RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅੱਜ |

Jass Grewal by Jass Grewal
November 26, 2021
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
Reading Time: 1 min read
0 0
0

ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਇਕ ਵਰ੍ਹਾ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ੋਰਦਾਰ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਮਗਰੋਂ ਹਜ਼ਾਰਾਂ ਕਿਸਾਨ ਭਲਕੇ 26 ਨਵੰਬਰ ਨੂੰ ਇਸ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਜਿੱਤ ਦੇ ਜਸ਼ਨ ਵਜੋਂ ਵੀ ਮਨਾਉਣਗੇ। ਇਨ੍ਹਾਂ ਮੋਰਚਿਆਂ ਉਪਰ ਹਜ਼ਾਰਾਂ ਕਿਸਾਨ ਇਕੱਠੇ ਹੋ ਚੁੱਕੇ ਹਨ ਅਤੇ ਉਹ ਆਜ਼ਾਦ ਭਾਰਤ ਵਿੱਚ ਚੱਲੇ ਸਭ ਤੋਂ ਲੰਬੇ ਕਿਸਾਨ ਅੰਦੋਲਨ ਦੇ ਗਵਾਹ ਬਣਨਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਹੋਰ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਵਿਰੋਧ ਪ੍ਰਦਰਸ਼ਨਾਂ ਤੋਂ ਇਲਾਵਾ ਟਰੈਕਟਰ ਰੈਲੀਆਂ ਵੀ ਕੱਢੀਆਂ ਜਾਣਗੀਆਂ। ਉਧਰ ਦਿੱਲੀ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਜਮਹੂਰੀ ਪ੍ਰਦਰਸ਼ਨਾਂ ’ਤੇ ਕੋਈ ਇਤਰਾਜ਼ ਨਹੀਂ ਹੈ ਪਰ ਕਿਸੇ ਵੀ ਹਾਲਤ ’ਚ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

ਬਹਾਦਰਗੜ੍ਹ ਰੇਲਵੇ ਸਟੇਸ਼ਨ ’ਤੇ ਮੌਜੂਦ ਕਿਸਾਨਾਂ ਦਾ ਜਥਾ।
ਅੰਦੋਲਨ ਦੇ ਵੱਖ-ਵੱਖ ਪੜਾਵਾਂ ’ਤੇ ‘ਸ਼ਹੀਦ’ ਹੋਏ ਕਿਸਾਨਾਂ ਦੀ ਕੁਰਬਾਨੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਜਦਾ ਕੀਤਾ ਜਾਵੇਗਾ। ਅੰਦੋਲਨ ਦੌਰਾਨ ਸਾਲ ਭਰ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ, ਡਾਕਟਰਾਂ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਮੋਰਚੇ ਦੇ ਆਗੂਆਂ ਡਾ. ਦਰਸ਼ਨ ਪਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਇੰਨੇ ਲੰਬੇ ਸਮੇਂ ਤੱਕ ਸੰਘਰਸ਼ ਨੂੰ ਜਾਰੀ ਰੱਖਣਾ ਪਿਆ ਜੋ ਭਾਰਤ ਸਰਕਾਰ ਦੇ ਆਪਣੇ ਮਿਹਨਤਕਸ਼ ਨਾਗਰਿਕਾਂ ਪ੍ਰਤੀ ਅਸੰਵੇਦਨਸ਼ੀਲਤਾ ਤੇ ਹੰਕਾਰ ਦਾ ਸਪੱਸ਼ਟ ਪ੍ਰਤੀਬਿੰਬ ਹੈ। ਕਿਸਾਨ ਆਗੂਆਂ ਯੁੱਧਵੀਰ ਸਿੰਘ ਅਤੇ ਗੁਰਨਾਮ ਸਿੰਘ ਚੜੂਨੀ ਮੁਤਾਬਕ ਅੰਦੋਲਨ ਨੇ ਕਿਸਾਨਾਂ, ਆਮ ਨਾਗਰਿਕਾਂ ਅਤੇ ਵੱਡੇ ਪੱਧਰ ’ਤੇ ਦੇਸ਼ ਲਈ ਕਈ ਜਿੱਤਾਂ ਪ੍ਰਾਪਤ ਕੀਤੀਆਂ। ਅੰਦੋਲਨ ਨੇ ਖੇਤਰੀ, ਧਾਰਮਿਕ ਜਾਂ ਜਾਤੀ ਵੰਡਾਂ ਨੂੰ ਕੱਟਦੇ ਹੋਏ ਕਿਸਾਨਾਂ ਲਈ ਇਕਜੁੱਟ ਪਛਾਣ ਦੀ ਭਾਵਨਾ ਪੈਦਾ ਕੀਤੀ ਹੈ। ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਸ਼ਿਵ ਕੁਮਾਰ ‘ਕੱਕਾਜੀ’ ਅਨੁਸਾਰ ਅੰਦੋਲਨ ਨੇ ਟਰੇਡ ਯੂਨੀਅਨਾਂ, ਔਰਤਾਂ, ਵਿਦਿਆਰਥੀਆਂ ਅਤੇ ਨੌਜਵਾਨ ਸੰਗਠਨਾਂ ਸਮੇਤ ਹੋਰ ਅਗਾਂਹਵਧੂ ਤੇ ਜਮਹੂਰੀ ਜਨਤਕ ਸੰਗਠਨਾਂ ਦੇ ਸਹਿਯੋਗ ਨਾਲ ਤਾਕਤ ਪ੍ਰਾਪਤ ਕੀਤੀ। ਉਨ੍ਹਾਂ ਦੁਹਰਾਇਆ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਅੰਦੋਲਨ ਦੀ ਪਹਿਲੀ ਵੱਡੀ ਜਿੱਤ ਹੈ ਅਤੇ ਹੋਰ ਜਾਇਜ਼ ਮੰਗਾਂ ਵੀ ਛੇਤੀ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਕਿਸਾਨ ਆਗੂ ਹਨਨ ਮੌਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਤਿਹਾਸਕ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ’ਤੇ ਦਿੱਲੀ ਦੇ ਮੋਰਚਿਆਂ ਅਤੇ ਦੂਰ-ਦੁਰਾਡੇ ਰਾਜਾਂ ਦੀਆਂ ਰਾਜਧਾਨੀਆਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਭਾਰੀ ਮੁਜ਼ਾਹਰੇ ਕੀਤੇ ਜਾਣਗੇ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਸਮੇਤ ਸੰਯੁਕਤ ਕਿਸਾਨ ਮੋਰਚੇ ਦੀਆਂ ਹੋਰ ਯੂਨੀਅਨਾਂ ਦੇ ਪ੍ਰਧਾਨ ਜਾਂ ਜਨਰਲ ਸਕੱਤਰਾਂ ਵਿੱਚੋਂ ਇੱਕ ਨੂੰ ਮੁੱਖ ਮੰਚ ਤੋਂ ਬੋਲਣ ਦੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਗਾਇਕਾਂ ਨੂੰ ਵੀ ਸਿਰਫ਼ ਪੰਜ-ਸੱਤ ਮਿੰਟ ਹੀ ਦਿੱਤੇ ਜਾਣਗੇ। ਗਾਜ਼ੀਪੁਰ ਅਤੇ ਟਿਕਰੀ ਦੇ ਮੋਰਚਿਆਂ ਵੱਲੋਂ ਵੀ ਆਪਣੇ ਪੱਧਰ ’ਤੇ ਸਮਾਗਮ ਉਲੀਕੇ ਗਏ ਹਨ। ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਮੋਰਚੇ ’ਤੇ ਬਣਾਈਆਂ ਬਾਂਸਾਂ ਦੀਆਂ ਝੌਂਪੜੀਆਂ ਵਿੱਚ ਧਾਰਮਿਕ ਸਮਾਗਮ ਵੀ ਕੀਤੇ ਜਾਣਗੇ ਜੋ 27 ਨਵੰਬਰ ਤੋਂ ਬਾਅਦ ਮੁਕੰਮਲ ਹੋਣਗੇ।

Previous Post

ਨੋਇਡਾ ‘ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ |

Next Post

ਭਾਰਤ 15 ਦਸੰਬਰ ਤੋਂ ਮੁੜ ਸ਼ੁਰੂ ਕਰੇਗਾ ਕੌਮਾਂਤਰੀ ਉਡਾਣਾਂ |

Next Post
ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

ਭਾਰਤ 15 ਦਸੰਬਰ ਤੋਂ ਮੁੜ ਸ਼ੁਰੂ ਕਰੇਗਾ ਕੌਮਾਂਤਰੀ ਉਡਾਣਾਂ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers