RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ ਗੋਲ਼ੀਕਾਂਡ ਮਾਮਲਾ: ਅਦਾਲਤ ਨੇ ਸੁਰੱਖਿਅਤ ਰੱਖਿਆ ਬਾਦਲ ਪਿਓ-ਪੁੱਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਫ਼ੈਸਲਾ

ਕੋਟਕਪੂਰਾ ਗੋਲ਼ੀਕਾਂਡ ਮਾਮਲਾ: ਅਦਾਲਤ ਨੇ ਸੁਰੱਖਿਅਤ ਰੱਖਿਆ ਬਾਦਲ ਪਿਓ-ਪੁੱਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਫ਼ੈਸਲਾ

Jass Grewal by Jass Grewal
March 14, 2023
in ਪੰਜਾਬ, ਰਾਜਨੀਤੀ
0 0
0
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਨਵਾਂ ਮੋੜ, ਹਾਈਕੋਰਟ ਦਾ ਸਖ਼ਤ ਐਕਸ਼ਨ

2015 ‘ਚ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ‘ਤੇ ਬਹਿਸ ਮੁਕੰਮਲ ਕਰਦਿਆਂ ਫਰੀਦਕੋਟ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਾਣਕਾਰੀ ਦਿੰਦੇ ਹੋਏ ਵਕੀਲ ਹਰਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਅਦਾਲਤ ‘ਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਕੋਰਟ ਆਪਣਾ ਫ਼ੈਸਲਾ 15 ਮਾਰਚ ਯਾਨੀ ਕੱਲ੍ਹ ਨੂੰ ਸੁਣਾਵੇਗੀ। ਦੱਸ ਦੇਈਏ ਕਿ ਸਿਟ ਵੱਲੋਂ ਫਰੀਦਕੋਟ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਮੇਤ ਹੋਰ ਵਿਅਕਤੀਆਂ ਨੂੰ ਸੰਮਨ ਭੇਜੇ ਸਨ, ਜਿਸ ‘ਤੇ ਬਾਦਲਾਂ ਨੇ 9 ਮਾਰਚ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ।

ਉਥੇ ਹੀ ਦੂਜੇ ਪਾਸੇ ਕੋਟਕਪੂਰਾ ਗੋਲੀਕਾਂਡ ਵਿੱਚ ਫਰੀਦਕੋਟ ਦੀ ਅਦਾਲਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਉਸ ਸਮੇਂ ਝਟਕਾ ਲੱਗ ਹੈ ਜਦੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਨੇ ਸੁਖਬੀਰ ਬਾਦਲ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਦਿੱਤੀ ਗਈ ਸੀ। ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

 

Tags: Faridkot
Previous Post

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੀਆਂ ਵਧੀਆਂ ਮੁਸ਼ਕਿਲਾਂ, ਦਰਜ ਹੋਇਆ ਪਰਚਾ

Next Post

ਅੱਜ ਤੋਂ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੀ ਸ਼ੁਰੂਆਤ, 28 ਮੁਲਕਾਂ ਦੇ ਡੈਲੀਗੇਟਸ ਹੋਣਗੇ ਸ਼ਾਮਲ

Next Post
ਅੱਜ ਤੋਂ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੀ ਸ਼ੁਰੂਆਤ, 28 ਮੁਲਕਾਂ ਦੇ ਡੈਲੀਗੇਟਸ ਹੋਣਗੇ ਸ਼ਾਮਲ

ਅੱਜ ਤੋਂ ਅੰਮ੍ਰਿਤਸਰ 'ਚ ਜੀ-20 ਸੰਮੇਲਨ ਦੀ ਸ਼ੁਰੂਆਤ, 28 ਮੁਲਕਾਂ ਦੇ ਡੈਲੀਗੇਟਸ ਹੋਣਗੇ ਸ਼ਾਮਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers