟੀਵੀ ਕੈਮਰੇ ਵੀ ਭੰਨ੍ਹ ਦਿੱਤੇ ਸਨ। ਇਸ ਘਟਨਾ ਤੋਂ ਕੁਝ ਦਿਨ ਬਾਅਦ ਹੀ ਅੱਜ ਮੁੜ ਦੂਜੀ ਵਾਰ ਇਸ ਗੁਰਦੁਆਰੇ ਵਿਚ ਅਣਪਛਾਤੇ ਹਥਿਆਰਬੰਦ ਵਿਅਕਤੀ ਦਾਖਲ ਹੋਏ ਹਨ, ਜਿਨ੍ਹਾਂ ਨੇ ਆਪਣੇ ਆਪ ਨੂੰ ‘ਇਸਲਾਮਿਕ ਐਮੀਰੇਟ ਆਫ਼ ਅਫ਼ਗਾਨਿਸਤਾਨ’ ਦਾ ਗੁੱਟ ਦੱਸਿਆ ਹੈ। ਇੰਡੀਆ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਵੇਲੇ ਲਗਭਗ ਦੋ ਵਜੇ ਵਾਪਰੀ ਹੈ ਜਦੋਂ ਇਹ ਅਣਪਛਾਤੇ ਸ਼ੱਕੀ ਵਿਅਕਤੀ ਕਾਬੁਲ ਦੇ ਗੁਰਦੁਆਰੇ ਵਿਚ ਦਾਖਲ ਹੋਏ। ਗੁਰਦੁਆਰੇ ਦੇ ਸੁੱਰਖਿਆ ਕਰਮਚਾਰੀ ਅਤੇ ਸੰਗਤ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਨ੍ਹਾਂ ਹਥਿਆਰਬੰਦ ਵਿਅਕਤੀਆਂ ਨੇ ਵਿਰੋਧ ਕਰਨ ਵਾਲੇ ਵਿਅਕਤੀਆਂ ਨਾਲ ਧੱਕਾ-ਮੁੱਕੀ ਕੀਤੀ ਅਤੇ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਸ੍ਰੀ ਚੰਡੋਕ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਉੱਥੋਂ ਦੇ ਸਿੱਖਾਂ ਵਲੋਂ ਫੋਨ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਲਗਭਗ ਸਿੱਖ ਭਾਈਚਾਰੇ ਦੇ 20 ਵਿਅਕਤੀ ਗੁਰਦੁਆਰੇ ਵਿਚ ਹਾਜ਼ਰ ਸਨ। ਘਟਨਾ ਤੋਂ ਬਾਅਦ ਉੱਥੇ ਮੁੜ ਘੱਟ ਗਿਣਤੀ ਭਾਈਚਾਰੇ ਦੇ ਲੋਕ ਡਰੇ ਤੇ ਸਹਿਮੇ ਹੋਏ ਹਨ। ਉਨ੍ਹਾਂ ਨੇ ਮੁੜ ਕਾਬੁਲ ਵਿਚੋਂ ਜਲਦੀ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰੇ ਤੋਂ ਬਾਅਦ ਇਹ ਅਣਪਛਾਤੇ ਵਿਅਕਤੀ ਨੇੜੇ ਇਕ ਸਕੂਲ ਵਿਚ ਤੇ ਅਫਗਾਨਿਸਤਾਨ ਦੇ ਐਮਪੀ ਨਰਿੰਦਰ ਸਿੰਘ ਖਾਲਸਾ ਦੇ ਘਰ ਵਿਚ ਵੀ ਦਾਖਲ ਹੋਏ। ਇਹ ਦੋਵੇਂ ਇਮਾਰਤਾਂ ਗੁਰਦੁਆਰੇ ਦੇ ਨੇੜੇ ਹਨ।

Previous Post

ਰਾਹੁਲ ਨਾਲ ਮੁਲਾਕਾਤ ਮਗਰੋਂ ਸਿੱਧੂ ਨੇ ਅਸਤੀਫਾ ਲਿਆ ਵਾਪਸ |

Next Post

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚੰਨੀ |

Next Post
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚੰਨੀ |

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚੰਨੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers