RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੀ ਹੋ ਗਿਆ ਪੰਜਾਬ ਨੂੰ ? ਬਾਬਾ ਬਕਾਲਾ ਸਾਹਿਬ ‘ਚ ਪੁਲਿਸ ਵਾਲਿਆਂ ‘ਤੇ ਹਮਲਾ

ਕੀ ਹੋ ਗਿਆ ਪੰਜਾਬ ਨੂੰ ? ਬਾਬਾ ਬਕਾਲਾ ਸਾਹਿਬ ‘ਚ ਪੁਲਿਸ ਵਾਲਿਆਂ ‘ਤੇ ਹਮਲਾ

Jass Grewal by Jass Grewal
May 22, 2023
in ਪੰਜਾਬ
Reading Time: 1 min read
0 0
0

ਪੰਜਾਬ ‘ਚ ਕਾਨੂੰਨ-ਵਿਵਸਥਾ ਇੰਨੀ ਜ਼ਿਆਦਾ ਵਿਗੜ ਚੁੱਕੀ ਹੈ ਕਿ ਲੋਕਾਂ ਨੂੰ ਹੁਣ ਪੁਲਿਸ ਪ੍ਰਸ਼ਾਸਨ ਦਾ ਵੀ ਡਰ ਨਹੀਂ ਰਿਹਾ ਹੈ। ਤਾਜ਼ਾ ਮਾਮਲਾ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਕਸਬਾ ਬੁਤਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਘਰੇਲੂ ਝਗੜੇ ਨੂੰ ਨਿਪਟਾਉਣ ਪੁੱਜੇ ਪੁਲਿਸ ਅਧਿਕਾਰੀਆਂ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਬੰਧਕ ਬਣਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਬੁਤਾਲਾ ਦੀ ਵਸਨੀਕ ਰਜਵੰਤ ਕੌਰ, ਜਿਸ ਨੇ 181 ’ਤੇ ਕੰਪਲੇਟ ਪਾਈ ਸੀ ਕਿ ਉਸਦੇ ਗੁਆਂਢ ’ਚ ਰਹਿੰਦੇ ਸਰੀਕੇ ਵਿਚੋਂ ਕੁਝ ਵਿਅਕਤੀਆਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਕੀਤਾ ਹੈ ਅਤੇ ਘਰ ਦੀ ਭੰਨਤੋੜ ਕਰ ਰਹੇ ਹਨ, ਜਿਸ ’ਤੇ ਉਕਤ ਔਰਤ ਨੇ ਪੁਲਸ ਪਾਰਟੀ ਬੁਤਾਲਾ ਨੂੰ ਵੀ ਫੋਨ ਕਰ ਕੇ ਮੌਕੇ ’ਤੇ ਬੁਲਾਇਆ ਅਤੇ ਕਰੀਬ ਰਾਤ 11 ਵਜੇ ਚੌਂਕੀ ਬੁਤਾਲਾ ਦੇ ਇੰਚਾਰਜ ਹਰਦੀਪ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ ਅਤੇ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ।

ਪੁਲਸ ਨੇ ਰਜਵੰਤ ਕੌਰ ਅਤੇ ਉਸਦੇ ਦੋ ਨਾਬਾਲਿਗ ਬੱਚਿਆਂ ਨੂੰ ਹਮਲਾਵਰਾਂ ਤੋਂ ਬਚਾਉਣ ਖਾਤਰ ਉਨ੍ਹਾਂ ਨੂੰ ਇਕ ਕਮਰੇ ’ਚ ਬੰਦ ਕਰ ਦਿੱਤਾ ਪਰ 12 ਤੋਂ 15 ਦੇ ਕਰੀਬ ਹਮਲਾਵਰਾਂ ਨੇ ਪੁਲਸ ਪਾਰਟੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੁਲਸ ਪਾਰਟੀ ’ਤੇ ਹਮਲਾ ਬੋਲ ਦਿੱਤਾ ਅਤੇ ਪੁਲਸ ਨੂੰ ਕਰੀਬ ਅੰਧੇ ਘੰਟੇ ਤੱਕ ਬੰਧਕ ਵੀ ਬਣਾਈ ਰੱਖਿਆ। ਹਮਲਾਵਰਾਂ ਨੇ ਪੁਲਸ ਦੀ ਭਾਰੀ ਕੁੱਟਮਾਰ ਕੀਤੀ, ਜਿਸ ’ਤੇ ਇਕ ਪੁਲਸ ਮੁਲਾਜ਼ਮ ਦੇ ਸਿਰ ’ਤੇ 8 ਟਾਂਕੇ ਲੱਗੇ ਅਤੇ ਕੁਝ ਪੁਲਸ ਮੁਲਾਜ਼ਮਾਂ ਦੀਆਂ ਬਾਹਾਂ ਉਪਰ ਡਾਂਗਾਂ-ਸੋਟਿਆਂ ਨਾਲ ਧਾਵਾ ਬੋਲਿਆ।

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੁਲਸ ਮੁਲਾਜ਼ਮਾਂ ਵੱਲੋਂ ਐੱਮ. ਐੱਲ. ਆਰ. ਵੀ ਪ੍ਰਾਪਤ ਕੀਤੀ ਗਈ। ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਕਰੀਬ 12 ਹਮਲਾਵਰਾਂ ’ਤੇ ਬਾਈਨੇਮ ਅਤੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਇਰਾਦਾ ਕਤਲ, ਪੁਲਸ ਨੂੰ ਬੰਧਕ ਬਣਾਉਣ ਅਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਪਾਰਟੀ ’ਤੇ ਹਮਲਾ ਕਰਨ ਵਾਲੇ ਹਮਲਾਵਰ ਬਖਸ਼ੇ ਨਹੀ ਜਾਣਗੇ ਅਤੇ ਜਲਦ ਹੀ ਉਨ੍ਹਾਂ ਦੇ ਘਰਾਂ ’ਚ ਵੱਡੇ ਪੱਧਰ ’ਤੇ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਸ ਸਬੰਧ ਵਿਚ ਜਦ ਦੂਜੀ ਧਿਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀ ਹੋ ਸਕਿਆ।

Previous Post

ਵੱਡੀ ਖ਼ਬਰ: ਚੰਡੀਗੜ੍ਹ ‘ਚ ਪੰਜਾਬ ਆਰਮਡ ਪੁਲਿਸ ਦੀ ਇਤਿਹਾਸਕ ਤੋਪ ਹੋਈ ਚੋਰੀ, ਪੁਲਿਸ ਲਈ ਖੜੀ ਹੋਈ ਨਵੀਂ ਬਿਪਤਾ

Next Post

CM vs SGPC: ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮਚਿਆ ਬਵਾਲ, ਟਵਿਟਰ ਜੰਗ ਸ਼ੁਰੂ

Next Post
ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

CM vs SGPC: ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮਚਿਆ ਬਵਾਲ, ਟਵਿਟਰ ਜੰਗ ਸ਼ੁਰੂ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers