RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨ ਲਈ CM ਮਾਨ ਦੀ ਪਹਿਲਕਦਮੀ, ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨ ਲਈ CM ਮਾਨ ਦੀ ਪਹਿਲਕਦਮੀ, ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

Jass Grewal by Jass Grewal
February 13, 2023
in ਪੰਜਾਬ, ਰਾਜਨੀਤੀ
0 0
0
ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨ ਲਈ CM ਮਾਨ ਦੀ ਪਹਿਲਕਦਮੀ, ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

ਲੁਧਿਆਣਾ ’ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਹੋਈ ਮਿਲਣੀ ਦੌਰਾਨ ਮੁੱਖ ਮੰਤਰੀ ਮਾਨ ਨੇ ਜਿਥੇ ਕਿਸਾਨਾਂ ਨੂੰ ਸਮੱਸਿਆ ਨਾ ਆਉਣ ਦੀ ਗੱਲ ਕਹੀ। ਉਥੇ ਹੀ ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਸੀ.ਐਮ. ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦੋ-ਫਰੋਖਤ ਵੱਡੇ ਪੱਧਰ ‘ਤੇ ਗੈਰ-ਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ ਸੀ। ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਵਣ ਖੇਤੀ ਤੋਂ ਦੂਰ ਹੋ ਰਹੇ ਸਨ।

ਵੇਰਵੇ ਦਿੰਦਿਆਂ ਸੀ.ਐਮ. ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖ਼ਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਏਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਰਹੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ ‘ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੱਕੜ ਦੀ ਵਿਕਰੀ ਅਤੇ ਖ਼ਰੀਦ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਉਸਾਰੂ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪੋਰਟਲ ਸੂਬੇ ਦੇ ਕਿਸਾਨ ਭਾਈਚਾਰੇ ਲਈ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰੁੱਖਾਂ ਦੀ ਆਨਲਾਈਨ ਵਿਕਰੀ ਅਤੇ ਖ਼ਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।

 

Tags: CM Bhagwant MannPunjab GovernmentPunjab Newspunjabi news
Previous Post

ਇਕ ਵਾਰ ਫਿਰ ਸਰਕਾਰ ਖ਼ਿਲਾਫ਼ ਭੜਕਿਆ ਮੂਸੇਵਾਲਾ ਦੇ ਪਿਤਾ ਦਾ ਗੁੱਸਾ, ਕੀਤਾ ਅਹਿਮ ਐਲਾਨ

Next Post

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

Next Post
ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers