RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਦੇ ਖਾਸਮ-ਖਾਸ ਦੀ ਬਾਦਲਾਂ ਨਾਲ ਹੋਈ ਮੁਲਾਕਾਤ ਨੇ ਸਿਆਸਤ ’ਚ ਲਿਆਂਦੀ ਹਨੇਰੀ

ਕੈਪਟਨ ਦੇ ਖਾਸਮ-ਖਾਸ ਦੀ ਬਾਦਲਾਂ ਨਾਲ ਹੋਈ ਮੁਲਾਕਾਤ ਨੇ ਸਿਆਸਤ ’ਚ ਲਿਆਂਦੀ ਹਨੇਰੀ

Jass Grewal by Jass Grewal
December 26, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਮਗਰੋਂ ਸਿਆਸਤ ਵਿਚ ਹਲਚਲ ਤੇਜ਼ ਹੋ ਗਈ ਹੈ।  ਇਥੇ ਦਸ ਦਈਏ ਕਿ ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਖਾਸ ਦੱਸੇ ਜਾਂਦੇ ਹਨ। ਕੈਪਟਨ ਇਸ ਵੇਲੇ ਕਾਂਗਰਸ ਛੱਡ ਬੀਜੇਪੀ ਵਿੱਚ ਜਾ ਚੁੱਕੇ ਹਨ। ਇਸ ਲਈ ਸਿਆਸੀ ਮਾਹਿਰਾਂ ਵੱਲੋਂ ਇਸ ਘਟਨਾਕ੍ਰਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਉਂਝ ਦੋਵਾਂ ਲੀਡਰਾਂ ਵੱਲੋਂ ਇਸ ਮੁਲਾਕਾਤ ਨੂੰ ਨਿੱਜੀ ਕਿਹਾ ਜਾ ਰਿਹਾ ਹੈ ਪਰ ਇਸ ਦੀ ਸਿਆਸੀ ਅਰਥਾਂ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ। ਸੁਖਬੀਰ ਬਾਦਲ ਤੇ ਰਾਣਾ ਗੁਰਜਾਤ ਦੀ ਇਹ ਮੁਲਾਕਾਤ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਹੋਈ। ਜਿੱਥੇ ਦੋਵਾਂ ਵਿਚਕਾਰ ਇੱਕ ਘੰਟਾ ਗੱਲਬਾਤ ਚੱਲਦੀ ਰਹੀ ਹੈ। ਮੀਡੀਆ ਰਿਪੋਰਟ ਮੁਤਾਬਕ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ, ‘ਇਹ ਉਨ੍ਹਾਂ ਦੀ ਨਿੱਜੀ ਮਿਲਣੀ ਸੀ। ਇਸ ਨੂੰ ਸਿਆਸਤ ਨਾਲ ਜੋੜ ਕੇ ਨਾ ਦੇਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਗੱਲ ਨੂੰ ਸਿਆਸਤ ਨਾਲ ਨਹੀਂ ਜੋੜ ਕੇ ਦੇਖਿਆ ਜਾਣਾ ਚਾਹੀਦਾ।’

ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਬਾਰੇ ਸਿਆਸਤ ਵਿੱਚ ਚਰਚੇ ਚੱਲ ਰਹੇ ਹਨ। ਹਰ ਕਿਸੇ ਵੱਲੋਂ ਇਸ ਮੁਲਾਕਾਤ ਨੂੰ ਆਪੋ-ਆਪਣੇ ਢੰਗ ਨਾਲ ਦੇਖਿਆ ਜਾ ਰਿਹਾ ਹੈ। ਇਸ ਦਾ ਅਹਿਮ ਕਾਰਨ ਇਹ ਹੈ ਕਿ ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਇਹ ਵੀ ਅਹਿਮ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਰਾਣਾ ਗੁਰਜੀਤ ਨੇ ਕੈਪਟਨ ਬਾਰੇ ਇੱਕ ਸ਼ਬਦ ਨਹੀਂ ਬੋਲਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਕਈ ਲੀਡਰ ਵੀ ਬੀਜੇਪੀ ਨਾਲ ਗੱਠਜੋੜ ਦੇ ਸੰਕੇਤ ਦੇ ਚੁੱਕੇ ਹਨ।

Tags: Captain Amarinder SinghCongress MLAMeetPolitics NewsShiromani Akali DalSukhbir Singh Badal
Previous Post

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਵਾਦ, ਪ੍ਰਧਾਨ ਧਾਮੀ ਦਾ ਵੱਡਾ ਬਿਆਨ

Next Post

ਸੰਘਣੀ ਧੁੰਦ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਲੋਕ ਰਹਿਣ ਸਾਵਧਾਨ

Next Post
ਸੰਘਣੀ ਧੁੰਦ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਲੋਕ ਰਹਿਣ ਸਾਵਧਾਨ

ਸੰਘਣੀ ਧੁੰਦ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਲੋਕ ਰਹਿਣ ਸਾਵਧਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers