RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਵਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਲਈ ਸਰਗਰਮੀਆਂ ਸ਼ੁਰੂ |

Jass Grewal by Jass Grewal
October 2, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖਰੀ ਸਿਆਸੀ ਪਾਰਟੀ ਬਣਾਉਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਉਨ੍ਹਾਂ ਦੀ ਟੀਮ ਵਲੋਂ ਸੂਬੇ ਭਰ ਵਿਚ ਉਨ੍ਹਾਂ ਦੇ ਸਮਰਥਕਾਂ ਨਾਲ ਸੰਪਰਕ ਅਤੇ ਵਿਚਾਰ-ਵਟਾਂਦਰੇ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਅਧੀਨ ਅਗਲੇ 15 ਦਿਨਾਂ ਦੌਰਾਨ ਸਾਰੇ ਪੰਜਾਬ ਦੇ ਸਮਰਥਕਾਂ ਨਾਲ ਸੰਪਰਕ ਕਰਨ ਤੋਂ ਬਾਅਦ ਇਕ ਇਕੱਠ ਸੱਦਿਆ ਜਾਵੇਗਾ, ਜਿਸ ਵਿਚ ਨਵੀਂ ਪਾਰਟੀ ਬਣਾਉਣ ਸੰਬੰਧੀ ਫ਼ੈਸਲਾ ਤੇ ਐਲਾਨ ਹੋ ਸਕਦਾ ਹੈ | ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਕਿ ਪਹਿਲਾਂ ਵੀ ਇਕ ਮੌਕੇ ਵੱਖਰੀ ਸਿਆਸੀ ਪਾਰਟੀ ਬਣਾਉਣ ਦਾ ਵਿਚਾਰ ਬਣਾਇਆ ਸੀ ਅਤੇ ਉਸ ਸਮੇਂ ਪਾਰਟੀ ਦਾ ਨਾਂਅ ਪੰਜਾਬ ਵਿਕਾਸ ਪਾਰਟੀ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ, ਲੇਕਿਨ ਹੁਣ ਉਨ੍ਹਾਂ ਵਲੋਂ ਆਪਣੇ ਸਮਰਥਕਾਂ ਨਾਲ ਕੀਤੀ ਗਈ ਮੁਢਲੀ ਗੱਲਬਾਤ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਨਵੀਂ ਪਾਰਟੀ ਦਾ ਨਾਂਅ ਵੱਖਰਾ ਰੱਖਿਆ ਜਾਵੇਗਾ ਅਤੇ ਉਸ ਨੂੰ ਕਿਸਾਨੀ ਨਾਲ ਜੋੜ ਕੇ ਰੱਖਣ ਦੀ ਵੀ ਕੋਸ਼ਿਸ਼ ਹੋਵੇਗੀ | ਬਹੁਤ ਸਾਰੇ ਕਾਂਗਰਸੀ ਆਗੂ ਜੋ ਨਿਰਾਸ਼ਾ ਦੇ ਆਲਮ ਵਿਚ ਘਰਾਂ ‘ਚ ਬੈਠ ਗਏ ਹਨ, ਨੂੰ ਵੀ ਕੈਪਟਨ ਧੜੇ ਵਲੋਂ ਸੰਪਰਕ ਕਰਕੇ ਨਾਲ ਲੈਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਨਵੀਂ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਡੇਢ-ਦੋ ਮਹੀਨੇ ਵਿਚ ਪੂਰਾ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ | ਚਰਚਾ ਇਹ ਵੀ ਹੈ ਕਿ ਕੈਪਟਨ ਵਲੋਂ ਬਣਾਈ ਜਾਣ ਵਾਲੀ ਸਿਆਸੀ ਪਾਰਟੀ ਸੰਯੁਕਤ ਅਕਾਲੀ ਦਲ ਨਾਲ ਵੀ ਚੋਣ ਗੱਠਜੋੜ ਦਾ ਮਾਮਲਾ ਵਿਚਾਰ ਸਕਦੀ ਹੈ, ਜਦੋਂਕਿ ਭਾਜਪਾ ਵਲੋਂ ਕਿਸਾਨਾਂ ਨਾਲ ਸਮਝੌਤਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਵੀ ਚੋਣ ਗੱਠਜੋੜ ਦਾ ਮਾਮਲਾ ਵੀ ਵਿਚਾਰ ਸਕਦੀ ਹੈ | ਕੈਪਟਨ ਅਮਰਿੰਦਰ ਸਿੰਘ ਜੋ ਕਿ ਸਪਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ ਨੂੰ ਛੱਡ ਰਹੇ ਹਨ, ਲੇਕਿਨ ਭਾਜਪਾ ਵਿਚ ਨਹੀਂ ਜਾਣਗੇ ਅਤੇ ਵੱਖਰੀ ਸਿਆਸੀ ਧਿਰ ਬਣ ਕੇ ਸਰਗਰਮ ਰਹਿਣਗੇ | ਕੈਪਟਨ ਧੜੇ ਵਲੋਂ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਆਪਣੇ ਸਮਰਥਕਾਂ ਦੇ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਸਮਰਥਕਾਂ ਦੇ ਇਕੱਠ ਵਿਚ ਹੀ ਕਰਨਗੇ | ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਵਲੋਂ ਨਵੀਂ ਪਾਰਟੀ ਨੂੰ ਬਣਾਉਣ ਦੇ ਮੰਤਵ ਨਾਲ ਇਕ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਵਰਕਰਾਂ ਤੇ ਸਮਰਥਕਾਂ ਨਾਲ ਸੰਪਰਕ ਕਰਨ ਅਤੇ ਪਾਰਟੀ ਦੇ ਗਠਨ ਸੰਬੰਧੀ ਕੰਮ ਕਰੇਗੀ |

Previous Post

ਸੁਮੇਧ ਸੈਣੀ ਖਿਲਾਫ਼ ਕੇਸ ਸਣੇ ਤਿੰਨ ਮਾਮਲੇ ਜੋ ਪੰਜਾਬ ਏਜੀ ਦੇ ਅਹੁਦੇ ਨੂੰ ਅਹਿਮ ਬਣਾਉਂਦੇ ਹਨ

Next Post

‘ਕਿਸਾਨ ਮਹਾਂਪੰਚਾਇਤ’ ਨੂੰ ਲੈ ਕੇ ਸੁਪਰੀਮ ਕੋਰਟ ਦੀ ਸਖ਼ਤ ਝਾੜ |

Next Post
‘ਕਿਸਾਨ ਮਹਾਂਪੰਚਾਇਤ’ ਨੂੰ ਲੈ ਕੇ ਸੁਪਰੀਮ ਕੋਰਟ ਦੀ ਸਖ਼ਤ ਝਾੜ |

'ਕਿਸਾਨ ਮਹਾਂਪੰਚਾਇਤ' ਨੂੰ ਲੈ ਕੇ ਸੁਪਰੀਮ ਕੋਰਟ ਦੀ ਸਖ਼ਤ ਝਾੜ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers