RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਦਾਅਵਾ: ਮੈਂ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ ਪਰ…

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਦਾਅਵਾ: ਮੈਂ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ ਪਰ…

Jass Grewal by Jass Grewal
April 3, 2023
in ਪੰਜਾਬ, ਰਾਜਨੀਤੀ
0 0
0
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਦਾਅਵਾ:  ਮੈਂ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ ਪਰ…

2022 ‘ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਪਾਰਟੀ ਬਣਾਕੇ ਚੋਣਾਂ ਲੜਣ ਵਾਲੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਤਕਰੀਬਨ ਇਕ ਸਾਲ ਬਾਅਦ ਅਹਿਮ ਖ਼ੁਲਾਸਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ 2022 ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਚੋਣ ਧੱਕੇ ਨਾਲ ਲੜਵਾਈ ਗਈ ਸੀ। ਰਾਜੇਵਾਲ ਦਾ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਇੱਕ ਸਾਲ ਬਾਅਦ ਆਇਆ ਇਹ ਬਿਆਨ ਕਈ ਸਵਾਲ ਖੜ੍ਹੇ ਕਰਦਾ ਹੈ।

ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ‘‘ਉਸ ਵੇਲੇ ਸਾਰੇ ਇਕੱਠੇ ਹੋ ਗਏ ਸਨ ਤੇ ਮੈਨੂੰ ਕਿਹਾ ਕਿ ਤੁਹਾਨੂੰ ਚੋਣ ਲੜਨੀ ਪਵੇਗੀ, ਤੁਸੀਂ ਸਾਨੂੰ ਜਵਾਬ ਨਹੀਂ ਦੇ ਸਕਦੇ। ਸੰਯੁਕਤ ਸਮਾਜ ਮੋਰਚਾ ਬਣਾਉਣ ਬਾਰੇ ਮੈਨੂੰ ਕੁਝ ਵੀ ਨਹੀਂ ਸੀ ਪਤਾ। ਪ੍ਰੈੱਸ ਮਿਲਣੀ ਦੌਰਾਨ ਅਚਾਨਕ ਮੇਰੇ ਪਿੱਛੇ ਲਿਆ ਕੇ ਇੱਕ ਬੋਰਡ ਖੜ੍ਹਾ ਕਰ ਦਿੱਤਾ ਤੇ ਸੰਯੁਕਤ ਸਮਾਜ ਮੋਰਚਾ ਬਣਾਉਣ ਬਾਰੇ ਮੇਰੇ ਤੋਂ ਪੁੱਛਿਆ ਵੀ ਨਹੀਂ ਗਿਆ।’’

ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ, ਜਿਨ੍ਹਾਂ ਵੱਲੋਂ ਬਣਾਇਆ ਗਿਆ ਸੀ, ਉਹ ਅੱਜ ਕਿਸਾਨੀ ਮੰਗਾਂ ਤੋਂ ਭੱਜ ਕੇ ਸਿਆਸਤ ’ਚ ਆ ਚੁੱਕੇ ਹਨ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਕਦੇ ਸਰਕਾਰ ਤੋਂ ਕੋਈ ਫਾਇਦਾ ਨਹੀਂ ਲਿਆ ਗਿਆ ਤੇ ਨਾ ਹੀ ਕੋਈ ਚੇਅਰਮੈਨੀ ਲਈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਕਿਸਾਨਾਂ ਲਈ ਲੜਦੇ ਆ ਰਹੇ ਹਨ। ਅੰਦੋਲਨ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਸਰਕਾਰ ਕੋਲ ਚੁੱਕੀਆਂ ਸਨ ਤੇ ਮੰਗਾਂ ਦਾ ਹੱਲ ਕਰਵਾ ਕੇ ਦਿੱਤਾ।

ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਘੱਟ ਹੈ। ਫ਼ਸਲਾਂ ਦੇ ਖਰਾਬੇ ਲਈ ਘੱਟੋ-ਘੱਟ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਈ ਇਲਾਕਿਆਂ ਵਿੱਚ 100 ਫੀਸਦੀ ਫਸਲ ਬਰਬਾਦ ਹੋ ਗਈ ਹੈ। ਉਸ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।

Previous Post

ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘ਸੀ.ਐਮ. ਦੀ ਯੋਗਸ਼ਾਲਾ’

Next Post

ਡਿਬਰੂਗੜ੍ਹ ਜੇਲ੍ਹ ਭੇਜੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਮਿਲੀ ਧਮਕੀ, ਗਰਮਾਇਆ ਮਾਹੌਲ!

Next Post
ਡਿਬਰੂਗੜ੍ਹ ਜੇਲ੍ਹ ਭੇਜੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਮਿਲੀ ਧਮਕੀ, ਗਰਮਾਇਆ ਮਾਹੌਲ!

ਡਿਬਰੂਗੜ੍ਹ ਜੇਲ੍ਹ ਭੇਜੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਮਿਲੀ ਧਮਕੀ, ਗਰਮਾਇਆ ਮਾਹੌਲ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers