RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’ : ਅਨਿਲ ਵਿਜ |

ਅਨਿਲ ਵਿਜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ।

Jass Grewal by Jass Grewal
September 15, 2021
in ਦੇਸ਼, ਰਾਜਨੀਤੀ
Reading Time: 1 min read
0 0
0

ਰਿਆਣਾ ਦੇ ਮੰਤਰੀ ਅਨਿਲ ਵਿਜ (Haryana minister Anil Vij ) ਨੇ ਕਿਸਾਨ ਅੰਦੋਲਨ (Farmers Protest) ਨੂੰ ਲੈ ਕੇ ਫਿਰ ਵਿਵਾਦਤ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੰਦੋਲਨ ਵਿਚ ਲੋਕ ਤਲਵਾਰਾਂ ਲੈ ਕੇ ਨਹੀਂ ਆਉਂਦੇ, ਅੰਦੋਲਨ ਵਿਚ ਲੋਕ ਲਾਠੀਆਂ ਨਹੀਂ ਮਾਰਦੇ, ਅੰਦੋਲਨ ਵਿਚ ਲੋਕ ਆਉਣ-ਜਾਣ ਵਾਲੇ ਲੋਕਾਂ ਦੇ ਰਸਤੇ ਨਹੀਂ ਰੋਕਦੇ।

ਅਨਿਲ ਵਿਜ ਨੇ ਕਿਹਾ, ‘ਇਸ ਨੂੰ ਅੰਦੋਲਨ ਨਹੀਂ ਕਿਹਾ ਜਾ ਸਕਦਾ, ਇਸ ਨੂੰ ਤੁਸੀਂ ਗਦਰ (Anil Vij calls farmers protest ghadar ) ਕਹਿ ਸਕਦੇ ਹੋ ਜਾਂ ਕੋਈ ਹੋਰ ਸ਼ਬਦ ਵਰਤ ਸਕਦੇ ਹੋ’। ਉਹਨਾਂ ਕਿਹਾ ਕਿ, ‘ਅੰਦੋਲਨ ਵਿਚ ਤਾਂ ਲੋਕ ਧਰਨਾ ਦਿੰਦੇ ਹਨ, ਭੁੱਖ ਹੜਤਾਲਾਂ ਕਰਦੇ ਹਨ, ਇੱਥੇ ਅਜਿਹੀਆਂ ਘਟਨਾਵਾਂ ਵੀ ਹੋਈਆਂ ਹਨ ਕਿ ਭੁੱਖ ਹੜਤਾਲ ਕਰਕੇ ਲੋਕਾਂ ਨੇ ਅਪਣੀਆਂ ਜਾਨਾਂ ਦੇ ਦਿੱਤੀਆਂ’।

ਇਸ ਤੋਂ ਇਲਾਵਾ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਪਿੱਛੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਹੱਥ ਹੈ ਅਤੇ ਉਹਨਾਂ ਨੇ ਆਪਣੀ ਰਾਜਨੀਤਕ ਲਾਲਸਾ ਨੂੰ ਪੂਰਾ ਕਰਨ ਲਈ ਇਸ ਨੂੰ ਜ਼ਿੰਦਾ ਰੱਖਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਤੰਤਰੀ ਮੁੱਖ ਮੰਤਰੀ ਵਜੋਂ ਇਹ ਨਹੀਂ ਕਹਿਣਾ ਚਾਹੀਦਾ ਸੀ ਕਿ ਤੁਸੀਂ ਜੋ ਗੜਬੜ ਕਰਨੀ ਹੈ, ਉਹ ਹਰਿਆਣਾ ਅਤੇ ਦਿੱਲੀ ਵਿਚ ਕਰੋ। ਇਹ ਕਹਿਣਾ ਬਹੁਤ ਗਲਤ ਗੱਲ ਹੈ ਤੇ ਇਹ ਬਹੁਤ ਗੈਰ ਜ਼ਿੰਮੇਵਾਰਾਨਾ ਹੈ। ਉਹਨਾਂ ਆਰੋਪ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਅਤੇ ਦਿੱਲੀ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।

Previous Post

ਗੁਰਦਾਸ ਮਾਨ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ- ਮਿਲੀ ਅਗਾਊਂ ਜ਼ਮਾਨਤ

Next Post

ਤਾਲਿਬਾਨ ਦੀ ਬਜਾਏ ਕਿਸਾਨਾਂ ਅਤੇ ਦੇਸ਼ ਦੇ ਹੋਰ ਮੁੱਦਿਆਂ ’ਤੇ ਧਿਆਨ ਦੇਵੇ ਸਰਕਾਰ: ਮਹਿਬੂਬਾ ਮੁਫ਼ਤੀ

Next Post
ਤਾਲਿਬਾਨ ਦੀ ਬਜਾਏ ਕਿਸਾਨਾਂ ਅਤੇ ਦੇਸ਼ ਦੇ ਹੋਰ ਮੁੱਦਿਆਂ ’ਤੇ ਧਿਆਨ ਦੇਵੇ ਸਰਕਾਰ: ਮਹਿਬੂਬਾ ਮੁਫ਼ਤੀ

ਤਾਲਿਬਾਨ ਦੀ ਬਜਾਏ ਕਿਸਾਨਾਂ ਅਤੇ ਦੇਸ਼ ਦੇ ਹੋਰ ਮੁੱਦਿਆਂ ’ਤੇ ਧਿਆਨ ਦੇਵੇ ਸਰਕਾਰ: ਮਹਿਬੂਬਾ ਮੁਫ਼ਤੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers