RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਦੇ ਗੜ੍ਹ ’ਚ CM ਮਾਨ ਦਾ ਦੌਰਾ, ਅਮਰਿੰਦਰ ਤੇ ਪ੍ਰਰਨੀਤ ਕੌਰ ਬਾਰੇ ਆਖੀ ਵੱਡੀ ਗੱਲ

ਕੈਪਟਨ ਦੇ ਗੜ੍ਹ ’ਚ CM ਮਾਨ ਦਾ ਦੌਰਾ, ਅਮਰਿੰਦਰ ਤੇ ਪ੍ਰਰਨੀਤ ਕੌਰ ਬਾਰੇ ਆਖੀ ਵੱਡੀ ਗੱਲ

Jass Grewal by Jass Grewal
January 20, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਨਵੇਂ ਬਣ ਰਹੇ ਬੱਸ ਸਟੈਂਡ ਦਾ ਨਿਰੀਖਣ ਕੀਤਾ ਅਤੇ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਕੁਝ ਪ੍ਰਦਰਸ਼ਨਕਾਰੀ ਸੁਰੱਖਿਆ ਦੇ ਘੇਰਾ ਤੋੜਦੇ ਮੁੱਖ ਮੰਤਰੀ ਦੀ ਗੱਡੀ ਨਜ਼ਦੀਕ ਪਹੁੰਚੇ, ਜਿਸ ਤੋਂ ਬਾਅਦ ਸੀ.ਐਮ. ਮਾਨ ਨੂੰ ਗੱਡੀ ‘ਚੋਂ ਬਾਹਰ ਆਕੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕਰਨੀ ਪਈ।  ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਲਗਾਤਾਰ ਕਰ ਰਹੀ ਹੈ। ਇਸ ਲਈ ਜਿਹੜੇ ਕਿਤੇ ਵੀ ਧਰਨੇ ‘ਤੇ ਬੈਠੇ ਹਨ ਉਹ ਧਰਨੇ ਖਤਮ ਕਰਕੇ ਆਪੋ-ਆਪਣੇ ਘਰ ਜਾ ਕੇ ਪਰਿਵਾਰਾਂ ਵਿਚ ਬੈਠਣ, ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨੀ ਅੜਚਨਾਂ ਨੂੰ ਦੂਰ ਕਰਨ ‘ਚ ਲੱਗੀ ਹੋਈ ਹੈ ਅਤੇ ਸਭ ਦੀ ਵਾਰੀ ਜ਼ਰੂਰ ਆਵੇਗੀ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਪੰਜਾਬ ਵਿੱਚ ਵੱਡੇ ਉਦਯੋਗ ਸਥਾਪਿਤ ਹੋਣਗੇ, ਪ੍ਰਦੂਸ਼ਣ ਨੂੰ ਸੁਰੱਖਿਅਤ ਰੱਖਣ ਵਾਲੇ ਤੇ ਪੰਜਾਬ ਦੇ ਮੁੰਡੇ ਕੁੜੀਆਂ ਨੂੰ ਰੁਜ਼ਗਾਰ ਦੇਣ ਵਾਲਿਆਂ ਉਦਯੋਗਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਲਗਾਤਾਰ ਜਾਰੀ ਹਨ, ਉਤਸ਼ਾਹਿਤ ਕਰਨ ਲਈ ਇਨਾਮੀ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬੀ ਪ੍ਰਤੀ ਉਤਸ਼ਾਹਿਤ ਕਰਨ ਲਈ ਸਰਕਾਰੀ ਦਫਤਰਾਂ ਦੇ ਨਾਲ 21 ਫਰਵਰੀ ਤੋਂ ਸੂਬੇ ਦੇ ਬਜ਼ਾਰਾਂ ਵਿਚ ਵੀ ਪੰਜਾਬੀ ਭਾਸ਼ਾ ਵਾਲੇ ਬੋਰਡ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲਏ ਬਿਨਾਂ ਕਿਹਾ ਕਿ ਸੱਤਾ ਵਿਚ ਰਹਿ ਕਿ ਮਹਿਲ ਤਾਂ ਰੰਗ ਰੋਗਨ ਕਰਵਾ ਲਏ ਪਰ ਸ਼ਹਿਰ ਦੀ ਸਾਰ ਨਹੀਂ ਲਈ। ਪਰਨੀਤ ਕੌਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਇਹਨਾਂ ਦੀ ਪਹਿਲਾਂ ਹੀ ਬਾਹ ਮਰੋੜੀ ਹੋਈ ਹੈ, ਕੈਪਟਨ ਭਾਜਪਾ ਵਿੱਚ ਹਨ ਤਾਂ ਪਰਨੀਤ ਵੀ ਉਸੇ ਪਾਰਟੀ ’ਚ ਹੀ ਹਨ, ਇਹ ਸਭ ਨੂੰ ਪਹਿਲਾਂ ਤੋਂ ਹੀ ਪਤਾ ਹੈ।

Tags: Captain Amarinder SinghCM MannPatialaPatiala Newspunjabi newsStatementVisit
Previous Post

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ’ਚ ਹੋ ਸਕਦਾ ਵੱਡਾ ਧਮਾਕਾ, ਭਾਜਪਾ ਦਾ ਪੱਲਾ ਫੜ੍ਹੇਗੀ ਪ੍ਰਨੀਤ ਕੌਰ!

Next Post

ਬਿਗ-ਬੌਸ ਫੇਮ ਸੰਭਾਵਨਾ ਸੇਠ ਨੇ ਫੜਿਆ ‘ਆਪ’ ਦਾ ਪੱਲਾ, ਪਾਰਟੀ ‘ਚ ਹੋਈ ਸ਼ਾਮਲ

Next Post
ਬਿਗ-ਬੌਸ ਫੇਮ ਸੰਭਾਵਨਾ ਸੇਠ ਨੇ ਫੜਿਆ ‘ਆਪ’ ਦਾ ਪੱਲਾ, ਪਾਰਟੀ ‘ਚ ਹੋਈ ਸ਼ਾਮਲ

ਬਿਗ-ਬੌਸ ਫੇਮ ਸੰਭਾਵਨਾ ਸੇਠ ਨੇ ਫੜਿਆ ‘ਆਪ’ ਦਾ ਪੱਲਾ, ਪਾਰਟੀ 'ਚ ਹੋਈ ਸ਼ਾਮਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers