RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਤੇ ਚੰਨੀ ‘ਤੇ ਕਾਰਵਾਈ ਕਿਉਂ ਨਹੀਂ ਕਰ ਰਹੇ CM ਮਾਨ, ਹਰਸਿਮਰਤ ਬਾਦਲ ਨੇ ਸਾਧਿਆ ਨਿਸ਼ਾਨਾ

ਕੈਪਟਨ ਤੇ ਚੰਨੀ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੇ CM ਮਾਨ, ਹਰਸਿਮਰਤ ਬਾਦਲ ਨੇ ਸਾਧਿਆ ਨਿਸ਼ਾਨਾ

Jass Grewal by Jass Grewal
January 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਿਆਸੀ ਆਗੂਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮਤਰਾਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੇ ਤਿੱਖੇ ਤੰਜ ਕੱਸੇ ਹਨ । ਇਸ ਦੇ ਨਾਲ ਹੀ ਬੀਬੀ ਬਾਦਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਖੜੇ ਕੀਤੇ ਹਨ ਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ।

ਪੰਜਾਬ ਦੀ ਰਾਜਨੀਤੀ ਦੇ ਵਿੱਚ ਵਾਰ ਪਲਟਵਾਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਸਾਬਕਾ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡਿਆ ਜਾ ਰਿਹਾ ਤਾਂ ਉੱਥੇ ਹੀ ਵਿਰੋਧੀ ਧਿਰ ਵੱਲੋਂ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਵਿੱਚ ਖੜਾ ਕਰ ਦਿੱਤਾ ਹੈ ।ਦਰਅਸਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਦੇ ਖਿਲਾਫ ਕਈ ਸਵਾਲ ਖੜੇ ਕੀਤੇ ਹਨ । ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਤੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਦੇਵੇਗੀ,ਪਰ ਅਫਸੋਸ ਕਿ ਨਸ਼ੇ ਖਤਮ ਤਾਂ ਕੀ ਹੋਣੇ ਸਨ ਉਲਟਾ ਸਗੋਂ ਨਸ਼ਿਆਂ ਦੇ ਵਿੱਚ ਕਈ ਗੁਣਾ ਦਾ ਵਾਧਾ ਹੋਇਆ ਹੈ। ਹਰਸਿਮਰਤ ਕੌਰ ਬਾਦਲ ਨੇ ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਰਕਾਰ ਨੇ ਪੰਜਾਬ ਦੇ ਸਿਰ ਕਈ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹਾਇਆ ਹੈ ।

ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਜੋ ਮੁੱਖ ਮੰਤਰੀ ਖੁਦ ਨੂੰ ਗਰੀਬ ਘਰ ਦਾ ਦੱਸਦੇ ਸਨ ਹੁਣ ਉਨ੍ਹਾਂ ਦੇ ਬਾਰੇ ਵੀ ਵੱਡੇ ਖੁਲਾਸੇ ਹੋ ਰਹੇ ਹਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ, ਕਿਉਂਕਿ ਹੁਣ ਜੋ ਖੁਲਾਸੇ ਹੋ ਰਹੇ ਹਨ ਕਿ ਉਨ੍ਹਾਂ ਦਾ ਜੂਸਾ ਦਾ ਗਿਲਾਸ ਅਤੇ 5 ਤਾਰਾ ਹੋਟਲ ਤੋਂ ਆਉਣ ਵਾਲੀ ਖਾਣੇ ਦੀ ਥਾਲੀ ਦੀ ਕੀਮਤ, ਇਸ ਸਭ ਦਾ ਪਤਾ ਲੋਕਾਂ ਨੂੰ ਲੱਗ ਰਿਹਾ ਹੈ । ਹਰਸਿਮਰਤ ਕੌਰ ਬਾਦਲ ਨੇ ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਵੱਡੇ ਸਵਾਲ ਚੁੱਕੇ ਹਨ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਨਵੇਂ ਵਿਆਹ ਤੋਂ ਬਾਅਦ ਨਿੱਜੀ ਜੀਵਨ ਵਿੱਚ ਵਿਅਸਤ ਹਨ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ।  ਕਦੇ ਉਹ ਵਿਦੇਸ਼ਾਂ ਵਿੱਚ ਗੂੰਮਦੇ ਹਨ ਅਤੇ ਕਦੇ ਸ਼ਰਾਬ ਪੀ ਕੇ ਜਹਾਜ਼ ਵਿੱਚ ਚੜ੍ਹਨ ਕਾਰਨ ਸੁਰਖੀਆਂ ਦੇ ਵਿੱਚ ਆ ਜਾਂਦੇ ਹਨ। ਹੁਣ ਮੁੱਖ ਮੰਤਰੀ ਮਾਨ ਆਪਣੀ ਨਵੀਂ ਪਤਨੀ ਦੇ ਨਾਲ ਨਵੇਂ ਸਾਲ ਦੀਆਂ ਛੁੱਟੀਆਂ ਮਨਾ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕਰਦੇ।

Tags: AllegationCaptain Amarinder SinghCharanjit Singh ChanniCM Bhagwant MannFormer Chief MinisterHarsimrat Kaur BadalPolitics NewsShiromani Akali Dal
Previous Post

ਪੰਜਾਬ ਸਰਕਾਰ ਨੇ ਦਿੱਤੀ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ, ਲਿਆ ਅਹਿਮ ਫ਼ੈਸਲਾ

Next Post

‘ਵਿਜੀਲੈਂਸ ਸਹੀ ਢੰਗ ਨਾਲ ਜਾਂਚ ਕਰੇ’, ਆਸ਼ੂ ਦੇ PA ਦੇ ਹੱਕ ‘ਚ ਉਤਰੇ MP ਬਿੱਟੂ, ਦਿੱਤੀ ਚੇਤਾਵਨੀ

Next Post
‘ਵਿਜੀਲੈਂਸ ਸਹੀ ਢੰਗ ਨਾਲ ਜਾਂਚ ਕਰੇ’, ਆਸ਼ੂ ਦੇ PA ਦੇ ਹੱਕ ‘ਚ ਉਤਰੇ MP ਬਿੱਟੂ, ਦਿੱਤੀ ਚੇਤਾਵਨੀ

‘ਵਿਜੀਲੈਂਸ ਸਹੀ ਢੰਗ ਨਾਲ ਜਾਂਚ ਕਰੇ’, ਆਸ਼ੂ ਦੇ PA ਦੇ ਹੱਕ 'ਚ ਉਤਰੇ MP ਬਿੱਟੂ, ਦਿੱਤੀ ਚੇਤਾਵਨੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers