ਚੰਡੀਗੜ੍ਹ, 29 ਜੂਨ, 2021: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਹਰ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।
ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਥੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ, ਉਥੇ ਹੀ ਲੋਕਾਂ ਦੇ ਰਹਿੰਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕੀਤੇ ਜਾਣਗੇ ਤੇ ਜਿਹਨਾਂ ਦੇ ਕੁਨੈਕਸ਼ਨ ਕੱਟੇ ਹੋਏ ਹਨ, ਉਹ ਬਹਾਲ ਕੀਤੇ ਜਾਣਗੇ। ਉਹਨਾਂ ਕਿਹਾਕਿ ਤੀਜਾ ਅਸੀਂ 24 ਘੰਟੇ ਬਿਜਲੀ ਮਿਲਣੀ ਯਕੀਨੀ ਬਣਾਵਾਂਗੇ।
