RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

Jass Grewal by Jass Grewal
December 30, 2022
in ਪੰਜਾਬ
0 0
0

ਚੰਡੀਗੜ੍ਹ ਦੇ ਪ੍ਰਾਈਵੇਟ ਕਾਲਜਾਂ ਦੇ ਲੈਕਚਰਾਰਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਨਵਾਂ ਫੁਰਮਾਨ ਆਇਆ ਹੈ। ਅਦਾਲਤ ਨੇ ਪ੍ਰਾਈਵੇਟ ਕਾਲਜਾਂ ਦੇ ਲੈਕਚਰਾਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਯੂਜੀਸੀ ਦਾ ਫੈਸਲਾ ਪ੍ਰਾਈਵੇਟ ਕਾਲਜਾਂ ਦੇ ਲੈਕਚਰਾਰਾਂ ’ਤੇ ਲਾਗੂ ਨਹੀਂ ਹੋਵੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਸੇਵਾਮੁਕਤੀ ਦਾ ਵਾਧਾ ਉਡੀਕ ਰਹੇ ਲੈਕਚਰਾਰਾਂ ਨੂੰ ਹੁਣ 60 ਸਾਲ ਦੀ ਉਮਰ ਵਿੱਚ ਹੀ ਸੇਵਾਮੁਕਤ ਹੋਣਾ ਪਵੇਗਾ। ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਹੈ ਚੰਡੀਗੜ੍ਹ ਵਿੱਚ ਇਹ ਲੈਕਚਰਾਰ ਹੁਣ ਸੱਠ ਸਾਲ ਦੀ ਉਮਰ ਵਿੱਚ ਹੀ ਸੇਵਾਮੁਕਤ ਹੋਣਗੇ ਤੇ ਯੂਜੀਸੀ ਦਾ ਫੈਸਲਾ ਪ੍ਰਾਈਵੇਟ ਕਾਲਜਾਂ ਦੇ ਲੈਕਚਰਾਰਾਂ ’ਤੇ ਲਾਗੂ ਨਹੀਂ ਹੋਵੇਗਾ।

ਦੱਸ ਦਈਏ ਕਿ ਗੁਰੂ ਗੋਬਿੰਦ ਸਿੰਘ ਕਾਲਜ ਦੇ ਇੱਕ ਲੈਕਚਰਾਰ ਨੂੰ ਕਾਲਜ ਨੇ ਰਿਲੀਵ ਕਰ ਦਿੱਤਾ ਸੀ। ਚੰਡੀਗੜ੍ਹ ਵਿੱਚ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਹਨ ਪਰ ਦੋ ਮਹੀਨੇ ਪਹਿਲਾਂ ਕੇਂਦਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਚੰਡੀਗੜ੍ਹ ਵਿੱਚ ਕੇਂਦਰ ਦੇ ਨਿਯਮ ਲਾਗੂ ਹੋਣ ਬਾਰੇ ਦੱਸਿਆ ਸੀ ਜਿਸ ਤਹਿਤ ਇੱਥੇ ਕੇਂਦਰ ਦੀ ਤਰਜ਼ ’ਤੇ ਲੈਕਚਰਾਰ 65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਾ ਸੀ ਪਰ ਚੰਡੀਗੜ੍ਹ ਨੇ ਇਸ ਨੋਟੀਫਿਕੇਸ਼ਨ ਨੂੰ ਹਾਲੇ ਤਕ ਅਮਲ ਵਿੱਚ ਨਹੀਂ ਲਿਆਂਦਾ।  ਇਸ ਸਬੰਧੀ ਇੱਕ ਲੈਕਚਰਾਰ ਨੇ ਪੰਜਾਬ ਸਰਕਾਰ ਦੇ ਕਾਲਜ ਲੈਕਚਰਾਰਾਂ ਨੂੰ 65 ਦੀ ਥਾਂ 60 ਸਾਲ ਵਿੱਚ ਸੇਵਾਮੁਕਤ ਕਰਨ ਦੇ ਨਿਯਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ਨੂੰ ਰਾਜਬੀਰ ਸ਼ੇਰਾਵਤ ਦੇ ਬੈਂਚ ਨੇ ਖਾਰਜ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਉੱਚ ਸਿੱਖਿਆ ਵਿਭਾਗ ਨੇ ਵੀ ਏਡਿਡ ਕਾਲਜਾਂ ਦੇ ਲੈਕਚਰਾਰਾਂ ਨੂੰ 60 ਸਾਲ ਤੋਂ ਬਾਅਦ ਸੇਵਾਮੁਕਤ ਕਰਨ ਦੀ ਫਾਈਲ ਅੱਗੇ ਭੇਜ ਦਿੱਤੀ ਹੈ।

Tags: Punjab News
Previous Post

CBI ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦਾ DSP ਗ੍ਰਿਫ਼ਤਾਰ

Next Post

ਮਸ਼ਹੂਰ ਭਾਰਤੀ ਕ੍ਰਿਕਟਰ ਨਾਲ ਵਾਪਰਿਆ ਵੱਡਾ ਭਾਣਾ, ਟੀਮ ਲਈ ਆਈ ਮਾੜੀ ਖ਼ਬਰ

Next Post
ਮਸ਼ਹੂਰ ਭਾਰਤੀ ਕ੍ਰਿਕਟਰ ਨਾਲ ਵਾਪਰਿਆ ਵੱਡਾ ਭਾਣਾ, ਟੀਮ ਲਈ ਆਈ ਮਾੜੀ ਖ਼ਬਰ

ਮਸ਼ਹੂਰ ਭਾਰਤੀ ਕ੍ਰਿਕਟਰ ਨਾਲ ਵਾਪਰਿਆ ਵੱਡਾ ਭਾਣਾ, ਟੀਮ ਲਈ ਆਈ ਮਾੜੀ ਖ਼ਬਰ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers